Renowned social activist Jagdish Prasad : ਸੁਨਾਮ ਵਿਚ ਕੋਰੋਨਾ ਕਾਰਨ ਇਕ ਪ੍ਰਸਿੱਧ ਸਮਾਜ ਸੇਵੀ ਅਤੇ ਕਾਰੋਬਾਰੀ ਦੀ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਮਸ਼ਹੂਰ ਸਮਾਜ ਸੇਵੀ ਜਗਦੀਸ਼ ਪ੍ਰਸਾਦ ਰਜਿੰਦਰਾ ਹਸਪਤਾਲ ਵਿਚ ਦਾਖਲ ਸਨ, ਜਿਥੇ ਹਲਤ ਗੰਭੀਰ ਹੋਣ ਦੇ ਚੱਲਦਿਆਂ ਉਨ੍ਹਾਂ ਦੀ ਅੱਜ ਮੌਤ ਹੋ ਗਈ। ਉਨ੍ਹਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਸੀ। ਉਨ੍ਹਾਂ ਦੀ ਮੌਤ ਦੀ ਖਬਰ ਮਿਲਦੇ ਹੀ ਪੂਰੇ ਸ਼ਹਿਰ ਵਿਚ ਸੋਗ ਦੀ ਲਹਿਰ ਛਾ ਗਈ।
ਦੱਸਣਯੋਗ ਹੈ ਕਿ ਜਗਦੀਸ਼ ਪ੍ਰਸਾਦ ਧਾਰਮਿਕ ਅਤੇ ਸਮਾਜਿਕ ਕੰਮਾਂ ਵਿਚ ਹਮੇਸ਼ਾ ਮੋਹਰੀ ਹੋ ਕੇ ਲੋਕਾਂ ਦੀ ਸੇਵਾ ਕਰਦੇ ਸਨ ਅਤੇ ਹਰ ਜਗ੍ਹਾ ਵੱਧ-ਚੜ੍ਹ ਕੇ ਸਹਿਯੋਗ ਦਿੰਦੇ ਸਨ। ਉਨ੍ਹਾਂ ਦੀ ਮੌਤ ’ਤੇ ਸ਼ਹਿਰ ਦੀਆਂ ਕਈ ਧਾਰਮਿਕ ਸੰਸਥਾਵਾਂ ਅਤੇ ਸਮਾਜਿਕ ਸੰਸਥਾਵਾਂ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਦੱਸਣਯੋਗ ਹੈ ਕਿ ਜ਼ਿਲ੍ਹਾ ਸੰਗਰੂਰ ਦੇ ਸੁਨਾਮ ਸ਼ਹਿਰ ਵਿਚ ਵਿਚ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਹੁਣ ਤੱਕ ਕੋਰੋਨਾ ਨੇ 8 ਲੋਕਾਂ ਦੀ ਜਾਨ ਲੈ ਲਈ ਹੈ।