ludhiana corona cases august: ਲੁਧਿਆਣਾ (ਤਰਸੇਮ ਭਾਰਦਵਾਜ)- ਮਹਾਨਗਰ ‘ਚ ਬੀਤੇ ਦਿਨ ਭਾਵ ਸੋਮਵਾਰ ਨੂੰ ਥੋੜ੍ਹਾ ਜਿਹਾ ਰਾਹਤ ਭਰਿਆ ਨਜ਼ਰ ਆ ਰਿਹਾ ਹੈ ਭਾਵ ਕਿ ਕੋਰੋਨਾ ਪੀੜਤਾਂ ਦੀ ਘੱਟ ਮਾਮਲੇ ਮਿਲੇ ਹਨ ਪਰ ਮੌਤਾਂ ਦਾ ਸਿਲਸਿਲਾ ਬਰਕਰਾਰ ਦੱਸਿਆ ਜਾ ਰਿਹਾ ਹੈ। ਜਾਣਾਕਾਰੀ ਮੁਤਾਬਕ ਸੋਮਵਾਰ ਨੂੰ ਕੋਰੋਨਾ ਨਾਲ 11 ਲੋਕਾਂ ਦੀ ਮੌਤ ਹੋਈ ਸੀ ਜਦਕਿ 173 ਨਵੇਂ ਮਰੀਜ਼ਾਂ ਦੀ ਪੁਸ਼ਟੀ ਹੋਈ ਸੀ ਅਤੇ 6451 ਮਰੀਜ਼ ਸਿਹਤਯਾਬ ਹੋ ਚੁੱਕੇ ਹਨ। ਦੱਸ ਦੇਈਏ ਕਿ ਜ਼ਿਲ੍ਹੇ ‘ਚ ਹੁਣ ਤੱਕ 8831 ਕੋਰੋਨਾ ਪੀੜ੍ਹਤ ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ ਹੈ ਜਦਕਿ 324 ਲੋਕ ਦਮ ਤੋੜ ਚੁੱਕੇ ਹਨ। ਇਸ ਤੋਂ ਇਲਾਵਾ ਦੂਜੇ ਜ਼ਿਲ੍ਹਿਆਂ ਅਤੇ ਸੂਬਿਆਂ ਤੋਂ ਆਉਣ ਵਾਲੇ ਲੋਕਾਂ ਦੀ ਗਿਣਤੀ 898 ਤੱਕ ਪਹੁੰਚ ਚੁੱਕੀ ਹੈ।
ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਦਾ ਕਹਿਣਾ ਹੈ ਕਿ ਅਸੀ ਹੁਣ ਪੀਕ ਸਮੇਂ ‘ਚ ਗੁਜ਼ਰ ਰਹੇ ਹਨ ਅਤੇ ਲੋਕਾਂ ਨੂੰ ਇਸ ਸਮੇਂ ਵੱਧ ਤੋਂ ਵੱਧ ਸਾਵਧਾਨੀਆਂ ਵਰਤਣ ਦੀ ਲੋੜ ਹੈ। ਉਨ੍ਹਾਂ ਨੇ ਇਹ ਵੀ ਜਾਣਕਾਰੀ ਸਾਂਝੀ ਕੀਤੀ ਹੈ ਕਿ ਹੁਣ ਤੱਕ 73 ਫੀਸਦੀ ਲੋਕ ਠੀਕ ਹੋ ਚੁੱਕੇ ਹਨ ਪਰ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਪ੍ਰਸ਼ਾਸਨ ਸਮੇਤ ਸਿਹਤ ਵਿਭਾਗ ਉਨ੍ਹਾਂ ਦੀ ਸੁਰੱਖਿਆ ਲਈ 24 ਘੰਟੇ ਕੰਮ ਕਰ ਰਿਹਾ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਮਾਮੂਲੀ ਜਿਹੇ ਮਹਾਮਾਰੀ ਦੇ ਲੱਛਣ ਦਿਸਣ ਤੇ ਵੀ ਉਨ੍ਹਾਂ ਨੂੰ ਤਰੁੰਤ ਜਾਂਚ ਕਰਵਾਉਣੀ ਚਾਹੀਦੀ ਹੈ।
ਦੱਸਣਯੋਗ ਹੈ ਕਿ ਜ਼ਿਲ੍ਹੇ ਭਰ ‘ਚ ਹੁਣ ਤੱਕ 106997 ਲੋਕਾਂ ਦੇ ਸੈਂਪਲ ਲਏ ਜਾ ਚੁੱਕੇ ਹਨ ਜਿਨ੍ਹਾਂ ‘ਚੋਂ 99708 ਸੈਂਪਲਾਂ ਦੀ ਰਿਪੋਰਟ ਆ ਚੁੱਕੀ ਹੈ। ਇਨ੍ਹਾਂ ‘ਚ 89979 ਸੈਂਪਲ ਨੈਗੇਟਿਵ ਆਏ ਹਨ ਅਤੇ 7289 ਸੈਂਪਲਾਂ ਦੀ ਰਿਪੋਰਟ ਆਉਣੀ ਹਾਲੇ ਬਾਕੀ ਹੈ। ਜ਼ਿਲ੍ਹੇ ਭਰ ‘ਚ 5722 ਮਰੀਜ਼ ਹੁਣ ਵੀ ਹੋਮ ਆਈਸੋਲੇਸ਼ਨ ‘ਚ ਭੇਜੇ ਗਏ ਹਨ।