coronavirus update number vip positive in stateਹਰਿਆਣਾ ‘ਚ ਕੋਰੋਨਾ ਦੇ ਕਹਿਰ ਦਾ ਅੰਦਾਜ਼ਾ ਇਸੇ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਵਿਧਾਨ ਸਭਾ ‘ਚ ਕੰਮ ਕਰਨ ਵਾਲੇ 6 ਕਰਮਚਾਰੀ ਕੋਰੋਨਾ ਇਨਫੈਕਟਿਡ ਪਾਏ ਗਏ ਹਨ।ਹੁਣ ਤਕ 361 ਕਰਮਚਾਰੀਆਂ ਦਾ ਕੋਰੋਨਾ ਟੈਸਟ ਕਰਾਇਆ ਜਾ ਚੁੱਕਾ ਹੈ।ਹਰਿਆਣਾ ‘ਚ ਕੋਰੋਨਾ ਮਰੀਜ਼ਾਂ ਦੀ ਸੰਖਿਆ ਵਧਦੀ ਜਾ ਰਹੀ ਹੈ।ਹਰਿਆਣਾ ਵਿਧਾਨ ਸਭਾ ਮੈਂਬਰ ਅਤੇ ਪੰਚਕੁਲਾ ਵਿਧਾਇਕ ਗਿਆਨਚੰਦ ਗੁਪਤਾ ਵੀ ਕੋਰੋਨਾ ਇਨਫੈਕਟਿਡ ਪਾਏ ਗਏ ਹਨ।
ਪੰਚਕੁਲਾ ‘ਚ ਏ.ਸੀ.ਪੀ. ਨੁਪੁਰ ਬਿਸ਼ਨੋਈ ਦੇ ਕੋੋਰੋਨਾ ਇਨਫੈਕਟਿਡ ਹੋਣ ਦੀ ਪੁਸ਼ਟੀ ਹੋਈ ਹੈ।ਪੰਚਕੁਲਾ ‘ਚ ਅੱਜ 20 ਨਵੇਂ ਮਾਮਲੇ ਦਰਜ ਕੀਤੇ ਗਏ ਹਨ।ਜਾਣਕਾਰੀ ਮੁਤਾਬਕ ਪੰਚਕੁਲਾ ਸਿਵਿਲ ਸਰਜਨ ਡਾ. ਜਸਜੀਤ ਕੌਰ ਨੇ ਦੱਸਿਆ ਕਿ ਬੀਤੀ ਰਾਤ ਕੋਰੋਨਾ ਦੇ 20 ਦੇ ਕਰੀਬ ਪਾਜ਼ੇਟਿਵ ਮਾਮਲੇ ਪਾਏ ਗਏ ਹਨ।ਉੱਥੇ ਪੰਚਕੁਲਾ ‘ਚ ਕੋਰੋਨਾ ਨਾਲ ਹੁਣ ਤਕ 10 ਲੋਕਾਂ ਦੀ ਮੌਤ ਹੋ ਚੁੱਕੀ ਹੈ।ਜਸਜੀਤ ਕੌਰ ਨੇ ਦੱਸਿਆ ਕਿ ਜ਼ਿਆਦਾਤਰ ਕੋਰੋਨਾ ਇਨਫੈਕਟਿਡ ਮਰੀਜ਼ ਉਹ ਸਾਹਮਣੇ ਆਏ ਹਨ ਜੋ ਕੋਰੋਨਾਗ੍ਰਸਤ ਮਰੀਜ਼ਾਂ ਦੇ ਸੰਪਰਕ ‘ਚ ਆਏ ਹਨ।ਸਿਹਤ ਵਿਭਾਗ ਵਲੋਂ ਸਾਰੇ ਕੋਰੋਨਾ ਮਰੀਜ਼ਾਂ ਨੂੰ ਆਈਸਲੋਸ਼ੇਨ ਵਾਰਡ ‘ਚ ਭਰਤੀ ਕੀਤਾ ਜਾ ਰਿਹਾ ਹੈ।ਇਨ੍ਹਾਂ ਸਾਰਿਆਂ ਕੋਰੋਨਾ ਪ੍ਰਭਾਵਿਤ ਮਰੀਜ਼ਾਂ ਦੇ ਪਰਿਵਾਰਕਾਂ ਮੈਂਬਰਾਂ ਨੂੰ ਵੀ ਆਈਸੋਲੇਟ ਕੀਤਾ ਗਿਆ ਹੈ।ਨਾਲ ਹੀ ਕੋਰੋਨਾ ਮਰੀਜ਼ਾਂ ਦੇ ਸੰਪਰਕ ‘ਚ ਆਉਣ ਵਾਲੇ ਲੋਕਾਂ ਦੀ ਲਿਸਟ ਬਣਾਉਣ ਅਤੇ ਟ੍ਰੇਸ ਕਰਨ ‘ਚ ਜੁੱਟ ਗਿਆ ਹੈ ਤਾਂ ਕਿ ਉਨ੍ਹਾਂ ਨੂੰ ਵੀ ਕੁਆਰੰਟਾਈਨ ਕੀਤਾ ਜਾ ਸਕੇ ਅਤੇ ਉਨ੍ਹਾਂ ਦੇ ਸੈਂਪਲ ਕੋਰੋਨਾ ਟੈਸਟ ਲਈ ਭੇਜੇ ਜਾ ਸਕਣ।