Corona rage rising in Jalandhar : ਕੋਰੋਨਾ ਦਾ ਕਹਿਰ ਜਲੰਧਰ ਵਿਚ ਦਿਨੋ-ਦਿਨ ਵਧਦਾ ਹੀ ਜਾ ਰਿਹਾ ਹੈ। ਅੱਜ ਮੰਗਲਵਾਰ ਫਿਰ ਜ਼ਿਲ੍ਹੇ ਵਿਚ ਕੋਰੋਨਾ ਪਾਜ਼ੀਟਿਵ ਤਿੰਨ ਮਰੀਜ਼ਾਂ ਦੀ ਮੌਤ ਹੋਣ ਦੀ ਖਬਰ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਨਿਊ ਗ੍ਰੇਨ ਮਾਰਕੀਟ ਗਾਜੀ ਗੁੱਲਾ ’ਚ ਰਹਿਣ ਵਾਲੇ 63 ਸਾਲਾ ਵਿਅਕਤੀ, ਸੰਤੋਖਪੁਰਾ ’ਚ ਰਹਣਵਾਲੀ 58 ਸਾਲਾ ਔਰਤ ਅਤੇ ਜਲੋਦਾ ਮੁਹੱਲਾ ਨਕੋਦਰ ’ਚ ਰਹਿਣ ਵਾਲਾ ਇਕ ਵਿਅਕਤੀ ਸਿਵਲ ਹਸਪਤਾਲ ਵਿਚ ਦਾਖਲ ਸਨ। ਹਾਲਤ ਗੰਭੀਰ ਹੋਣ ਦੇ ਚੱਲਦਿਆਂ ਇਨ੍ਹਾਂ ਦੀ ਅੱਜ ਮੌਤ ਹੋ ਗਈ। ਇਸ ਦੇ ਨਾਲ ਹੀ ਜ਼ਿਲ੍ਹੇ ਵਿਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 142 ਹੋ ਗਈ ਹੈ ਅਤੇ ਕੋਰੋਨਾ ਪੀੜਤਾਂ ਦੀ ਗਿਣਤੀ 5456 ਤੱਕ ਪਹੁੰਚ ਗਈ ਹੈ।
ਦੱਸਣਯੋਗ ਹੈ ਕਿ ਬੀਤੇ ਦਿਨ ਵੀ ਜ਼ਿਲ੍ਹੇ ਵਿਚ ਕੋਰੋਨਾ ਨਾਲ ਪੰਜ ਮਰੀਜ਼ਾਂ ਦੀ ਮੌਤ ਹੋ ਗਈ ਸੀ ਅਤੇ 224 ਕੋਰੋਨਾ ਦੇ ਮਾਮਲਿਆਂ ਦੀ ਪੁਸ਼ਟੀ ਹੋਈ ਸੀ। ਇਨ੍ਹਾਂ ਵਿਚ 20 ਮਾਮਲੇ ਦੂਸਰੇ ਜ਼ਿਲ੍ਹਿਆਂ ਨਾਲ ਸਬੰਧਤ ਸਨ। ਉਥੇ ਹੀ 126 ਮਰੀਜ਼ਾਂ ਨੂੰ ਠੀਕ ਹੋਣ ’ਤੇ ਕੋਵਿਡ ਕੇਅਰ ਸੈਂਟਰਾਂ ਤੋਂ ਛੁੱਟੀ ਦੇ ਕੇ ਘਰ ਵਿਚ ਆਈਸੋਲੇਸ਼ਨ ਲਈ ਭੇਜ ਦਿ4ਤਾ ਗਿਆ।
ਸਿਹਤ ਵਿਭਾਗ ਵੱਲੋਂ ਮਿਲੀ ਜਾਣਕਾਰੀ ਮੁਤਾਬਕ ਬੀਤੇ ਦਿਨ ਕੋਰੋਨਾ ਨਾਲ ਮਰਨ ਵਾਲਿਆਂ ’ਚ ਨੀਲਾ ਮਹਿਲ ਦੀ 60 ਸਾਲਾ ਔਰਤ, ਜੋਕਿ ਟੀਬੀ ਤੋਂ ਪੀੜਤ ਸੀ, ਨੂੰ 18 ਅਗਸਤ ਨੂੰ ਟੈਗੋਰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ। ਜਾਂਚ ਵਿਚ ਪਾਜ਼ੀਟਿਵ ਆਉਣ ਤੋਂ ਬਾਅਦ ਉਸ ਨੂੰ ਜੋਸ਼ੀ ਹਸਪਤਾਲ ਵਿਚ ਸ਼ਿਫਟ ਕਰ ਦਿੱਤਾ ਗਿਆ, ਜਿਥੇ ਉਸ ਦੀ ਮੌਤ ਹੋ ਗਈ। ਪੰਜਾਬੀ ਬਾਗ ’ਚ ਰਹਿਣ ਵਾਲੇ 58 ਸਾਲਾ ਵਿਅਕਤੀ, 88 ਸਾਲਾ ਛੋਟੀ ਬਾਰਾਦਰੀ ਨਿਵਾਸੀ ਔਰਤ, 50 ਸਾਲਾ ਗੰਨਾ ਪਿੰਡ ਫਿਲੌਰ ਨਿਵਾਸੀ ਵਿਅਕਤੀ ਨੇ ਸਿਵਲ ਹਸਪਤਾਲ ਵਿਚ ਦਮ ਤੋੜਿਆ। ਇਸ ਤੋਂ ਇਲਾਵਾ ਪਿੰਡ ਭੱਦੀ ਜਗੀਰ ਨਿਵਾਸੀ 72 ਸਾਲਾ ਵਿਅਕਤੀ ਨੂੰ ਦਿਲ ਤੇ ਕਿਡਨੀ ਦੀ ਬੀਮਾਰੀ ਕਾਰਨ 15 ਅਗਸਤ ਨੂੰ ਇੰਡੀਆ ਕਿਡਨੀ ਹਸਪਤਾਲ ਵਿਚ ਦਾਖਲ ਕਰਵਾਇਆ ਸੀ, ਉਸ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਉਣ ’ਤ ਗੁਲਾਬ ਦੇਵੀ ਹਸਪਤਾਲ ਵਿਚ ਦਾਖਲ ਕਰਵਾਇਆ ਸੀ, ਦੀ ਵੀ ਇਲਾਜ ਦੌਰਾਨ ਮੌਤ ਹੋ ਗਈ।