Ludhiana Corona positive cases: ਲੁਧਿਆਣਾ (ਤਰਸੇਮ ਭਾਰਦਵਾਜ)- ਮਹਾਨਗਰ ‘ਚ ਕੋਰੋਨਾ ਕਾਰ ਸਥਿਤੀ ਬੇਕਾਬੂ ਹੁੰਦੀ ਜਾ ਰਹੀ ਹੈ। ਤਾਜ਼ਾ ਮਿਲੀ ਜਾਣਕਾਰੀ ਮੁਤਾਬਕ ਅੱਜ ਜ਼ਿਲ੍ਹੇ ‘ਚੋਂ 12 ਮਰੀਜ਼ਾਂ ਨੇ ਦਮ ਤੋੜਿਆ ਹੈ, ਜਿਨ੍ਹਾਂ ‘ਚੋਂ 11 ਲੁਧਿਆਣਾ ਦੇ ਅਤੇ ਇਕ ਮ੍ਰਿਤਕ ਜ਼ਿਲ੍ਹਾ ਕਪੂਰਥਲਾ ਦਾ ਹੈ। ਇਸ ਦੇ ਨਾਲ ਹੀ ਸ਼ਹਿਰ ‘ਚੋਂ ਅੱਜ 173 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿਚ 152 ਮਰੀਜ਼ ਲੁਧਿਆਣਾ ਦੇ ਜਦਕਿ 21 ਮਰੀਜ਼ ਬਾਹਰਲੇ ਜ਼ਿਲਿ੍ਹਆਂ ਅਤੇ ਸੂਬਿਆਂ ਨਾਲ ਸਬੰਧਿਤ ਹਨ। ਇਨ੍ਹਾਂ ਮਾਮਲਿਆਂ ਦੀ ਪੁਸਟੀ ਸਿਵਲ ਸਰਜਨ ਡਾਕਟਰ ਰਾਜ਼ੇਸ਼ ਬੱਗਾ ਨੇ ਕੀਤੀ ਸੀ।
ਜ਼ਿਕਰਯੋਗ ਹੈ ਕਿ ਇਕ ਦਿਨ ਪਹਿਲਾਂ ਭਾਵ ਐਤਵਾਰ ਨੂੰ ਜ਼ਿਲ੍ਹੇ ‘ਚ 260 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਜਿਨ੍ਹਾਂ ‘ਚੋਂ 242 ਲੁਧਿਆਣਾ ਦੇ ਨਾਲ ਸਬੰਧਿਤ ਅਤੇ ਬਾਕੀ ਦੂਜੇ ਜ਼ਿਲ੍ਹਿਆਂ ਨਾਮ ਸਬੰਧਿਤ ਹਨ ਅਤੇ ਐਤਵਾਰ ਨੂੰ 9 ਮਰੀਜ਼ਾਂ ਨੇ ਦਮ ਵੀ ਤੋੜ ਦਿੱਤਾ ਹੈ।ਇਸ ਦੇ ਨਾਲ ਹੀ ਜ਼ਿਲ੍ਹੇ ‘ਚੋਂ ਬੀਤੇ ਦਿਨ ਭਾਵ ਐਤਵਾਰ ਨੂੰ ਪਹਿਲੀ ਵਾਰ ਇਕ ਹੀ ਦਿਨ ਦੌਰਾਨ 1183 ਲੋਕ ਕੋਰੋਨਾ ਨੂੰ ਮਾਤ ਦੇ ਕੇ ਘਰ ਜਾ ਚੁੱਕੇ ਹਨ। ਜ਼ਿਲ੍ਹੇ ‘ਚ ਹੁਣ ਤੱਕ ਕੁੱਲ 5944 ਮਰੀਜ਼ ਠੀਕ ਹੋ ਚੁੱਕੇ ਹਨ। ਇਸ ਦਾ ਮਤਲਬ 64.82 ਫੀਸਦੀ ਮਰੀਜ਼ ਠੀਕ ਹੋ ਚੁੱਕੇ ਹਨ।