ludhiana corona positive cases: ਲੁਧਿਆਣਾ (ਤਰਸੇਮ ਭਾਰਦਵਾਜ)- ਮਹਾਨਗਰ ‘ਚ ਇਕ ਵਾਰ ਫਿਰ ਅਗਸਤ ਮਹੀਨੇ ਦੇ ਅਖਰੀਲੇ ਹਫਤੇ ‘ਚ ਕੋਰੋਨਾ ਨੇ ਰਫਤਾਰ ਫੜ੍ਹੀ ਹੈ। ਬੀਤੇ ਦਿਨਾਂ ਦੌਰਾਨ ਘੱਟ ਮਾਮਲੇ ਸਾਹਮਣੇ ਆਉਣ ਕਾਰਨ ਸਿਹਤ ਵਿਭਾਗ ਨੂੰ ਰਾਹਤ ਮਿਲੀ ਸੀ, ਉੱਥੇ ਹੀ ਬੁੱਧਵਾਰ ਨੂੰ 486 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ, ਜਿਨ੍ਹਾਂ ‘ਚ 472 ਮਾਮਲੇ ਲੁਧਿਆਣਾ ਦੇ ਅਤੇ ਬਾਕੀ ਹੋਰ ਜ਼ਿਲ੍ਹਿਆਂ ਤੋਂ ਹਨ ਜਦਕਿ 14 ਲੋਕਾਂ ਦੀ ਮੌਤ ਹੋਈ, ਜਿਨ੍ਹਾਂ ‘ਚੋਂ 12 ਜ਼ਿਲ੍ਹੇ ਦੇ ਅਤੇ 2 ਹੋਰ ਜ਼ਿਲ੍ਹਿਆਂ ਦੇ ਹਨ। ਦੱਸ ਦੇਈਏ ਕਿ ਇਸ ਤੋਂ ਪਹਿਲਾਂ 18 ਅਗਸਤ ਨੂੰ 509 ਮਾਮਲਿਆਂ ਦੀ ਪੁਸ਼ਟੀ ਹੋਈ ਸੀ।
ਦੱਸਣਯੋਗ ਹੈ ਕਿ ਜ਼ਿਲ੍ਹੇ ਭਰ ‘ਚ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਵੱਧ ਕੇ 9794 ਤੱਕ ਪਹੁੰਚ ਚੁੱਕੀ ਹੈ ਜਦਕਿ 346 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹੁਣ ਤੱਕ ਜ਼ਿਲ੍ਹੇ ‘ਚ 2566 ਸਰਗਰਮ ਮਾਮਲੇ ਹਨ ਅਤੇ 6881 ਲੋਕ ਠੀਕ ਹੋ ਚੁੱਕੇ ਹਨ। ਇਸ ਤੋਂ ਇਲਾਵਾ ਦੂਜੇ ਜ਼ਿਲ੍ਹਿਆ ਅਤੇ ਹੋਰ ਸੂਬਿਆਂ ਤੋਂ ਆ ਕੇ ਇਲਾਜ ਕਰਵਾਉਣ ਵਾਲੇ ਲੋਕਾਂ ਦੀ ਗਿਣਤੀ 922 ਤੱਕ ਪਹੁੰਚ ਚੁੱਕੀ ਹੈ ਜਦਕਿ 76 ਲੋਕ ਦਮ ਤੋੜ ਚੁੱਕੇ ਹਨ। ਹੁਣ ਤੱਕ 32545 ਲੋਕਾਂ ਨੂੰ ਕੁਆਰੰਟਾਈਨ ਕੀਤਾ ਜਾ ਚੁੱਕਾ ਹੈ, ਜਿਸ ‘ਚ ਮੌਜੂਦਾ ਸਮੇਂ 5759 ਹੋਮ ਕੁਆਰੰਟਾਈਨ ਕੇਸ ਹਨ।
ਮਹਾਨਗਰ ‘ਚ ਹੁਣ ਤੱਕ 1,12,601 ਸੈਂਪਲ ਲਏ ਜਾ ਚੁੱਕੇ ਹਨ। ਬੁੱਧਵਾਰ ਨੂੰ ਜ਼ਿਲ੍ਹੇ ‘ਚ ਸਿਹਤ ਵਿਭਾਗ ਨੇ 4310 ਸੈਂਪਲ ਲਏ ਹਨ, ਜਿਸ ‘ਚ 2743 ਆਰ.ਟੀ-ਪੀ.ਸੀ.ਆਰ ਸੈਂਪਲ ਰਹੇ ਹਨ। ਇਸ ‘ਚ ਸ਼ਹਿਰੀ ਇਲਾਕਿਆਂ ਦੇ 1736 ਅਤੇ ਪਿੰਡਾਂ ਤੋਂ 1007 ਸੈਂਪਲ ਲਏ ਜਾ ਚੁੱਕੇ ਹਨ। ਰੈਪਿਡ ਐਟੀਜਨ ਕਿਟ ‘ਚ 1555 ਸੈਂਪਲਾਂ ਦੀ ਜਾਂਚ ਕੀਤੀ ਗਈ ਹੈ। ਇਸ ਦੇ ਨਾਲ ਹੀ ਟਰੂਨੇਟ ‘ਤੇ 12 ਸੈਂਪਲਾਂ ਦੀ ਜਾਂਚ ਕੀਤੀ ਗਈ ਹੈ। ਹੁਣ ਤੱਕ 1 ਲੱਖ 7 ਹਜ਼ਾਰ 914 ਸੈਂਪਲਾਂ ਦੀ ਰਿਪੋਰਟ ਮਿਲ ਚੁੱਕੀ ਹੈ, ਜਿਸ ‘ਚ 97773 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਅਤੇ 4687 ਸੈਂਪਲਾਂ ਦੀ ਰਿਪੋਰਟ ਪੈਂਡਿੰਗ ਹੈ।