protest damaged broken roads:ਇਕ ਪਾਸੇ ਤਾਂ ਸਮਾਰਟ ਸਿਟੀ ਲੁਧਿਆਣਾ ‘ਚ ਪ੍ਰਸ਼ਾਸਨ ਵੱਲੋਂ ਵਿਕਾਸ ਕੰਮਾਂ ਨੂੰ ਲੈ ਕੇ ਵੱਡੇ-ਵੱਡੇ ਦਾਅਵੇ ਕੀਤੇ ਜਾਂਦੇ ਹਨ, ਪਰ ਇਨ੍ਹਾਂ ਦਾਅਵਿਆਂ ਦੀਆਂ ਪੋਲਾਂ ਖੋਲਦੀਆਂ ਨੇ ਇਹ ਟੁੱਟੀਆਂ ਸੜਕਾਂ , ਜਿਸ ਵੱਲ ਲੰਬੇ ਸਮੇਂ ਤੋਂ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ। ਮਾਮਲਾ ਇੱਥੋ ਦੇ ਮੁੱਹਲਾ ਨਿਊ ਤੇਗ ਬਹਾਦਰ ਨਗਰ ਤੋਂ ਸਾਹਮਣੇ ਆ ਰਿਹਾ ਹੈ ਜਿੱਥੇ ਅੱਜ ਖਰਾਬ ਅਤੇ ਟੁੱਟੀਆਂ ਸੜਕਾਂ ਤੋਂ ਦੁਖੀ ਲੋਕਾਂ ਵਲੋਂ ਪੰਚਾਇਤ ਮੈਂਬਰ ਅਸ਼ਵਨੀ ਕੁਮਾਰ ਦੀ ਅਗਵਾਈ ਹੇਠ ਪ੍ਰਦਰਸ਼ਨ ਕੀਤਾ ਗਿਆ।
ਇਸ ਮੌਕੇ ਪੰਚਾਇਤ ਮੈਂਬਰਾਂ ਦਾ ਕਹਿਣਾ ਹੈ ਕਿ ਇਸ ਇਲਾਕੇ ਦੀਆਂ ਸੜਕਾਂ ਦਾ ਬੁਰਾ ਹਾਲ ਹੈ ਅਤੇ ਮੀਂਹ ਦੇ ਮੌਸਮ ਵਿੱਚ ਹਾਲਤਾ ਹੋਰ ਵੀ ਖਰਾਬ ਹੋ ਜਾਂਦੇ ਹੈ, ਜਿਸ ਨਾਲ ਰਾਹਗੀਰਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈਦਾ ਹੈ। ਉਹਨਾਂ ਦੱਸਿਆ ਕਿ ਉਹਨਾਂ ਵਲੋਂ ਪੀ.ਡੀ.ਡਬਲਿਊ ਵਿਭਾਗ ਨੂੰ ਕਈ ਵਾਰ ਸ਼ਿਕਾਇਤਾਂ ਜਾ ਚੁੱਕੀਆਂ ਨੇ ਪਰ ਕੋਈ ਸੁਣਵਾਈ ਨਹੀ ਹੋਈ। ਉਹਨਾਂ ਆਪਣੇ ਹਲਕਾ ਵਿਧਾਇਕ ਨੂੰ ਉਹਨਾਂ ਦੇ ਸਮੱਸਿਆ ‘ਤੇ ਧਿਆਨ ਬਾਰੇ ਅਪੀਲ ਕੀਤੀ। ਇਸ ਦੌਰਾਨ ਇਹ ਵੀ ਜਾਣਕਾਰੀ ਸਾਹਮਣੇ ਆਈ ਹੈ ਕਿ ਸਾਲ 2012 ਤੋਂ ਬਾਅਦ ਇਸ ਸੜਕ ਵੱਲ ਕਿਸੇ ਵਿਧਾਇਕ ਜਾਂ ਨੇਤਾ ਨੇ ਧਿਆਨ ਨਹੀਂ ਦਿੱਤਾ ਹੈ। ਆਉਣ ਜਾਣ ਵਾਲੇ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਦੇ ਨਾਲ ਹੀ ਰਾਤ ਨੂੰ ਆਉਣ-ਜਾਣ ਵਾਲੇ ਲੋਕ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਹਨ। ਲੋਕਾਂ ਨੇ ਇਹ ਵੀ ਕਿਹਾ ਹੈ ਜੇਕਰ ਉਨ੍ਹਾਂ ਦੀ ਗੱਲ ਨੂੰ ਧਿਆਨ ‘ਚ ਨਾ ਲਿਆਂਦਾ ਗਿਆ ਤਾਂ ਉਨ੍ਹਾਂ ਵੱਲੋਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।