Amla Murabba health benefits: ਆਂਵਲੇ ਦਾ ਮੁਰੱਬਾ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਸਰੀਰ ਨੂੰ ਤੰਦਰੁਸਤ ਰੱਖਣ ਅਤੇ ਬੀਮਾਰੀਆਂ ਤੋਂ ਬਚਾਉਣ ਲਈ ਇਸ ਦਾ ਸੇਵਨ ਕਰਨਾ ਬਹੁਤ ਜ਼ਰੂਰ ਹੈ। ਆਂਵਲੇ ‘ਚ ਵਿਟਾਮਿਨ-ਸੀ ਭਰਪੂਰ ਮਾਤਰਾ ‘ਚ ਪਾਇਆ ਜਾਂਦਾ ਹੈ। ਇਹ ਇਸ ਤਰ੍ਹਾਂ ਦਾ ਫਲ ਹੈ, ਜਿਸ ਨੂੰ ਧੁੱਪੇ ਸੁਕਾਉਣ ਨਾਲ ਗੁਣਾਂ ‘ਚ ਕੋਈ ਕਮੀ ਨਹੀਂ ਹੁੰਦੀ। ਆਂਵਲੇ ਨੂੰ ਸੁੱਕਾ ਕੱਚਾ ਜਾਂ ਫਿਰ ਮੁਰੱਬੇ ਦੇ ਰੂਪ ‘ਚ ਵੀ ਖਾਇਆ ਜਾ ਸਕਦਾ ਹੈ। ਇਸ ‘ਚ ਵਿਟਾਮਿਨ-ਸੀ, ਈ, ਆਇਰਨ, ਕੈਲਸ਼ੀਅਮ, ਮੈਗਨੀਸ਼ੀਅਮ ਅਤੇ ਫਾਈਬਰ ਭਰਪੂਰ ਮਾਤਰਾ ‘ਚ ਪਾਏ ਜਾਂਦੇ ਹਨ। ਰੋਜ਼ਾਨਾਂ 1 ਤੋਂ 2 ਪੀਸ ਆਂਵਲੇ ਦੇ ਮੁਰੱਬੇ ਦੇ ਖਾਣ ਨਾਲ ਸਿਹਤ ਨੂੰ ਬਹੁਤ ਸਾਰੇ ਲਾਭ ਹੁੰਦੇ ਹਨ। ਇਹ ਖੂਨ, ਅੱਖਾਂ ਦੀ ਰੋਸ਼ਨੀ ਅਤੇ ਇਮਿਊਨੀਟੀ ਦਾ ਵਿਕਾਸ ਕਰਨ ਵਿਚ ਮਦਦ ਕਰਦਾ ਹੈ। ਇਹ ਵਾਲਾਂ ਨਾਲ ਜੁੜੀ ਸੱਮਸਿਆਵਾਂ ਨੂੰ ਵੀ ਦੂਰ ਕਰਦਾ ਹੈ।
ਆਂਵਲਾ ਦਾ ਮੁਰੱਬਾ ਖਾਣ ਨਾਲ ਹੋਣ ਵਾਲੇ ਫਾਇਦੇ…
- ਲੋਕ ਆਪਣੀ ਚਮੜੀ ਨੂੰ ਸੁੰਦਰ ਅਤੇ ਚਮਕਦਾਰ ਬਣਾਉਣ ਲਈ ਬਹੁਤ ਸਾਰੀਆਂ ਦਵਾਈਆਂ ਦੀ ਵਰਤੋਂ ਕਰਦੇ ਹਨ। ਜੇਕਰ ਰੋਜ਼ਾਨਾ 1 ਜਾਂ 2 ਆਂਵਲੇ ਦੇ ਮੁਰੱਬੇ ਦਾ ਸੇਵਨ ਕੀਤਾ ਜਾਵੇ ਤਾਂ ਚਮੜੀ ਚਮਕਦਾਰ ਅਤੇ ਸੁੰਦਰ ਹੋ ਜਾਂਦੀ ਹੈ।
- ਔੌਰਤਾਂ ‘ਚ ਆਇਰਨ ਦੀ ਕਮੀ ਬਹੁਤ ਪਾਈ ਜਾਂਦੀ ਹੈ। ਇਸੇ ਲਈ ਔਰਤਾਂ ਨੂੰ ਆਂਵਲੇ ਦੇ ਮੁਰੱਬੇ ਦਾ ਸੇਵਨ ਕਰਨਾ ਚਾਹੀਦਾ ਹੈ, ਜਿਸ ਨਾਲ ਸਰੀਰ ’ਚ ਆਇਰਨ ਦੀ ਕਮੀ ਪੂਰੀ ਹੋ ਜਾਂਦੀ ਹੈ।
- ਸਰੀਰ ‘ਚ ਖੂਨ ਦੀ ਕਮੀ ਨੂੰ ਦੂਰ ਕਰਨ ਲਈ ਆਂਵਲੇ ਦਾ ਮੁਰੱਬਾ ਕਾਫੀ ਫ਼ਾਇਦੇਮੰਦ ਹੁੰਦਾ ਹੈ। ਜਿਨ੍ਹਾਂ ਲੋਕਾਂ ‘ਚ ਖੂਨ ਦੀ ਕਮੀ ਹੁੰਦੀ ਹੈ, ਉਨ੍ਹਾਂ ਲਈ ਆਂਵਲੇ ਦਾ ਮੁਰੱਬਾ ਬਹੁਤ ਵਧੀਆ ਹੈ।
- ਜੇਕਰ ਤੁਹਾਨੂੰ ਪੇਟ ਦੀ ਕੋਈ ਸਮੱਸਿਆ ਹੈ ਤਾਂ ਤੁਸੀਂ ਰੋਜ਼ਾਨਾ ਆਂਵਲੇ ਦੇ ਮੁਰੱਬੇ ਦਾ ਸੇਵਨ ਕਰੋ। ਇਸ ਨਾਲ ਪੇਟ ਦੀਆਂ ਸਮੱਸਿਆਵਾਂ ਦੂਰ ਹੋ ਜਾਂਦੀਆਂ ਹਨ। ਇਹ ਮੁਰੱਬਾ ਜਿਗਰ ਲਈ ਬਹੁਤ ਫਾਇਦੇਮੰਦ ਹੈ। ਬਦਹਜ਼ਮੀ ਅਤੇ ਪੇਟ ਦਾ ਭਾਰੀਪਨ ਮਹਿਸੂਸ ਹੋਣ ‘ਤੇ ਰੋਜ਼ਾਨਾ ਆਂਵਲੇ ਦੇ ਮੁਰੱਬੇ ਦਾ ਸੇਵਨ ਕਰੋ।
- ਬਹੁਤ ਸਾਰੇ ਲੋਕ ਅਜਿਹੇ ਹਨ, ਜਿਨ੍ਹਾਂ ਦੇ ਚਿਹਰੇ ’ਤੇ ਮੁਹਾਸੇ ਅਤੇ ਦਾਗ ਧੱਬੇ ਹਨ। ਦਾਗ ਧੱਬਿਆਂ ਤੋਂ ਛੁਟਕਾਰਾ ਪਾਉਣ ਲਈ ਉਹ ਕਈ ਤਰ੍ਹਾਂ ਦੀਆਂ ਕ੍ਰੀਮਾਂ ਦੀ ਵਰਤੋਂ ਕਰਦੇ ਹਨ, ਜਿਸ ਠੀਕ ਨਹੀਂ ਹੁੰਦੇ। ਅਜਿਹੇ ਲੋਕਾਂ ਨੂੰ ਆਂਵਲੇ ਦਾ ਮੁਰੱਬਾ ਖਾਣਾ ਚਾਹੀਦਾ ਹੈ, ਜਿਸ ਨਾਲ ਮੁਹਾਸੇ ਅਤੇ ਦਾਗ ਧੱਬਿਆਂ ਤੋਂ ਛੁਟਕਾਰਾ ਮਿਲ ਜਾਂਦਾ ਹੈ।
- ਗਠੀਆ ਅਤੇ ਸੋਜ ਦਾ ਇਲਾਜ ਕਰਨ ਲਈ ਆਂਵਲੇ ਦੇ ਮੁਰੱਬੇ ਦਾ ਉਪਯੋਗ ਕੀਤਾ ਜਾ ਸਕਦਾ ਹੈ। ਇਹ ਗੋਡਿਆਂ ਅਤੇ ਜੋੜਾਂ ਦੇ ਦਰਦ ਤੋਂ ਛੁਟਕਾਰਾ ਦਿਵਾਉਂਦਾ ਹੈ। ਜੋੜਾਂ ਦੇ ਦਰਦ ਨੂੰ ਠੀਕ ਕਰਨ ਲਈ ਆਂਵਲੇ ਦੇ ਮੁਰੱਬੇ ਨੂੰ ਦਿਨ ‘ਚ 2 ਵਾਰ ਖਾ ਸਕਦੇ ਹੋ।
- ਆਂਵਲੇ ਦਾ ਮੁਰੱਬਾ ਰੋਗ ਪ੍ਰਤੀਰੋਧਕ ਸ਼ਮਤਾ ਵਧਾਉਣ ਲਈ ਸਹਾਇਕ ਹੁੰਦਾ ਹੈ। ਇਸ ‘ਚ ਵਿਟਾਮਿਨ-ਸੀ ਕਾਫੀ ਮਾਤਰਾ ‘ਚ ਹੁੰਦਾ ਹੈ। ਇਸ ‘ਚ ਐਂਟੀਆਕਸੀਡੈਂਟ ਗੁਣ ਵੀ ਹੁੰਦੇ ਹਨ, ਜੋ ਰੋਗ ਪ੍ਰਤੀਰੋਧਕ ਸ਼ਮਤਾ ਨੂੰ ਵਧਾਉਣ ਲਈ ਫਾਇਦੇਮੰਦ ਹਨ।
- ਗਰਭ ਅਵਸਥਾ ‘ਚ ਆਂਵਲੇ ਦੇ ਮੁਰੱਬੇ ਦਾ ਸੇਵਨ ਕੀਤਾ ਜਾਵੇ ਤਾਂ ਮਾਂ ਅਤੇ ਬੱਚੇ ਦੋਵਾਂ ਦੀ ਸਿਹਤ ਠੀਕ ਰਹਿੰਦੀ ਹੈ। ਗਰਭ ਅਵਸਥਾ ‘ਚ ਹਾਰਮੋਨ ਪਰਿਵਰਤਨ ਹੋਣ ਨਾਲ ਵਾਲ ਝੜਨ ਦੀ ਸਮੱਸਿਆ ਹੋ ਜਾਂਦੀ ਹੈ। ਆਂਵਲੇ ਦੇ ਮੁਰੱਬੇ ਦਾ ਸੇਵਨ ਕਰਨ ਨਾਲ ਇਹ ਸਮੱਸਿਆ ਨਹੀਂ ਹੁੰਦੀ ।