ludhiana Micro Containment Zones: ਮਹਾਨਗਰ ‘ਚ ਕੋਰੋਨਾ ਕਾਰਨ ਸਥਿਤੀ ਬੇਕਾਬੂ ਹੋ ਗਈ ਹੈ ਜਿਸ ਕਾਰਨ ਸਿਹਤ ਵਿਭਾਗ ਅਤੇ ਪ੍ਰਸ਼ਾਸਨ ਵੱਲੋਂ ਲਗਾਤਾਰ ਅਹਿਮ ਕਦਮ ਚੁੱਕੇ ਜਾ ਰਹੇ ਹਨ। ਜ਼ਿਲ੍ਹੇ ‘ਚ ਕੋਰੋਨਾ ਕਾਰਨ ਬਦ ਤੋਂ ਬਦਤਰ ਹਾਲਾਤਾਂ ਦਾ ਪਤਾ ਸ਼ਹਿਰ ‘ਚ ਵਧਦੇ ਕੰਟੇਨਮੈਂਟ ਅਤੇ ਮਾਈਕਰੋ ਕੰਟੇਨਮੈਂਟ ਜ਼ੋਨਾਂ ਦੀ ਗਿਣਤੀ ਤੋਂ ਲਾਇਆ ਜਾ ਸਕਦਾ ਹੈ।ਹੁਣ ਸਿਹਤ ਵਿਭਾਗ ਵੱਲੋਂ 5 ਨਵੇਂ ਕੰਟੇਨਮੈਂਟ ਜ਼ੋਨ ਅਤੇ 38 ਮਾਈਕਰੋ ਕੰਟੇਨਮੈਂਟ ਜ਼ੋਨਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਜੇਕਰ ਕਿਸੇ ਨੂੰ ਵੀ ਬੁਖਾਰ, ਖਾਂਸੀ ਜਾਂ ਕੋਰੋਨਾ ਦੇ ਲੱਛਣ ਦਿਖਾਈ ਦਿੰਦੇ ਹਨ ਤਾਂ ਤਰੁੰਤ ਸਿਵਲ ਹਸਪਤਾਲ ‘ਚ ਜਾ ਕੇ ਆਪਣਾ ਟੈਸਟ ਕਰਵਾਓ। ਇਸ ਦੇ ਨਾਲ ਹੀ ਕੋਰੋਨਾ ਦੇ ਪ੍ਰਭਾਵ ਨੂੰ ਰੋਕਣ ਲਈ ਲੋਕ ਨਿਯਮਾਂ ਦਾ ਪਾਲਣ ਕਰਨ।
ਇਹ ਵੀ ਜਾਣਕਾਰੀ ਸਾਂਝੀ ਕੀਤੀ ਜਾਂਦੀ ਹੈ ਕਿ ਵੈਸੇ ਤਾਂ ਪੰਜਾਬ ਭਰ ‘ਚ ਖਤਰਨਾਕ ਕੋਰੋਨਾ ਕਾਰਨ ਹਾਲਾਤ ਬਦ ਤੋਂ ਬਦਤਰ ਹੋ ਚੁੱਕੇ ਹਨ ਪਰ ਲੁਧਿਆਣਾ ਜ਼ਿਲ੍ਹਾਂ ਇਸ ਮਹਾਮਾਰੀ ਕਾਰਨ ਸਭ ਤੋਂ ਵੱਧ ਪ੍ਰਭਾਵਿਤ ਹੈ।ਮਹਾਨਗਰ ‘ਚ ਹੁਣ ਤੱਕ 8508 ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ, ਜਦਕਿ ਇਨ੍ਹਾਂ ‘ਚੋਂ 304 ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ ਬਾਹਰੀ ਜ਼ਿਲਿਆਂ ਅਤੇ ਸੂਬਿਆਂ ਆਦਿ ਤੋਂ ਸਥਾਨਕ ਹਸਪਤਾਲਾਂ ‘ਚ ਇਲਾਜ ਲਈ ਭਰਤੀ ਹੋਣ ਵਾਲੇ ਮਰੀਜ਼ਾਂ ‘ਚੋਂ 859 ਪਾਜ਼ੇਟਿਵ ਆ ਚੁੱਕ ਹਨ, ਜਦਕਿ ਇਨ੍ਹਾਂ ‘ਚੋਂ 69 ਦੀ ਮੌਤ ਹੋ ਚੁੱਕੀ ਹੈ। ਸਿਵਲ ਸਰਜਨ ਮੁਤਾਬਕ ਹੁਣ ਤਕ ਇਕ ਲੱਖ ਤੋਂ ਜ਼ਿਆਦਾ ਲੋਕਾਂ ਦੇ ਸੈਂਪਲ ਜਾਂਚ ਲਈ ਭੇਜੇ ਜਾ ਚੁੱਕੇ ਹਨ, ਜਿਨ੍ਹਾਂ ‘ਚ 2834 ਵਿਅਕਤੀਆਂ ਦੀ ਰਿਪੋਰਟ ਪੈਂਡਿੰਗ ਹੈ ਅਤੇ 88,608 ਵਿਅਕਤੀਆਂ ਦੇ ਸੈਂਪਲ ਨੈਗੇਟਿਵ ਆ ਚੁੱਕੇ ਹਨ।ਮੌਜੂਦਾ ਸਮੇਂ 5332 ਵਿਅਕਤੀ ਹੋਮ ਆਈਸੋਲੇਸ਼ਨ ‘ਚ ਰਹਿ ਰਹੇ ਹਨ। ਹੁਣ ਤਕ ਸਿਹਤ ਵਿਭਾਗ ਵੱਲੋਂ 30,612 ਵਿਅਕਤੀਆਂ ਨੂੰ ਹੋਮ ਆਈਸੋਲੇਸ਼ਨ ‘ਚ ਭੇਜਿਆ ਜਾ ਚੁੱਕਾ ਹੈ। ਜ਼ਿਲੇ ‘ਚ 2258 ਐਕਟਿਵ ਮਰੀਜ਼ ਦੱਸੇ ਜਾਂਦੇ ਹਨ, ਜਦਕਿ 6044 ਮਰੀਜ਼ ਠੀਕ ਹੋ ਚੁੱਕੇ ਹਨ।