India Reports highest single day spike: ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਜਿਸ ਕਾਰਨ ਦੇਸ਼ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 33 ਲੱਖ ਨੂੰ ਪਾਰ ਕਰ ਗਈ ਹੈ । ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 75 ਹਜ਼ਾਰ 760 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ 1023 ਲੋਕਾਂ ਦੀ ਮੌਤ ਹੋ ਗਈ । ਸਿਹਤ ਮੰਤਰਾਲੇ ਵੱਲੋਂ ਦਿੱਤੇ ਤਾਜ਼ਾ ਅਪਡੇਟ ਅਨੁਸਾਰ ਦੇਸ਼ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 33 ਲੱਖ 10 ਹਜ਼ਾਰ 235 ਹੋ ਗਈ ਹੈ । ਇਨ੍ਹਾਂ ਵਿਚੋਂ 7 ਲੱਖ 25 ਹਜ਼ਾਰ 991 ਸਰਗਰਮ ਕੇਸ ਹਨ । ਹੁਣ ਤੱਕ ਕੋਰੋਨਾ ਤੋਂ 60 ਹਜ਼ਾਰ 472 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ । ਇਸ ਦੇ ਨਾਲ ਹੀ ਇਸ ਮਹਾਂਮਾਰੀ ਤੋਂ 25 ਲੱਖ 23 ਹਜ਼ਾਰ 772 ਵਿਅਕਤੀ ਠੀਕ ਵੀ ਹੋਏ ਹਨ। ਜਿਸ ਤੋਂ ਬਾਅਦ ਕੋਰੋਨਾ ਐਕਟਿਵ ਮਾਮਲਿਆਂ ਵਿੱਚ ਭਾਰਤ ਹੁਣ ਬ੍ਰਾਜ਼ੀਲ ਤੋਂ ਅੱਗੇ ਨਿਕਲਦੇ ਹੋਏ ਦੂਜਾ ਦੇਸ਼ ਬਣ ਗਿਆ ਹੈ। ਭਾਰਤ ਵਿੱਚ ਕੋਰੋਨਾ ਦੇ 7 ਲੱਖ 25 ਹਜ਼ਾਰ 99 ਐਕਟਿਵ ਕੇਸ ਹਨ, ਜਦੋਂ ਕਿ ਬ੍ਰਾਜ਼ੀਲ ਵਿੱਚ 6 ਲੱਖ 95 ਹਜ਼ਾਰ 400 ਐਕਟਿਵ ਮਰੀਜ਼ ਹਨ । ਇਸ ਦੇ ਨਾਲ ਹੀ ਅਮਰੀਕਾ ਵਿੱਚ ਹੁਣ 25 ਲੱਖ 2 ਹਜ਼ਾਰ 851 ਐਕਟਿਵ ਕੇਸ ਹਨ।
ਕੋਰੋਨਾ ਵਾਇਰਸ ਦੇ ਮਾਮਲੇ ਵਿੱਚ ਇੱਕ ਚੰਗੀ ਖ਼ਬਰ ਇਹ ਹੈ ਕਿ ਹੁਣ ਟੈਸਟਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਆਈਸੀਐਮਆਰ ਦੇ ਅੰਕੜਿਆਂ ਅਨੁਸਾਰ 26 ਅਗਸਤ ਨੂੰ 9,24,998 ਲੋਕਾਂ ਦਾ ਟੈਸਟ ਕੀਤਾ ਗਿਆ ਸੀ । ਉੱਥੇ ਹੀ ਹੁਣ ਤੱਕ ਕੁੱਲ 3,85,76,510 ਲੋਕਾਂ ਦਾ ਟੈਸਟ ਕੀਤਾ ਗਿਆ ਹੈ।
ਮਹਾਂਰਾਸ਼ਟਰ ਵਿੱਚ ਕੋਵਿਡ-19 ਦਾ ਸਭ ਤੋਂ ਵੱਧ ਪ੍ਰਭਾਵ ਹੈ। ਬੁੱਧਵਾਰ ਨੂੰ ਇੱਥੇ 14,888 ਨਵੇਂ ਕੇਸ ਸਾਹਮਣੇ ਆਏ ਹਨ, ਜਦਕਿ 295 ਲੋਕਾਂ ਦੀ ਮੌਤ ਹੋਈ ਹੈ। ਜਿਸ ਤੋਂ ਬਾਅਦ ਰਾਜ ਵਿੱਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 23,089 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਤੋਂ ਠੀਕ ਹੋ ਚੁੱਕੇ ਲੋਕਾਂ ਦਾ ਅੰਕੜਾ 5,22,427 ‘ਤੇ ਪਹੁੰਚ ਗਿਆ ਹੈ। ਇਸ ਤੋਂ ਇਲਾਵਾ ਦਿੱਲੀ ਵਿੱਚ ਪਿਛਲੇ 24 ਘੰਟਿਆਂ ਵਿੱਚ 1693 ਨਵੇਂ ਮਾਮਲੇ ਸਾਹਮਣੇ ਆਏ, ਜਦਕਿ 17 ਲੋਕਾਂ ਦੀ ਮੌਤ ਹੋ ਗਈ। ਜਿਸ ਤੋਂ ਬਾਅਦ ਦਿੱਲੀ ਵਿੱਚ ਮੌਤਾਂ ਦਾ ਅੰਕੜਾ 4347 ਹੋ ਗਿਆ ਹੈ। ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦਿੱਲੀ ਵਿੱਚ ਪੀੜਤਾਂ ਦੀ ਕੁੱਲ ਗਿਣਤੀ 1,65,764 ਹੋ ਗਈ ਹੈ। ਰਾਹਤ ਦੀ ਗੱਲ ਹੈ ਕਿ ਇੱਥੇ ਮਰੀਜ਼ਾਂ ਦੇ ਠੀਕ ਹੋਣ ਦੀ ਦਰ 89.8 ਫ਼ੀਸਦੀ ਹੋ ਗਈ ਹੈ।
ਦੱਸ ਦੇਈਏ ਕਿ ਵਰਲਡਮੀਟਰ ਅਨੁਸਾਰ ਦੁਨੀਆ ਭਰ ਵਿੱਚ 2.43 ਕਰੋੜ ਲੋਕ ਇਸਦੀ ਲਪੇਟ ਵਿੱਚ ਆ ਚੁੱਕੇ ਹਨ। ਇਨ੍ਹਾਂ ਵਿਚੋਂ 8 ਲੱਖ 28 ਹਜ਼ਾਰ (3.40%) ਤੋਂ ਜ਼ਿਆਦਾ ਲੋਕ ਆਪਣੀਆਂ ਜਾਨਾਂ ਗੁਆ ਚੁੱਕੇ ਹਨ । ਇਸ ਦੇ ਨਾਲ ਹੀ ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਇਕ ਕਰੋੜ 68 ਲੱਖ (69%) ਨੂੰ ਪਾਰ ਕਰ ਗਈ ਹੈ। ਹਾਲਾਂਕਿ, ਵਿਸ਼ਵ ਭਰ ਵਿੱਚ ਅਜੇ ਵੀ 66 ਲੱਖ ਕਿਰਿਆਸ਼ੀਲ ਕੇਸ (27%) ਹਨ। ਪਿਛਲੇ 24 ਘੰਟਿਆਂ ਵਿੱਚ 2.71 ਲੱਖ ਨਵੇਂ ਕੇਸ ਸਾਹਮਣੇ ਆਏ ਅਤੇ 6308 ਲੋਕਾਂ ਨੇ ਆਪਣੀਆਂ ਜਾਨਾਂ ਗੁਆਈਆਂ ਹਨ ।