sonia gandhi interim president congress partyਬੀਤੇ ਦਿਨੀਂ ਸੋਨੀਆ ਗਾਂਧੀ ਨੇ ਕਾਂਗਰਸ ਪਾਰਟੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਫੈਸਲਾ ਲਿਆ ਸੀ।ਉਨ੍ਹਾਂ ਦਾ ਕਹਿਣਾ ਸੀ ਕਿ ਇੱਕ ਸਾਲ ਦੇ ਕਾਰਜਕਾਲ ਪੂਰਾ ਹੋਣ ‘ਤੇ ਉਹ ਪਾਰਟੀ ਲਈ ਇੱਕ ਨਵੀਂ ਲੀਡਰਸ਼ਿਪ ਚੁਣਨਗੇ। ਅੱਜ ਭਾਵ ਕਿ ਸੋਮਵਾਰ ਨੂੰ ਕਾਂਗਰਸ ਕਾਰਜ ਕਮੇਟੀ (ਸੀ. ਡਬਲਿਊ. ਸੀ.) ਦੀ ਬੈਠਕ ਹੋਈ। ਕਾਫੀ ਲੰਬੀ ਖਿੱਚੋਤਾਣ ਮਗਰੋਂ ਬੈਠਕ ‘ਚ ਇਹ ਫ਼ੈਸਲਾ ਲਿਆ ਗਿਆ ਹੈ ਕਿ ਸੋਨੀਆ ਗਾਂਧੀ ਹੀ ਕਾਂਗਰਸ ਦੀ ਅੰਤਰਿਮ ਪ੍ਰਧਾਨ ਬਣੇ ਰਹੇਗੀ। ਜਾਣਕਾਰੀ ਮੁਤਾਬਕ ਬੈਠਕ ‘ਚ ਸੋਨੀਆ ਦੇ ਨਾਂ ‘ਤੇ ਰਜ਼ਾਮੰਦੀ ਬਣੀ। ਸੋਨੀਆ ਗਾਂਧੀ ਕਾਂਗਰਸ ਦੀ ਅੰਤਰਿਮ ਪ੍ਰਧਾਨ ਇਕ ਸਾਲ ਤੱਕ ਬਣੇ ਰਹੇਗੀ। ਇਸ ਤੋਂ ਪਹਿਲਾਂ ਬੈਠਕ ਦੌਰਾਨ ਸੋਨੀਆ ਗਾਂਧੀ ਨੇ ਅੰਤਰਿਮ ਪ੍ਰਧਾਨ ਦਾ ਅਹੁਦਾ ਛੱਡਣ ਦੀ ਪੇਸ਼ਕਸ਼ ਕੀਤੀ ਸੀ। ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਅਤੇ ਪਾਰਟੀ ਦੇ ਕਈ ਨੇਤਾਵਾਂ ਨੇ ਉਨ੍ਹਾਂ ਨੂੰ ਅਹੁਦੇ ‘ਤੇ ਬਣੇ ਰਹਿਣ ਦੀ ਅਪੀਲ ਕੀਤੀ ਸੀ।
ਦੱਸ ਦੇਈਏ ਕਿ ਇਹ ਬੈਠਕ ਅਜਿਹੇ ਸਮੇਂ ਵਿਚ ਹੋ ਰਹੀ ਹੈ, ਜਦੋਂ ਕਈ ਵੱਡੇ ਨੇਤਾਵਾਂ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਚਿੱਠੀ ਲਿਖੀ। ਇਸ ਚਿੱਠੀ ਵਿਚ ਉਨ੍ਹਾਂ ਨੇ ਸੰਗਠਨ ‘ਚ ਵੱਡੇ ਬਦਲਾਅ ਦੀ ਮੰਗ ਕੀਤੀ। ਪਾਰਟੀ ਦੀ ਇਹ ਬੈਠਕ ਵੀਡੀਓ ਕਾਨਫਰੈਂਸਿੰਗ ਜ਼ਰੀਏ ਹੋਈ। ਡਾ. ਮਨਮੋਹਨ ਸਿੰਘ, ਪ੍ਰਿਅੰਕਾ ਗਾਂਧੀ ਵਾਡਰਾ, ਕੈਪਟਨ ਅਮਰਿੰਦਰ ਸਿੰਘ ਸਮੇਤ ਕਈ ਨੇਤਾ ਕਾਂਗਰਸ ਕਾਰਜ ਕਮੇਟੀ ਦੀ ਵਰਚੁਅਲ ਬੈਠਕ ਹਿੱਸਾ ਲਿਆ। ਬੈਠਕ ‘ਚ ਕਾਫੀ ਕਾਂਗਰਸੀ ਨੇਤਾਵਾਂ ਵਲੋਂ ਸੋਨੀਆ ਗਾਂਧੀ ਨੂੰ ਲਿਖੀ ਗਈ ਚਿੱਠੀ ‘ਤੇ ਕਾਫੀ ਘਮਾਸਾਨ ਹੋਇਆ। ਕਾਂਗਰਸੀ ਨੇਤਾ ਹੀ ਦੋ ਖੇਮਿਆਂ ‘ਚ ਵੰਡੇ ਗਏ ਅਤੇ ਇਕ-ਦੂਜੇ ‘ਤੇ ਬਿਆਨਬਾਜ਼ੀ ਕਰਦੇ ਰਹੇ। ਰਾਹੁਲ ਗਾਂਧੀ ਨੇ ਚਿੱਠੀ ਲਿਖਣ ਦੇ ਸਮੇਂ ‘ਤੇ ਸਵਾਲ ਚੁੱਕਿਆ।ਦੱਸਣਯੋਗ ਹੈ ਕਿ ਸੀ. ਡਬਲਿਊ. ਸੀ. ਦੀ ਬੈਠਕ ਤੋਂ ਇਕ ਦਿਨ ਪਹਿਲਾਂ ਐਤਵਾਰ ਨੂੰ ਪਾਰਟੀ ‘ਚ ਉਸ ਸਮੇਂ ਨਵਾਂ ਸਿਆਸੀ ਤੁਫਾਨ ਆ ਗਿਆ, ਜਦੋਂ ਪੂਰੇ ਸਮੇਂ ਅਤੇ ਜ਼ਮੀਨੀ ਪੱਧਰ ‘ਤੇ ਸਰਗਰਮ ਪ੍ਰਧਾਨ ਬਣਾਉਣ ਅਤੇ ਸੰਗਠਨ ‘ਚ ਉੱਪਰ ਤੋਂ ਲੈ ਕੇ ਹੇਠਾਂ ਤੱਕ ਬਦਲਾਅ ਦੀ ਮੰਗ ਨੂੰ ਲੈ ਕੇ ਸੋਨੀਆ ਗਾਂਧੀ ਨੂੰ 23 ਸੀਨੀਅਰ ਨੇਤਾਵਾਂ ਵਲੋਂ ਚਿੱਠੀ ਲਿਖੇ ਜਾਣ ਦੀ ਜਾਣਕਾਰੀ ਸਾਹਮਣੇ ਆਈ। 10 ਅਗਸਤ ਨੂੰ ਅੰਤਰਿਮ ਪ੍ਰਧਾਨ ਦੇ ਰੂਪ ਵਿਚ ਸੋਨੀਆ ਗਾਂਧੀ ਦਾ ਇਕ ਸਾਲ ਪੂਰਾ ਹੋ ਗਿਆ ਹੈ। ਲਿਹਾਜਾ, ਕਾਂਗਰਸ ਪ੍ਰਧਾਨ ਨੂੰ ਲੈ ਕੇ ਪਾਰਟੀ ‘ਚ ਚਰਚਾ ਸੀ।