Cabinet Minister Sukhjinder Randhawa : ਕੋਰੋਨਾ ਦਾ ਕਹਿਰ ਪੰਜਾਬ ਵਿਚ ਲਗਾਤਾਰ ਜਾਰੀ ਹੈ। ਵੱਡੇ-ਵੱਡੇ ਅਫਸਰ ਤੇ ਸਿਆਸੀ ਆਗੂਆਂ ਨੂੰ ਹੁਣ ਇਸ ਵਾਇਰਸ ਨੇ ਆਪਣੀ ਲਪੇਟ ਵਿਚ ਲੈਣਾ ਸ਼ੁਰੂ ਕਰ ਦਿੱਤਾ ਹੈ। ਹੁਣ ਪੰਜਾਬ ਦੇ ਕੈਬਨਿਟ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਵੀ ਇਸ ਵਾਇਰਸ ਦੀ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਪਾਈ ਗਈ ਹੈ। ਕੈਬਨਿਟ ਮੰਤਰੀ ਰੰਧਾਵਾ ਵੱਲੋਂ ਕੋਰੋਨਾ ਜਾਂਚ ਲਈ ਸੈਂਪਲ ਦਿੱਤਾ ਗਿਆ ਸੀ, ਜਿਸ ਦੀ ਬੀਤੇ ਦਿਨ ਰਿਪੋਰਟ ਵਿਚ ਪਾਜ਼ੀਟਿਵ ਹੋਣ ਦੀ ਪੁਸ਼ਟੀ ਹੋਈ। ਇਹ ਜਾਣਕਾਰੀ ਖੁਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਟਵਿੱਟਰ ਹੈਂਡਲ ’ਤੇ ਸਾਂਝੀ ਕੀਤੀ। ਉਨ੍ਹਾਂ ਲਿਖਿਆ ਕਿ ਉਹ ਕਾਮਨਾ ਕਰਦੇ ਹੀ ਉਹ ਛੇਤੀ ਹੀ ਸਿਹਤਯਾਬ ਹੋ ਕੇ ਵਾਪਿਸ ਆਪਣੇ ਕੰਮ ’ਤੇ ਪਰਤਨ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਦੇ ਦੋ ਹੋਰ ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸ. ਗੁਰਪ੍ਰੀਤ ਸਿੰਘ ਕਾਂਗੜ ਦੀ ਰਿਪੋਰਟ ਵੀ ਕੋਰੋਨਾ ਪਾਜ਼ੀਟਿਵ ਆਈ ਸੀ। ਇਸ ਤੋਂ ਇਲਾਵਾ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ. ਅਜਾਇਬ ਸਿੰਘ ਭੱਟੀ ਵੀ ਕੋਰੋਨਾ ਪਾਜ਼ੀਟਿਵ ਪਾਏ ਗਏ ਪਰ ਹੁਣ ਉਹ ਸਿਹਤਯਾਬ ਹੋ ਚੁੱਕੇ ਹਨ।