rainfall induced severe waterlogging parts indore : ਮੱਧ ਪ੍ਰਦੇਸ਼ ਦੀ ਰਾਜਧਾਨੀ ਕਹਾਏ ਜਾਣ ਵਾਲੇ ਇੰਦੌਰ ਸ਼ਹਿਰ ‘ਚ ਪਿਛਲੇ 24 ਘੰਟਿਆਂ ਤੋਂ ਮੂਸਲੇਧਾਰ ਮੀਂਹ ਪੈ ਰਿਹਾ ਹੈ।ਸ਼ਨੀਵਾਰ ਨੂੰ ਭਾਵ ਅੱਜ ਮੀਂਹ ਨੇ 39 ਸਾਲਾ ਦਾ ਰਿਕਾਰਡ ਤੋੜਿਆ ਹੈ।ਲਗਾਤਾਰ ਭਾਰੀ ਮੀਂਹ ਕਾਰਨ ਸ਼ਹਿਰ ਦੇ ਕਈ ਇਲਾਕਿਆਂ ਵਿਚ ਪਾਣੀ ਭਰ ਗਿਆ ਅਤੇ ਜਨ-ਜੀਵਨ ਪ੍ਰਭਾਵਿਤ ਹੋ ਗਿਆ।
ਮੌਸਮ ਮਹਿਕਮੇ ਦੇ ਵਿਗਿਆਨਕ ਅਮਿਤੇਸ਼ ਯਾਦਵ ਦੇ ਦੱਸਿਆ ਕਿ ਸ਼ੁੱਕਰਵਾਰ ਸਵੇਰੇ 8.30 ਵਜੇ ਤੋਂ ਸ਼ਨੀਵਾਰ ਸਵੇਰੇ 8.30 ਦਰਮਿਆਨ ਸ਼ਹਿਰ ਵਿਚ 263.4 ਮਿਲੀਮੀਟਰ (10.37 ਇੰਚ) ਮੀਂਹ ਦਰਜ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਸ਼ਹਿਰ ਵਿਚ ਇਸ ਤੋਂ ਪਹਿਲਾਂ 10 ਅਗਸਤ 1981 ਨੂੰ 24 ਘੰਟਿਆਂ ਵਿ ਚ 212.6 ਮਿਲੀਮੀਟਰ (8.37 ਇੰਚ) ਮੀਂਹ ਦਰਜ ਕੀਤਾ ਗਿਆ ਸੀ।
ਇਹ ਰਿਕਾਰਡ ਹੁਣ ਟੁੱਟ ਗਿਆ ਹੈ।ਭਾਰੀ ਮੀਂਹ ਨੂੰ ਦੇਖਦਿਆਂ ਪ੍ਰਸ਼ਾਸਨ ਅਤੇ ਪੁਲਸ ਦੇ ਆਲਾ ਅਫ਼ਸਰਾਂ ਨੇ ਸ਼ਨੀਵਾਰ ਤੜਕੇ ਮੈਦਾਨ ਸੰਭਾਲਿਆ ਅਤੇ ਹੇਠਲੀਆਂ ਬਸਤੀਆਂ ‘ਚ ਫਸੇ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਉਣ ਦਾ ਸਿਲਸਿਲਾ ਸ਼ੁਰੂ ਕੀਤਾ ਗਿਆ। ਸ਼ਹਿਰ ਦੇ ਕਈ ਇਲਾਕਿਆਂ ਦੇ ਲੋਕ ਆਪਣੇ ਘਰਾਂ ਵਿਚ ਮੀਂਹ ਦਾ ਪਾਣੀ ਭਰ ਜਾਣ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਪੋਸਟ ਕਰ ਰਹੇ ਹਨ।ਸ਼ਹਿਰ ਦੀਆਂ ਜ਼ਿਆਦਾਤਰ ਮੁੱਖ ਸੜਕਾਂ ਦੇ ਪਾਣੀ ਨਾਲ ਭਰ ਜਾਣ ਕਾਰਨ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ। ਚਸ਼ਮਦੀਦਾਂ ਨੇ ਦੱਸਿਆ ਕਿ ਭਾਰੀ ਮੀਂਹ ਤੋਂ ਬਾਅਦ ਸਰਕਾਰੀ ਮਹਾਰਾਜਾ ਯਸ਼ਵੰਤਰਾਵ ਹਸਪਤਾਲ ਦੇ ਦੋ ਵਾਰਡਾਂ ‘ਚ ਪਾਣੀ ਭਰ ਗਿਆ। ਇਹ ਪ੍ਰਦੇਸ਼ ਦੇ ਵੱਡੇ ਸਰਕਾਰੀ ਹਸਪਤਾਲਾਂ ‘ਚੋਂ ਇਕ ਹੈ। ਹਸਪਤਾਲ ‘ਚ ਪਾਣੀ ਭਰ ਜਾਣ ਕਾਰਨ ਦਾਖ਼ਲ ਮਰੀਜ਼ਾਂ ਨੂੰ ਹਸਪਤਾਲ ਦੀ ਚੌਥੀ ਮੰਜ਼ਿਲ ‘ਤੇ ਸ਼ਿਫਟ ਕੀਤਾ ਗਿਆ ਹੈ।ਹਸਪਤਾਲ’ਚ ਪਾਣੀ ਵੜਨ ਨਾਲ ਮਰੀਜ਼ਾਂ ਨੂੰ ਭਾਰੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਕੋਰੋਨਾ ਮਹਾਂਮਾਰੀ ਨੇ ਲੋਕਾਂ ਦਾ ਪਹਿਲਾ ਹੀ ਲੱਕ ਤੋੜ ਕੇ ਰੱਖ ਦਿੱਤਾ ਹੈ।ਅਜਿਹੇ’ਚ ਲੋਕਾਂ’ਤੇ ਕੁਦਰਤੀ ਆਫਤਾਂ ਦਾ ਕਹਿਰ ਟੁੱਟ ਰਿਹਾ ਹੈ।