Sanur MLA Harinderpal : ਕੋਰੋਨਾ ਦਾ ਕਹਿਰ ਦਿਨੋ-ਦਿਨ ਵਧ ਰਿਹਾ ਹੈ। ਰੋਜ਼ਾਨਾ ਇਸ ਦੇ ਪਾਜੀਟਿਵ ਕੇਸਾਂ ਦੀ ਗਿਣਤੀ ਬਹੁਤ ਤੇਜ਼ੀ ਨਾਲ ਸਾਹਮਣੇ ਆ ਰਹੀ ਹੈ। ਅੱਜ ਹਲਕਾ ਸਨੌਰ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਦੀ ਰਿਪੋਰਟ ਵੀ ਪਾਜੀਟਿਵ ਪਾਈ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਉਹ ਪਿਛਲੇ ਕੁਝ ਦਿਨਾਂ ਤੋਂ ਘਰ ‘ਚ ਹੀ ਕੁਆਰੰਟਾਈਨ ਸਨ ਪਰ ਅੱਜ ਰਿਪੋਰਟ ਪਾਜੀਟਿਵ ਆਉਣ ਤੋਂ ਬਾਅਦ ਉਨ੍ਹਾਂ ਨੇ ਆਪਣੇ ਆਪ ਨੂੰ ਪੂਰੀ ਤਰ੍ਹਾਂ ਤੋਂ ਪਰਿਵਾਰ ਤੋਂ ਵੱਖਰਾ ਕਰ ਲਿਆ ਹੈ ਤਾਂ ਜੋ ਪਰਿਵਾਰ ਦੇ ਹੋਰਨਾਂ ਮੈਂਬਰਾਂ ਨੂੰ ਇੰਫੈਕਸ਼ਨ ਨਾ ਹੋ ਸਕੇ।
ਜਾਣਕਾਰੀ ਦਿੰਦਿਆਂ ਵਿਧਾਇਕ ਨੇ ਦੱਸਿਆ ਕਿ ਉਹ ਅੰਬਾਲਾ ਤੋਂ ਭਾਜਪਾ ਦੇ ਵਿਧਾਇਕ ਅਸੀਮ ਗੋਇਲ ਨੂੰ ਇਕ ਨਿੱਜੀ ਚੈਨਲ ਦੀ ਡਿਬੇਟ ਦੌਰਾਨ ਮਿਲੇ ਸਨ ਤੇ ਬਾਅਦ ਵਿਚ ਅਸੀਮ ਗੋਇਲ ਦੀ ਰਿਪੋਰਟ ਪਾਜੀਟਿਵ ਪਾਈ ਗਈ ਸੀ, ਜਿਸ ਨੂੰ ਧਿਆਨ ‘ਚ ਰੱਖਦੇ ਹੋਏ ਤੇ ਕੋਵਿਡ-19 ਦੇ ਨਿਯਮਾਂ ਦੀ ਪਾਲਣਾ ਕਰਦੇ ਹੋਏ ਉਨ੍ਹਾਂ ਨੇ ਖੁਦ ਨੂੰ ਘਰ ‘ਚ ਹੀ ਕੁਆਰੰਟਾਈਨ ਕਰ ਲਿਆ ਸੀ।
ਭਾਰਤ ‘ਚ ਹੁਣ ਤੱਕ 31,26,78 ਲੋਕ ਕੋਰੋਨਾ ਤੋਂ ਪੀੜਿਤ ਹੋਏ ਹਨ, ਜਿੰਨਾ ਵਿੱਚੋਂ 23,55,823 ਮਰੀਜ਼ਾਂ ਨੇ ਇਸ ਬਿਮਾਰੀ ਨੂੰ ਮਾਤ ਦੇ ਦਿੱਤੀ ਹੈ, ਪਰ ਬਦਕਿਸਮਤੀ ਨਾਲ 57891 ਲੋਕਾਂ ਦੀ ਜਾਨ ਜਾ ਚੁੱਕੀ ਹੈ। ਹੁਣ ਤੱਕ ਦੁਨੀਆ ਭਰ ‘ਚ 2 ਕਰੋੜ 36 ਲੱਖ 40 ਹਜ਼ਾਰ 721 ਲੋਕ ਕੋਰੋਨਾ ਤੋਂ ਪੀੜਿਤ ਹੋਏ ਹਨ, ਜਿਨ੍ਹਾਂ ਵਿੱਚੋਂ 1,61,33,728 ਮਰੀਜ਼ਾਂ ਨੇ ਇਸ ਬਿਮਾਰੀ ਨੂੰ ਮਾਤ ਦੇ ਦਿੱਤੀ ਹੈ, ਪਰ ਬਦਕਿਸਮਤੀ ਨਾਲ 8,13,486 ਲੋਕਾਂ ਦੀ ਜਾਨ ਜਾ ਚੁੱਕੀ ਹੈ।