Death of Sant Baba Jagroop Singh : ਜਗਰਾਓਂ ਦੇ ਗੁਰਦੁਆਰਾ ਬੇਗਮਪੁਰਾ ਭੋਰਾ ਸਾਹਿਬ ਨਾਨਕਸਰ ਕਲੇਰਾਂ ਦੇ ਮੁਖੀ ਸੰਤ ਬਾਬਾ ਜਗਰੂਪ ਸਿੰਘ ਜੀ ਬੀਤੀ ਦੇਰ ਰਾਤ ਅਕਾਲ ਚਲਾਣਾ ਕਰ ਗਏ। ਦੱਸਣਯੋਗ ਹੈ ਕਿ ਉਹ ਪਿਛਲੇ ਕਈ ਮਹੀਨਿਆਂ ਤੋਂ ਬੀਮਾਰ ਚੱਲ ਰਹੇ ਸਨ। ਉਨ੍ਹਾਂ ਨੇ ਆਪਣੇ ਆਖਰੀ ਸਾਹ ਕੈਲੀਫੋਰਨੀਆ ਦੇ ਮੇਂਡਸਟੋ ਅਮਰੀਕਾ ਵਿਚ ਲਏ ਜਿਥੇ ਉਨ੍ਹਾਂ ਨੇ ਇਸ ਫਾਨੀ ਦੁਨੀਆ ਨੂੰ ਅਲਵਿਦਾ ਕਹਿ ਗੁਰੂ ਮਹਾਰਾਜ ਦੇ ਚਰਣਾਂ ਵਿਚ ਜਾ ਬਿਰਾਜੇ।
ਸੰਤ ਬਾਬਾ ਜਗਰੂਪ ਸਿੰਘ ਜੀ ਦੇ ਅਕਾਲ ਚਲਾਣੇ ਦੀ ਖਬਰ ਭਾਰਤ ਅੇਤ ਪੰਜਾਬ ਦੇ ਗੁਰਦੁਆਰਾ ਬੇਗਮਪੁਰਾ ਨਾਨਕਸਰ ਕਲੇਰਾਂ ਵਿਚ ਮਿਲਦਿਆਂ ਹੀ ਸੰਗਤਾਂ ਵਿਚ ਸੋਗ ਦੀ ਲਹਿਰ ਦੌੜ ਗਈ। ਗੁਰਦੁਆਰਾ ਸਾਹਿਬ ਵਿਚ ਸੰਗਤਾਂ ਦਾ ਆਉਣਾ-ਜਾਣਾ ਲੱਗਾ ਰਿਹਾ। ਦੱਸਣਯੋਗ ਹੈ ਕਿ ਬਾਬਾ ਜੀ ਕਾਫੀ ਸਮੇਂ ਤੋਂ ਵਿਦੇਸ਼ ਵਿਚ ਰਹਿ ਕੇ ਸੰਗਤਾਂ ਨੂੰ ਗੁਰੂ ਕੀ ਬਾਣੀ ਨਾਲ ਜੋੜ ਕੇ ਨਿਹਾਲ ਕਰ ਰਹੇ ਸਨ।
ਇਹ ਜਾਣਕਾਰੀ ਬੇਗਮਪੁਰਾ ਦੇ ਮੌਜੂਦਾ ਮੁਖੀ ਬਾਬਾ ਜੀਵਾ ਸਿੰਘ ਨੇ ਪ੍ਰੈੱਸ ਨੂੰ ਦਿੱਤੀ। ਉਨ੍ਹਾਂ ਦੇ ਨਾਲ ਗੁਰਦੁਆਰਾ ਬੇਗਮਪੁਰਾ ਭੋਰ ਸਾਹਿਬ ਨਾਨਕਸਰ ਕਲੇਰਾਂ ਦੇ ਸੇਵਾਦਾਰ ਭਾਈ ਗੁਰਦੀਪ ਸਿੰਘ ਨੇ ਬਾਬਾ ਜੀ ਦੇ ਅਕਾਲ ਚਲਾਣੇ ’ਤੇ ਦੁੱਖ ਪ੍ਰਗਟ ਕਰਦੇ ਹੋਏ ਕਿਹਾ ਕ ਉਨ੍ਹਾਂ ਦਾ ਇਸ ਦੁਨੀਆ ਤੋਂ ਚਲੋ ਜਾਣਾ ਸਿੱਖ ਕੌਮ ਲਈ ਵੱਡਾ ਘਾਟਾ ਹੈ। ਉਨ੍ਹਾਂ ਦੀ ਸਰੀਰ ਛੱਡਣ ਦੀ ਖਬਰ ਨਾਲ ਦੇਸ਼ ਦੇ ਨਾਲ ਵਿਦੇਸ਼ ਵਿਚ ਬੈਠੀ ਸੰਗਤ ਵਿਚ ਵੀ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਸੰਤ ਬਾਬਾ ਜਗਰੂਪ ਸਿੰਘ ਜੀ ਦੀ ਮ੍ਰਿਤਕ ਦੇਹ ਨੂੰ ਵਾਪਿਸ ਭਾਰਤ ਲਿਆਉਣ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ।