Migraine home remedies: ਇਸ ਭੱਜ ਦੌੜ ਅਤੇ ਤਣਾਅ ਨਾਲ ਭਰੀ ਜ਼ਿੰਦਗੀ ਵਿਚ ਜਿਆਦਾਤਰ ਲੋਕਾਂ ਨੂੰ ਸਿਰ ਵਿਚ ਦਰਦ ਦੀ ਸ਼ਿਕਾਇਤ ਰਹਿੰਦੀ ਹੈ। ਇਹ ਪਰੇਸ਼ਾਨੀ ਵਾਰ-ਵਾਰ ਹੋਣ ‘ਤੇ ਮਾਈਗ੍ਰੇਨ ਦਾ ਰੂਪ ਲੈ ਲੈਂਦੀ ਹੈ। ਮਾਈਗ੍ਰੇਨ ਕਾਰਨ ਸਿਰ ਦੇ ਇੱਕ ਹਿੱਸੇ ‘ਚ ਤੇਜ਼ ਦਰਦ ਹੋਣ ਲੱਗਦਾ ਹੈ। ਕਈ ਵਾਰ ਤਾਂ ਇਹ ਦਰਦ ਮਿੰਟਾਂ ਵਿਚ ਠੀਕ ਹੋ ਜਾਂਦਾ ਹੈ ਤਾਂ ਕਈ ਵਾਰ ਇਹ ਦਰਦ ਘੰਟਿਆਂ ਤੱਕ ਬਣਿਆ ਰਹਿੰਦਾ ਹੈ। ਜਿਵੇਂ ਹੀ ਤੁਸੀਂ ਇੱਕੋ ਜਿਹੇ ਹਾਲਤ ‘ਚ ਇੱਕਦਮ ਤਨਾਵ ਭਰੇ ਮਾਹੌਲ ਵਿਚ ਪੁੱਜਦੇ ਹੋ ਤਾਂ ਤੁਹਾਡਾ ਸਿਰਦਰਦ ਅਤੇ ਬਲੱਡਪ੍ਰੈਸ਼ਰ ਹਾਈ ਹੋ ਜਾਂਦਾ ਹੈ। ਅਜਿਹੀ ਹਾਲਤ ਵਿਚ ਆਪਣੀ ਮਰਜ਼ੀ ਨਾਲ ਕੋਈ ਵੀ ਪੇਨ ਕਿਲਰ ਲੈਣ ਦੀ ਥਾਂ ਡਾਕਟਰੀ ਜਾਂਚ ਕਰਵਾਓ। ਇਸ ਲਈ ਅੱਜ ਅਸੀਂ ਤੁਹਾਨੂੰ ਮਾਈਗ੍ਰੇਨ ਤੋਂ ਬਚਣ ਲਈ ਕੁੱਝ ਘਰੇਲੂ ਨੁਸਖੇ ਦੱਸਣ ਜਾ ਰਹੇ ਹਾਂ…
ਮਾਈਗ੍ਰੇਨ ਲਈ ਕੁੱਝ ਘਰੇਲੂ ਨੁਸਖ਼ੇ
- ਮਾਈਗ੍ਰੇਨ ਦੇ ਦਰਦ ਤੋਂ ਛੁਟਕਾਰਾ ਪਾਉਣ ਲਈ ਰੋਜ਼ਾਨਾ ਸ਼ੁੱਧ ਦੇਸੀ ਘਿਓ ਦੀਆਂ 2-2 ਬੂੰਦਾਂ ਨੱਕ ਵਿਚ ਪਾਓ। ਇਸ ਨਾਲ ਤੁਹਾਨੂੰ ਇਸ ਦੇ ਦਰਦ ਤੋਂ ਰਾਹਤ ਮਿਲੇਗੀ।
- ਰੋਜ਼ ਸਵੇਰੇ ਖਾਲੀ ਪੇਟ ਸੇਬ ਦਾ ਸੇਵਨ ਕਰੋ। ਮਾਈਗ੍ਰੇਨ ਤੋਂ ਛੁਟਕਾਰਾ ਪਾਉਣ ਲਈ ਇਹ ਕਾਫੀ ਅਸਰਦਾਰ ਤਰੀਕਾ ਹੈ।
- ਜੇਕਰ ਸਿਰ ਵਿਚ ਜ਼ਿਆਦਾ ਦਰਦ ਹੋ ਰਿਹਾ ਹੈ ਤਾਂ ਤੁਰੰਤ ਲੌਂਗ ਪਾਊਡਰ ਅਤੇ ਨਮਕ ਮਿਲਾ ਕੇ ਦੁਧ ਨਾਲ ਮਿਲਾ ਕੇ ਪਿਓ। ਅਜਿਹਾ ਕਰਨ ਨਾਲ ਸਿਰ ਦਾ ਦਰਦ ਝੱਟ ਨਾਲ ਗਾਇਬ ਹੋ ਜਾਵੇਗਾ।
- ਨਿੰਬੂ ਦੇ ਛਿਲਕੇ ਨੂੰ ਧੁੱਪੇ ਸੁੱਕਾ ਕੇ ਪੇਸਟ ਬਣਾ ਲਓ। ਇਸ ਪੇਸਟ ਨੂੰ ਮੱਥੇ ‘ਤੇ ਲਗਾਉਣ ਨਾਲ ਤੁਹਾਨੂੰ ਮਾਈਗ੍ਰੇਨ ਦੇ ਦਰਦ ਤੋਂ ਛੁਟਕਾਰਾ ਮਿਲ ਜਾਵੇਗਾ।
- ਮਾਈਗ੍ਰੇਨ ਦੇ ਦਰਦ ਨਾਲ ਛੁਟਕਾਰਾ ਪਾਉਣ ਲਈ ਪਾਲਕ ਅਤੇ ਗਾਜਰ ਦਾ ਜੂਸ ਪੀਓ ਇਸ ਨਾਲ ਤੁਹਾਡਾ ਦਰਦ ਮਿੰਟਾਂ ਵਿਚ ਗਾਇਬ ਹੋ ਜਾਵੇਗਾ।
- ਖੀਰੇ ਦੀ ਸਲਾਈਸ ਨੂੰ ਸਿਰ ‘ਤੇ ਰੱਗੜੋ ਜਾਂ ਫਿਰ ਇਸ ਨੂੰ ਸੁੰਘੋਂ। ਇਸ ਨਾਲ ਤੁਹਾਨੂੰ ਮਾਈਗ੍ਰੇਨ ਦੇ ਦਰਦ ਤੋਂ ਆਰਾਮ ਮਿਲੇਗਾ।
- 1 ਚੱਮਚ ਅਦਰਕ ਦਾ ਰਸ ਅਤੇ ਸ਼ਹਿਦ ਨੂੰ ਮਿਕਸ ਕਰਕੇ ਪੀਓ। ਇਸ ਤੋਂ ਇਲਾਵਾ ਮਾਈਗ੍ਰੇਨ ਦੇ ਦਰਦ ਨੂੰ ਦੂਰ ਕਰਨ ਲਈ ਤੁਸੀਂ ਅਦਰਕ ਦਾ ਟੁੱਕੜਾ ਵੀ ਮੂੰਹ ‘ਚ ਰੱਖ ਸਕਦੇ ਹੋ। ਅਦਰਕ ਦਾ ਕਿਸੇ ਵੀ ਰੂਪ ਵਿਚ ਸੇਵਨ ਮਾਈਗ੍ਰੇਨ ਵਿਚ ਰਾਹਤ ਦਵਾਉਂਦਾ ਹੈ।