Former DGP Saini’s arrest : ਆਈਏਐਸ ਅਧਇਕਾਰੀ ਦੇ ਪੁੱਤਰ ਬਲਵੰਤ ਸਿੰਘ ਮੁਲਤਾਨੀ ਦੇ 29 ਸਾਲ ਪੁਰਾਣੇ ਅਗਵਾ ਤੇ ਕਤਲ ਮਾਮਲੇ ਵਿਚ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਅਦਾਲਤ ਨੇ ਮੁੜ ਰਾਹਤ ਦੇ ਦਿੱਤੀ ਹੈ। ਇਨ੍ਹਾਂ ਦੀ ਗ੍ਰਿਫਤਾਰੀ ’ਤੇ ਮੋਹਾਲੀ ਕੋਰਟ ਨੇ 29 ਅਗਸਤ ਤੱਕ ਰੋਕ ਲਗਾ ਦਿੱਤੀ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਸੁਮੇਧ ਸਿੰਘ ਸੈਣੀ ਦੀ ਜ਼ਮਾਨਤ ਪਟੀਸ਼ਨ ’ਤੇ ਮੰਗਲਵਾਰ ਨੂੰ ਕੋਰਟ ਵਿਚ ਸੁਣਵਾਈ ਹੋਣੀ ਸੀ ਪਰ ਕੋਰਟ ਨੇ ਜ਼ਮਾਨਤ ਪਟੀਸ਼ਨ ’ਤੇ ਫੈਸਲਾ ਸੁਰੱਖਿਅਤ ਰਖਦੇ ਹੋਏ ਕੇਸ ਦੀ ਤਰੀਕ ਅੱਗੇ ਵਧਾਉਂਦੇ ਹੋਏ 27 ਅਗਸਤ ਤੱਕ ਗ੍ਰਿਫਤਾਰੀ ’ਤੇ ਰੋਕ ਲਗਾ ਦਿੱਤੀ ਸੀ। ਅੱਜ ਫਿਰ ਗ੍ਰਿਫਤਾਰੀ ਨੂੰ ਦੋ ਦਿਨ ਲਈ ਹੋਰ ਵਧਾ ਦਿੱਤਾ ਹੈ।
ਦੱਸਣਯੋਗ ਹੈ ਕਿ ਪੰਜਾਬ ਪੁਲਿਸ ਦੀ ਐਸਆਈਟੀ ਨੇ ਸੈਣੀ ਦੇ ਪੁਰਾਣੇ ਸਾਥੀਆਂ ਯੂਟੀ ਪੁਲਿਸ ਦੇ ਦੋ ਇੰਸਪੈਕਟਰ ਜਗੀਰ ਸਿੰਘ ਅਤੇ ਕੁਲਦੀਪ ਸਿੰਘ ਨੂੰ ਸੁਮੇਧ ਸਿੰਘ ਸੈਣੀ ਖਿਲਾਫ ਪੰਜਾਬ ਪੁਲਿਸ ਨੇ ਅਪਰੂਵਰ ਬਣਾ ਲਿਆ। ਇਸ ਤੋਂ ਬਾਅਦ ਸਰਕਾਰੀ ਪੱਖ ਦੀ ਪਟੀਸ਼ ’ਤੇ ਸੁਣਵਾਈ ਕਰਦੇ ਮੋਹਾਲੀ ਦੀ ਜਿਊਡੀਸ਼ੀਅਲ ਮੈਜਿਸਟ੍ਰੇਟ ਫਰਸਟ ਕਲਾਸ ਰਸਵੀਨ ਕੌਰ ਦੀ ਅਦਾਲਤ ਨੇ ਸੈਣੀ ਖਿਲਾਫ ਦਰਜ ਐਫਆਈਆਰ ਵਿਚ ਕਤਲ ਦੀ ਧਾਰਾ ਜੋੜਣ ਦੀਆਂ ਹਿਦਾਇਤਾਂ ਦਿੱਤੀਆਂ ਸਨ। ਇਸ ਦੇ ਨਾਲ ਹੀ ਕਿਹਾ ਗਿਆ ਸੀ ਕਿ ਸਾਬਕਾ ਡੀਜੀਪੀ ਸੈਣੀ ਨੂੰ ਗ੍ਰਿਫਤਾਰ ਕਰਨ ਪਹਿਲਾਂ ਸੈਣੀ ਨੂੰ ਤਿੰਨ ਦਿਨ ਦਾ ਪੇਸ਼ਗੀ ਨੋਟਿਸ ਦਿੱਤਾ ਜਾਵੇ।
ਜ਼ਿਕਰਯੋਗ ਹੈ ਕਿ ਸੁਮੇਧ ਸੈਣੀ ਨੇ 1991 ਵਿਚ ਆਪਣੇ ਉਪਰ ਹੋਏ ਅੱਤਵਾਦੀ ਹਮਲੇ ਦੇ ਮਾਮਲੇ ਵਿਚ ਸਾਬਕਾ ਆਈਏਐਸ ਦਰਸ਼ਨ ਸਿੰਘ ਮੁਲਤਾਨੀ ਦੇ ਪੁੱਤਰ ਬਲਵੰਤ ਸਿੰਘ ਮੁਲਤਾਨੀ ਨੂੰ ਗ੍ਰਿਫਤਾਰ ਕਰ ਲਿਆ ਸੀ। ਪੁਲਿਸ ਨੇ ਉਸ ਨੂੰ ਹਿਰਾਸਤ ਵਿਚ ਰਖਿਆ ਅਤੇ ਬਾਅਦ ਵਿਚ ਉਸ ਨੂੰ ਫਰਾਰ ਐਲਾਨ ਦਿੱਤਾ। ਉਸ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਸੀ ਕਿ ਬਲਵੰਤ ਦੀ ਮੌਤ ਪੁਲਿਸ ਟਾਰਚਰ ਨਾਲ ਹੋਈ ਹੈ। 2008 ਵਿਚ ਪੰਜਾਬ-ਹਰਿਆਣਾ ਹਾਈਕੋਰਟ ਦੀਆਂ ਹਿਦਾਇਤਾਂ ’ਤੇ ਚੰਡੀਗੜ੍ਹ ਸੀਬੀਆਈ ਨੇ ਇਸ ਮਾਮਲੇ ਵਿਚ ਪ੍ਰੀਮਿਲਨਰੀ ਇਨਕੁਆਰੀ ਸ਼ੁਰੂ ਕੀਤੀ। ਇਸ ਤੋਂ ਬਾਅਦ 2008 ਵਿਚ ਸੀਬੀਆਈ ਨੇ ਸੈਣੀ ਖਿਲਾਫ ਕੇਸ ਦਰਜ ਕਰ ਲਿਆ। ਹਾਲਾਂਕਿ ਬਾਅਦ ਵਿਚ ਸੁਪਰੀਮ ਕੋਰਟ ਨੇ ਟੈਕਨੀਕਲ ਗ੍ਰਾਊਂਡ ’ਤੇ ਇਸ ਐਫਆਈਆਰ ਨੂੰ ਖਾਰਿਜ ਕਰ ਦਿੱਤਾ ਸੀ। ਪਰ ਨਵੇਂ ਫੈਕਟਸ ਸਾਹਮਣੇ ਆਉਣ ’ਤੇ ਸੈਣੀ ਖਇਲਾਫ ਅਗਵਾ, ਸਬੂਤ ਮਿਟਾਉਣ, ਗਲਤ ਤਰੀਕੇ ਨਾਲ ਜੇਲ੍ਹ ’ਚ ਰਖਣ, ਅਪਰਾਧਿਕ ਸਾਜ਼ਿਸ਼ ਅਧੀਨ ਮਾਮਲਾ ਦਰਜ ਕੀਤਾ ਗਿਆ।