Finance Minister in : ਪਿਛਲੇ ਕੁਝ ਦਿਨਾਂ ਤੋਂ ਪੰਜਾਬ ਦੇ ਮੁਲਾਜ਼ਮਾਂ ਵਲੋਂ ਕਲਮ ਛੋੜ ਹੜਤਾਲ ਕੀਤੀ ਗਈ ਸੀ ਪਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਪੀਲ ਤੇ ਮਿਨਿਸਟ੍ਰੀਅਲ ਕਰਮਚਾਰੀਆਂ ਵਲੋਂ ਹੜਤਾਲ ਮੁਲਤਵੀ ਕਰ ਦਿੱਤੀ ਗਈ ਸੀ ਤੇ ਇਸ ਨਾਲ ਸਬੰਧਤ ਮੀਟਿੰਗ ਅੱਜ ਹੋਣੀ ਸੀ ਜਿਸ ਨੂੰ ਮਨਪ੍ਰੀਤ ਸਿੰਘ ਬਾਦਲ ਨੇ ਇਹ ਕਹਿੰਦੇ ਹੋਏ ਟਾਲ ਦਿੱਤਾ ਕਿ ਮੇਰੇ ਕੋਲ ਸੋਮਵਾਰ ਤਕ ਮੀਟਿੰਗ ਲਈ ਕੋਈ ਸਮਾਂ ਨਹੀਂ ਹੈ। ਵਿੱਤ ਮੰਤਰੀ ਮਨਪ੍ਰੀਤ ਬਾਦਲ ਕਰਮਚਾਰੀਆਂ ਦੀਆਂ ਮੰਗਾਂ ਨੂੰ ਲੈ ਕੇ ਅੜੀਅਲ ਰਵਈਆ ਆਪਣਾ ਰਹੇ ਹਨ । ਮੁਲਾਜ਼ਮਾਂ ਨੂੰ ਇਹ ਭਰੋਸਾ ਦਿਵਾਇਆ ਗਿਆ ਸੀ ਉਨ੍ਹਾਂ ਦੀਆਂ ਮੰਗਾਂ ‘ਤੇ ਵਿਚਾਰ-ਵਟਾਂਦਰੇਲਈ 25 ਅਗਸਤ ਦੀ ਮਿਤੀ ਤੈਅ ਕੀਤੀ ਗਈ ਸੀ।
ਕੈਬਿਨਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕਰਮਚਾਰੀ ਸੰਗਠਨਾਂ ਦੀ ਹੜਤਾਲ ਨੂੰ ਦੇਖਦੇ ਹੋਏ ਕਰਮਚਾਰੀ ਸੰਗਠਨਾਂ ਨੂੰ ਗੱਲਬਾਤ ਦਾ ਸੱਦਾ ਦਿੱਤਾ ਸੀ ਅਤੇ ਨਾਨ ਵਿੱਤ ਨਾਲ ਜੁੜੀਆਂ ਮੰਗਾਂ ਮੰਨ ਲਈਆਂ ਸਨ । ਜਦੋਂ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਇਸ ਮੁੱਦੇ ‘ਤੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਨੇ ਮੀਟਿੰਗ ਤੋਂ ਸਾਫ ਇਨਕਾਰ ਕਰ ਦਿੱਤਾ ਤੇ ਕਿਹਾ ਕਿ ਅਜੇ ਉਨ੍ਹਾਂ ਕੋਲ ਮੀਟਿੰਗ ਲਈ ਸਮਾਂ ਨਹੀਂ ਹੈ। ਜਦੋਂ ਕਿ ਕਰਮਚਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਹੜਤਾਲ ਨੂੰ ਮੁਅੱਤਲ ਕੀਤਾ ਗਿਆ ਸੀ ਤੇ ਇਹ ਭਰੋਸਾ ਦਿੱਤਾ ਗਿਆ ਸੀ ਕਿ ਜਲਦ ਹੀ ਉਨ੍ਹਾਂ ਦੀਆਂ ਮੰਗਾਂ ‘ਤੇ ਵਿਚਾਰ ਕੀਤਾ ਜਾਵੇਗਾ।