Another Punjab minister : ਪੰਜਾਬ ’ਚ ਕੋਰੋਨਾ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ। ਸੂਬੇ ਵਿਚ ਸਿਆਸੀ ਆਗੂਆਂ ਦੇ ਇਸ ਮਹਾਮਾਰੀ ਦੀ ਲਪੇਟ ਵਿਚ ਆਉਣ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਅੱਜ ਸੂਬੇ ਦੇ ਇਕ ਹੋਰ ਮੰਤਰੀ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ। ਦੱਸਣਯੋਗ ਹੈ ਕਿ ਹੁਸ਼ਿਆਰਪੁਰ ਜ਼ਿਲ੍ਹੇ ਨਾਲ ਸਬੰਧਤ ਕੈਬਨਿਟ ਮੰਤਰੀ ਸ਼੍ਰੀ ਸੁੰਦਰ ਸ਼ਾਮ ਅਰੋੜਾ ਦੀ ਰਿਪੋਰਟ ਵਿਚ ਕੋਰੋਨਾ ਪਾਜ਼ੀਟਿਵ ਹੋਣ ਦੀ ਪੁਸ਼ਟੀ ਹੋਈ ਹੈ।
ਸ਼੍ਰੀ ਸ਼ਾਮ ਸੁੰਦਰ ਅਰੋੜਾ ਨੇ ਆਪਣੇ ਫੇਸਬੁੱਕ ਪੇਜ ’ਤੇ ਆਪਣੇ ਕੋਰੋਨਾ ਵਾਇਰਸ ਪਾਜ਼ੀਟਿਵ ਹੋਣ ਬਾਰੇ ਲਿਖਦਿਆਂ ਦੱਸਿਆ ਕਿ ਉਹ ਆਪਣੀ ਚੰਡੀਗੜ੍ਹ ਸਥਿਤ ਰਿਹਾਇਸ਼ ਵਿਚ ਆਈਸੋਲੇਟ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੇ ਸੰਪਰਕ ਵਿਚ ਆਉਣ ਵਾਲੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣਾ ਕੋਰੋਨਾ ਟੈਸਟ ਕਰਵਾਉਣ। ਉਨ੍ਹਾਂ ਦੱਸਿਆ ਕਿ ਉਹ ਬਿਲਕੁਲ ਸਿਹਤਮੰਦ ਹਨ ਅਤੇ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਹੈ।
ਇਥੇ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅੱਜ ਇਸ ਦੇ ਨਾਲ ਹੀ ਰਾਜਪੁਰਾ ਦੇ ਕਾਂਗਰਸੀ ਵਿਧਾਇਕ ਸ. ਹਰਦਿਆਲ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੰਸਦ ਮੈਂਬਰ ਸ. ਪ੍ਰੇਮ ਸਿੰਘ ਚੰਦੂਮਾਜਰਾ ਦੇ ਪੁੱਤਰ ਅਤੇ ਅਕਾਲੀ ਵਿਧਾਇਕ ਸ. ਹਰਿੰਦਰਪਾਲ ਸਿੰਘ ਚੰਦੂਮਾਜਰਾ ਦੇ ਵੀ ਕੋਰੋਨਾ ਵਾਇਰਸ ਹੋਣ ਦੀ ਪੁਸ਼ਟੀ ਹੋਈ ਸੀ। ਮੰਤਰੀਆਂ ਦੀ ਗੱਲ ਕਰੀਏ ਤਾਂ ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸ. ਗੁਰਪ੍ਰੀਤ ਸਿੰਘ ਕਾਂਗੜ ਅਤੇ ਸੁਖਜਿੰਦਰ ਸਿੰਘ ਰੰਧਾਵਾ ਵੀ ਇਸ ਮਹਾਮਾਰੀ ਦੀ ਲਪੇਟ ਵਿਚ ਆ ਚੁੱਕੇ ਹਨ। ਇਸ ਤੋਂ ਇਲਾਵਾ ਸੂਬੇ ਦੇ ਡਿਪਟੀ ਸਪੀਕਰ ਸ. ਅਜਾਇਬ ਸਿੰਘ ਭੱਟੀ ਦੀ ਵੀ ਰਿਪੋਰਟ ਵੀ ਕੋਰੋਨਾ ਪਾਜ਼ੀਟਿਵ ਆਈ ਸੀ। ੇ