Unidentified motorcyclists attack : ਪਿਛਲੇ ਕੁਝ ਦਿਨਾਂ ਤੋਂ ਕੋਰੋਨਾ ਕਾਲ ਦੌਰਾਨ ਵੀ ਸ਼ਰਾਰਤੀ ਅਨਸਰਾਂ ਵਲੋਂ ਗਲਤ ਕੰਮਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਇੰਝ ਲੱਗਦਾ ਹੈ ਕਿ ਲੋਕਾਂ ਦੇ ਮਨਾਂ ਵਿਚ ਪੁਲਿਸ ਦਾ ਡਰ ਖਤਮ ਹੁੰਦਾ ਜਾ ਰਿਹਾ ਹੈ। ਅਜਿਹਾ ਹੀ ਇਕ ਮਾਮਲਾ ਮੋਗਾ ਦੇ ਕਸਬਾ ਬਾਘਾਪੁਰਾਣਾ ਤੋਂ ਸਾਹਮਣੇ ਆਇਆ ਹੈ ਜਿਥੇ ਕੁਝ ਬਦਮਾਸ਼ਾਂ ਨੇ ਪਿੰਡ ਲੰਡੇ ਦੇ ਰਹਿਣ ਵਾਲੇ ਸਤਨਾਮ ਸਿੰਘ ਦੀ ਗੱਡੀ ‘ਤੇ ਕਈ ਅੰਨ੍ਹੇਵਾਹ ਗੋਲੀਆਂ ਚਲਾਈਆਂ।ਅਣਪਛਾਤੇ ਮੋਟਰਸਾਈਕਲ ਸਵਾਰਾਂ ਵਲੋਂ ਕੀਤਾ ਗਿਆ ਕਾਰ ‘ਤੇ ਹਮਲਾ, ਚਲਾਈਆਂ ਅੰਨ੍ਹੇਵਾਹ ਗੋਲੀਆਂ ਚਲਾਈਆਂ।
ਜਾਣਕਾਰੀ ਦਿੰਦਿਆਂ ਸਤਨਾਮ ਸਿੰਘ ਨੇ ਦੱਸਿਆ ਕਿ ਉਹ ਵਿਆਹ ਸਮਾਗਮ ਤੋਂ ਕਲ ਵਾਪਸ ਆ ਰਿਹਾ ਸੀ ਕਿ ਉਸ ਨੂੰ ਤਿੰਨ ਫੋਨ ਨੰਬਰਾਂ ਤੋਂ ਫੋਨ ਆਏ ਅਤੇ ਉਹ ਉਸ ਕੋਲੋਂ 25 ਲੱਖ ਰੁਪਏ ਦੀ ਮੰਗ ਕੀਤੀ। ਉਸ ਨੇ ਪੈਸੇ ਦੇਣ ਤੋਂ ਇਨਕਾਰ ਕਰ ਦਿੱਤਾ ਜਿਸ ਕਾਰਨ ਕੁਝ ਮੋਟਰਸਾਈਕਲ ਬਦਮਾਸ਼ਾਂ ਨੇ ਉਸ ਦੀ ਕਾਰ ‘ਤੇ ਤਾਬੜਤੋੜ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਉਸ ਨੇ ਕਿਸੇ ਤਰ੍ਹਾਂ ਆਪਣੀ ਗੱਡੀ ਉਥੋਂ ਭਜਾਈ ਤੇ ਨਿਕਲਿਆ। ਸਤਨਾਮ ਸਿੰਘਦੇ ਬਿਆਨਾਂ ‘ਤੇ ਪੁਲਿਸ ਵਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ।
ਪੀੜਤਾ ਨੇ ਦੱਸਿਆ ਕਿ ਉਸ ਦੇ ਪਿਤਾ ਸਰਪੰਚ ਸਨ ਅਤੇ ਜਦੋਂ ਉਸ ਨੇ ਪਿੰਡ ਲੰਡੇ ਵਿਖੇ ਯਾਦਗਾਰੀ ਗੇਟ ਬਣਾਇਆ ਸੀ ਤਾਂ ਉਦੋਂ ਵੀ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਉਸ ਨੂੰ ਧਮਕੀਆਂ ਦਿੱਤੀਆਂ ਗਈਆਂ ਸਨ ਅਤੇ 25 ਲੱਖ ਰੁਪਏ ਦੀ ਮੰਗ ਕੀਤੀ ਗਈ ਸੀ। ਪੁਲਿਸ ਵਲੋਂ ਡੂੰਘਾਈ ਨਾਲ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਪਰ ਅਜੇ ਇਸ ਗੱਲ ਦੀ ਪੁਸ਼ਟੀ ਨਹੀਂ ਹੋਈ ਹੈ ਕਿ ਮੁਲਜ਼ਮ ਕੌਣ ਹਨ ਅਤੇ ਉਨ੍ਹਾਂ ਨੇ 25 ਲੱਖ ਰੁਪਏ ਦੀ ਮੰਗ ਕਿਉਂ ਕੀਤੀ ਸੀ? ਪੁਲਿਸ ਦਾ ਕਹਿਣਾ ਹੈ ਕਿ ਜਲਦ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ ਤੇ ਉਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।