heatwave continue ludhiana weather: ਲੁਧਿਆਣਾ (ਤਰਸੇਮ ਭਾਰਦਵਾਜ)- ਮਹਾਨਗਰ ‘ਚ ਬੀਤੇ 2 ਦਿਨਾਂ ਪਹਿਲਾਂ ਬੱਦਲ ਅਤੇ ਬਾਰਿਸ਼ ਨਾਲ ਮੌਸਮ ਸੁਹਾਵਣਾ ਹੋ ਗਿਆ ਸੀ, ਜਿਸ ਕਾਰਨ ਲੋਕਾਂ ਨੂੰ ਵੀ ਗਰਮੀ ਤੋਂ ਰਾਹਤ ਮਿਲੀ ਸੀ। ਰਾਹਤ ਤੋਂ ਬਾਅਦ ਹੁਣ ਫਿਰ ਧੁੱਪ ਨਿਕਲਣ ਨਾਲ ਲੋਕਾਂ ਨੂੰ ਹੁੰਮਸ ਭਰੀ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅੱਜ ਭਾਵ ਐਤਵਾਰ ਨੂੰ ਸ਼ਹਿਰ ‘ਚ ਤੇਜ਼ ਧੁੱਪ ਨਿਕਲੀ। ਸਵੇਰੇ 10 ਵਜੇ ਹੀ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜਿਵੇਂ-ਜਿਵੇਂ ਦਿਨ ਵੱਧਦਾ ਗਿਆ ਉਵੇਂ ਹੀ ਗਰਮੀ ਵੀ ਵੱਧਦੀ ਗਈ। ਤਾਜ਼ਾ ਜਾਣਕਾਰੀ ਮੁਤਾਬਕ ਚੰਡੀਗੜ੍ਹ ਸਥਿਤ ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਹੈ, ਜਿਸ ਮੁਤਾਬਕ ਅੱਜ ਭਾਵ ਐਤਵਾਰ ਨੂੰ ਦਿਨ ਦਾ ਤਾਪਮਾਨ ਵਧੇਗਾ। ਇਸ ਦੇ ਨਾਲ 27 ਅਤੇ 28 ਨੂੰ ਜਿਆਦਾ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਇਸ ਦੌਰਾਨ ਲੋਕਾਂ ਨੂੰ ਹੁੰਮਸ ਭਰੀ ਗਰਮੀ ਨਾਲ ਜੂਝਣਾ ਪਵੇਗਾ। ਦੱਸ ਦੇਈਏ ਕਿ ਇਸ ਵਾਰ ਕਮਜ਼ੋਰ ਮਾਨਸੂਨ ਦੇ ਚੱਲਦਿਆਂ ਜਿਆਦਾ ਬਾਰਿਸ਼ ਨਹੀਂ ਹੋਈ ਹੈ।
ਦੱਸਣਯੋਗ ਹੈ ਕਿ ਇਹ ਪਹਿਲਾਂ ਮੌਕਾ ਨਹੀਂ ਹੈ ਜਦੋਂ ਅਗਸਤ ਮਹੀਨੇ ਦੇ ਅੱਧ ਤੋਂ ਬਾਅਦ ਤਾਪਮਾਨ ‘ਚ ਇੰਝ ਉਤਰਾਅ-ਚੜਾਅ ਹੋ ਰਿਹਾ ਹੈ। ਧੁੱਪ ਦੇ ਨਾਲ ਹੁੰਮਸ ਵੀ ਰਹੀ ਹੈ, ਜਿਸ ਕਾਰਨ ਲੋਕਾਂ ਨੂੰ ਚਿਲਚਿਲਾਤੀ ਗਰਮੀ ਦਾ ਸਾਹਮਣਾ ਕਰਨਾ ਪਿਆ।