ludhiana misdeed married woman: ਲੁਧਿਆਣਾ ‘ਚ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿਸ ਨੇ ਇਨਸਾਨੀਅਤ ਨੂੰ ਇਕ ਵਾਰ ਫਿਰ ਸ਼ਰਮਸਾਰ ਕਰ ਦਿੱਤਾ ਹੈ। ਦਰਅਸਲ ਇੱਥੇ ਇੱਕ ਪਤੀ-ਪਤਨੀ ਵਿਚਾਲੇ ਸੁਲ੍ਹਾ ਕਰਵਾਉਣ ਦੇ ਬਹਾਨੇ ਉਸ ਦੇ 5 ਰਿਸ਼ਤੇਦਾਰਾਂ ਨੇ ਘਿਨੌਣੀ ਹਰਕਤ ਕੀਤੀ। ਇਸ ਤੋਂ ਬਾਅਦ ਪੀੜਤਾਂ ਨੇ ਪੁਲਿਸ ਜਾਣਕਾਰੀ ਦਿੱਤੀ , ਜਿਸ ਆਧਾਰ ‘ਤੇ ਪੁਲਿਸ ਨੇ ਮਾਮਲਾ ਦਰਜ ਕਰਕੇ ਪੜਤਾਲ ਸ਼ੁਰੂ ਕਰ ਦਿੱਤੀ ਹੈ।
ਦੱਸਣਯੋਗ ਹੈ ਕਿ ਜਾਣਕਾਰੀ ਦਿੰਦਿਆਂ ਪੀੜਤ ਔਰਤ ਨੇ ਦੱਸਿਆ ਕਿ ਵਿਆਹ ਦੇ ਕੁਝ ਸਮੇਂ ਬਾਅਦ ਉਸ ਦਾ ਪਤੀ ਨਾਲ ਝਗੜਾ ਹੋ ਗਿਆ ਤੇ ਉਹ ਨਾਰਾਜ਼ ਹੋ ਕੇ ਸੁਲਤਾਨਪੁਰ ਚਲਾ ਗਿਆ। ਇਸ ਤੋਂ ਬਾਅਦ ਉਸ ਦਾ ਜੇਠ ਸੁਨੀਲ, ਦਿਓਰ ਅਜੇ ਤੇ ਨਣਦੋਈਆ ਵਿਸ਼ਾਲ ਆਪਣੇ ਦੋ ਹੋਰ ਸਾਥੀਆਂ ਨਾਲ ਉਸ ਦੇ ਕੋਲ ਆਏ ਤੇ ਪਤੀ ਨਾਲ ਸੁਲ੍ਹਾ ਕਰਵਾਉਣ ਦੀ ਗੱਲ ਕਹਿ ਕੇ ਉਸ ਨੂੰ ਕਾਰ ‘ਚ ਬਿਠਾ ਕੇ ਲੈ ਗਏ। ਥੋੜ੍ਹੀ ਦੂਰੀ ‘ਤੇ ਜਾਣ ‘ਤੇ ਮੁਲਜ਼ਮਾਂ ਨੇ ਉਸ ਨਾਲ ਅਸ਼ਲੀਲ ਹਰਕਤਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ। ਕਾਰ ‘ਚ ਅਗਵਾ ਕਰਨ ਤੋਂ ਬਾਅਦ ਮੁਲਜ਼ਮ ਉਸ ਨੂੰ ਵੀਰਾਨ ਥਾਂ ‘ਤੇ ਸਮੂਹਿਕ ਜਬਰ ਜਨਾਹ ਕੀਤਾ। ਮੁਲਜ਼ਮਾਂ ਨੇ ਔਰਤ ਨੂੰ ਬੁਰੀ ਤਰ੍ਹਾਂ ਡਰਾ ਦਿੱਤਾ ਅਤੇ ਬੱਸ ‘ਚ ਬਿਠਾ ਕੇ ਲੁਧਿਆਣਾ ਭੇਜ ਦਿੱਤਾ। ਗੈਂਗਰੇਪ ਦੀ ਸ਼ਿਕਾਰ ਹੋਈ ਔਰਤ ਨੇ ਲੁਧਿਆਣਾ ਪਹੁੰਚ ਕੇ ਪੁਲਿਸ ਨੂੰ ਆਪ ਬੀਤੀ ਦੱਸੀ। ਮਾਮਲੇ ‘ਚ ਤਫ਼ਤੀਸ਼ੀ ਅਫ਼ਸਰ ਗੁਰਦੇਵ ਲਾਲ ਦਾ ਕਹਿਣਾ ਹੈ ਕਿ ਮੁਕੱਦਮਾ ਦਰਜ ਕਰਨ ਤੋਂ ਬਾਅਦ ਪੁਲਿਸ ਨੇ ਮੁਲਜ਼ਮਾਂ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ।