21 new corona : ਕੋਰੋਨਾ ਦਾ ਕਹਿਰ ਦਿਨੋ-ਦਿਨ ਵਧ ਰਿਹਾ ਹੈ। ਪੂਰੇ ਦੇਸ਼ ‘ਚ ਕੋਰੋਨਾ ਨੇ ਕੋਹਰਾਮ ਮਚਾਇਆ ਹੋਇਆ ਹੈ। ਸੂਬੇ ਵਿਚ ਕੋਰੋਨਾ ਦੇ ਪਾਜੀਟਿਵ ਕੇਸ ਬਹੁਤ ਤੇਜ਼ੀ ਨਾਲ ਵਧ ਰਹੇ ਹਨ। ਰੋਜ਼ਾਨਾ ਇਸ ਖਤਰਨਾਕ ਵਾਇਰਸ ਨਾਲ ਕੋਈ ਨਾ ਕੋਈ ਮੌਤ ਦੇ ਮੂੰਹ ‘ਚ ਜਾ ਰਿਹਾ ਹੈ। ਅੱਜ ਜਿਲ੍ਹਾ ਮਾਨਸਾ ਵਿਖੇ ਕੋਰੋਨਾ ਕੋਰੋਨਾ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਬੁਢਲਾਡਾ ਦੀ ਬਜ਼ੁਰਗ ਵਜੋਂ ਹੋਈ ਹੈ। ਹੁਣ ਤਕ ਮਾਨਸਾ ‘ਚ ਕੋਰੋਨਾ ਕਾਰਨ 4 ਮੌਤਾਂ ਹੋ ਚੁੱਕੀਆਂ ਹਨ। ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ।
ਇਸ ਤੋਂ ਇਲਾਵਾ ਜਿਲ੍ਹਾ ਮਾਨਸਾ ਤੋਂ 21 ਨਵੇਂ ਪਾਜੀਟਿਵ ਕੇਸ ਵੀ ਸਾਹਮਣੇ ਆਏ ਹਨ। ਇਹ ਜਾਣਕਾਰੀ ਸਿਵਲ ਸਰਜਨ ਡਾ. ਗੁਰਵਿੰਦਰਬੀਰ ਸਿੰਘ ਵਲੋਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਹੁਣ ਤਕ 22893 ਵਿਅਕਤੀਆਂ ਦੇ ਸੈਂਪਲ ਲਏ ਜਾ ਚੁੱਕੇ ਹਨ ਜਿਨ੍ਹਾਂ ਵਿਚੋਂ 372 ਦੀ ਰਿਪੋਰਟ ਪਾਜੀਟਿਵ ਆਈ ਹੈ। 208 ਮਰੀਜ਼ ਸਿਹਤਯਾਬ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ। ਜਿਲ੍ਹੇ ਵਿਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 160 ਹੈ। ਇਸ ਦੇ ਨਾਲ ਹੀ ਸਿਹਤ ਵਿਭਾਗ ਦੀ ਟੀਮ ਵਲੋਂ ਕੋਰੋਨਾ ਪਾਜੀਟਿਵ ਕੇਸਾਂ ਦੇ ਸੰਪਰਕ ਵਿਚ ਆਉਣ ਵਾਲੇ ਵਿਅਕਤੀਆਂ ਦੇ ਸੈਂਪਲ ਵੀ ਲਏ ਜਾ ਰਹੇ ਹਨ।
ਕੋਰੋਨਾ ਵਾਇਰਸ ਨੂੰ ਕੰਟਰੋਲ ਕਰਨ ਲਈ ਸੂਬਾ ਸਰਕਾਰ ਵਲੋਂ ਆਮ ਨਾਗਰਿਕਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ ਤੇ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਇਨ੍ਹਾਂ ਨਿਯਮਾਂ ਦੀ ਪਾਲਣਾ ਕਰਨ ਅਤੇ ਬਿਨਾਂ ਮਾਸਕ ਤੋਂ ਘਰਾਂ ਦੇ ਬਾਹਰ ਨਾ ਨਿਕਲਣ। ਉੱਚ ਅਧਿਕਾਰੀਆਂ ਵਲੋਂ ਵੀਡੀਓ ਕਾਨਫਰਿਸੰਗ ਰਾਹੀਂ ਲੋਕਾਂ ਦਾ ਮਨੋਬਲ ਵਧਾਉਣ ਦੀ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਤੇ ਜੇਕਰ ਕਿਸੇ ਵਿਅਕਤੀ ‘ਚ ਕੋਵਿਡ-19 ਦੇ ਸ਼ੁਰੂਆਤੀ ਲੱਛਣ ਪਾਏ ਜਾਂਦੇ ਹਨ ਤਾਂ ਉਨ੍ਹਾਂ ਨੂੰ ਘਰ ‘ਚ ਹੀ ਏਕਾਂਤਵਾਸ ਦੀ ਹਦਾਇਤ ਦਿੱਤੀ ਜਾ ਰਹੀ ਹੈ। ਮੁੱਖ ਮੰਤਰੀ ਵਲੋਂ ਵੀ ਕੋਵਿਡ-19 ਦੇ ਵਧਦੇ ਕੇਸਾਂ ਨੂੰ ਧਿਆਨ ਵਿਚ ਰੱਖਦੇ ਹੋਏ 31 ਅਗਸਤ ਤਕ ਸ਼ਨੀਵਾਰ ਤੇ ਐਤਵਾਰ ਦਾ ਲੌਕਡਾਊਨ ਕਰ ਦਿੱਤਾ ਗਿਆ ਹੈ ਤਾਂ ਜੋ ਕੋਰੋਨਾ ਨੂੰ ਕੰਟਰੋਲ ਕੀਤਾ ਜਾ ਸਕੇ।