Donald Trump announces emergency: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਆਪਣੇ ਦੇਸ਼ ਵਿੱਚ ਕੋਰੋਨਾ ਦੇ ਮਰੀਜ਼ਾਂ ਦੇ ਇਲਾਜ ਲਈ ਪਲਾਜ਼ਮਾ ਟ੍ਰੀਟਮੈਂਟ ਦਾ ਐਲਾਨ ਕੀਤਾ ਹੈ। ਅਮਰੀਕਾ ਵਿੱਚ ਹੁਣ ਕੋਰੋਨਾ ਤੋਂ ਠੀਕ ਹੋ ਚੁੱਕੇ ਲੋਕਾਂ ਦੇ ਪਲਾਜ਼ਮਾ ਨਾਲ ਕੋਰੋਨਾ ਵਾਇਰਸ ਦਾ ਇਲਾਜ ਹੋਵੇਗਾ। ਇਸ ਸਬੰਧੀ ਟਰੰਪ ਨੇ ਸੋਮਵਾਰ ਸਵੇਰੇ ਐਲਾਨ ਕੀਤਾ ਕਿ ਦੇਸ਼ ਵਿੱਚ ਕੋਰੋਨਾ ਵਾਇਰਸ ਨਾਲ ਪੀੜਤ ਮਰੀਜ਼ਾਂ ਦੇ ਇਲਾਜ ਵਿੱਚ ਹੁਣ ਪਲਾਜ਼ਮਾ ਥੈਰੇਪੀ ਦੀ ਵਰਤੋਂ ਕੀਤੀ ਜਾਵੇਗੀ। ਇਸ ਦੇ ਲਈ ਅਮਰੀਕੀ ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ ਨੇ ਐਤਵਾਰ ਨੂੰ ਕੋਰੋਨਾ ਵਾਇਰਸ ਮਹਾਂਮਾਰੀ ਦੇ ਇਲਾਜ ਲਈ ਕੋਰੋਨਾ ਤੋਂ ਠੀਕ ਹੋਏ ਲੋਕਾਂ ਤੋਂ ਬਲੱਡ ਪਲਾਜ਼ਮਾ ਲੈਣ ਨੂੰ ਮਨਜ਼ੂਰੀ ਦੇ ਦਿੱਤੀ ਹੈ ।
ਪ੍ਰੈਸ ਕਾਨਫਰੰਸ ਦੌਰਾਨ ਡੋਨਾਲਡ ਟਰੰਪ ਨੇ ਐਲਾਨ ਕੀਤਾ ਕਿ ਅੱਜ ਮੈਂ ਚੀਨੀ ਵਾਇਰਸ ਵਿਰੁੱਧ ਸਾਡੀ ਲੜਾਈ ਵਿੱਚ ਸੱਚਮੁੱਚ ਇਤਿਹਾਸਕ ਐਲਾਨ ਕਰ ਰਿਹਾ ਹਾਂ, ਇਹ ਅਣਗਿਣਤ ਲੋਕਾਂ ਦੀ ਜਾਨ ਬਚਾਉਣ ਵਿੱਚ ਸਹਾਇਤਾ ਕਰੇਗਾ।” FDA (ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ) ਨੇ ਪਲਾਜ਼ਮਾ ਦੀ ਐਮਰਜੈਂਸੀ ਵਰਤੋਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ‘
ਟਰੰਪ ਨੇ ਅੱਗੇ ਦੱਸਿਆ ਕਿ ਇਹ ਇੱਕ ਸ਼ਕਤੀਸ਼ਾਲੀ ਥੈਰੇਪੀ ਹੈ ਜੋ ਇੱਕ ਮੌਜੂਦਾ ਸੰਕ੍ਰਮਣ ਨਾਲ ਜੂਝ ਰਹੇ ਮਰੀਜ਼ਾਂ ਦਾ ਇਲਾਜ ਕਰਨ ਵਿੱਚ ਮਦਦ ਕਰਨ ਲਈ ਠੀਕ ਹੋ ਚੁੱਕੇ ਮਰੀਜ਼ਾਂ ਦੇ ਖੂਨ ਤੋਂ ਬਹੁਤ ਮਜ਼ਬੂਤ ਐਂਟੀ-ਬਾਡੀ ਦਾ ਸੰਚਾਰ ਕਰਦਾ ਹੈ। ਗੌਰਤਲਬ ਹੈ ਕਿ ਅਮਰੀਕਾ ਵਿੱਚ ਕੋਰੋਨਾ ਵਾਇਰਸ ਕਾਰਨ ਹੁਣ ਤੱਕ 180,604 ਮੌਤਾਂ ਹੋਈਆਂ ਹਨ ਅਤੇ 5,874,146 ਮਾਮਲੇ ਸਾਹਮਣੇ ਆਏ ਹਨ।
ਅਮਰੀਕੀ ਰਾਸ਼ਟਰਪਤੀ ਨੇ ਅੱਗੇ ਕਿਹਾ ਕਿ ਮੈਂ FDA ਅਤੇ ਉਨ੍ਹਾਂ ਸਾਰੇ ਲੋਕਾਂ ਦਾ ਧੰਨਵਾਦ ਕਰਨਾ ਚਾਹੁੰਦਾ ਹਾਂ ਜੋ ਬਹੁਤ ਸਖਤ ਮਿਹਨਤ ਕਰ ਰਹੇ ਹਨ । ਇਸ ਵਿੱਚ ਭਾਰੀ ਸੰਭਾਵਨਾ ਦਿਖਾਈ ਗਈ ਹੈ। ਇਹ ਸਿਰਫ ਤਾਂ ਹੀ ਸੰਭਵ ਹੋਇਆ ਸੀ ਜਦੋਂ ਹਰ ਕੋਈ ਕੋਰੋਨਾ ਵਾਇਰਸ ਵਿਰੁੱਧ ਲੜਾਈ ਵਿੱਚ ਹੋਰ ਤੇਜ਼ੀ ਨਾਲ ਕੰਮ ਕਰ ਰਿਹਾ ਹੈ। ਦੱਸ ਦੇਈਏ ਕਿ ਇਸ ਘੋਸ਼ਣਾ ਤੋਂ ਇੱਕ ਦਿਨ ਪਹਿਲਾਂ ਡੋਨਾਲਡ ਟਰੰਪ ਨੇ ਰਾਸ਼ਟਰਪਤੀ ਚੋਣਾਂ ਵਿੱਚ ਵਿਘਨ ਪਾਉਣ ਲਈ ਕੋਰੋਨਾ ਵਾਇਰਸ ਦੇ ਸੰਭਾਵਿਤ ਇਲਾਜ ਵਿੱਚ ਦੇਰੀ ਕਰਨ ਦਾ ਦੋਸ਼ ਲਗਾਇਆ ਸੀ।