Demonstration by BJP : ਪੰਜਾਬ ਅੰਦਰ ਪੋਸਟ ਮੈਟ੍ਰਿਕ ਸਕੋਲਰਸ਼ਿਪ ਸਕੀਮ ਵਿੱਚ ਹੋਏ ਘਪਲੇ ਦਾ ਮਾਮਲਾ ਵਿਧਾਨ ਸਭਾ ਵਿੱਚ ਗੂੰਜਿਆ ਹੈ। ਵਿਰੋਧੀ ਧਿਰ ਨੇ ਇਸ ਮਾਮਲੇ ‘ਚ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਆਪ ਦੇ ਵਿਧਾਇਕ ਅਮਨ ਅਰੋੜਾ ਤੇ ਕੁਲਤਾਰ ਸਿੰਘ ਸੰਧਵਾ ਨੇ ਵਿਧਾਨ ਸਭਾ ਸੈਸ਼ਨ ‘ਚ ਘਪਲੇ ਦਾ ਮਾਮਲਾ ਚੁੱਕਿਆ ਤੇ ਇਸ ‘ਚ ਸ਼ਾਮਲ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਕੀਤੀ ਗਈ। ਪੰਜਾਬ ਵਿਧਾਨ ਸਭਾ ਦਾ ਇਕ ਦਿਨਾ ਮਾਨਸੂਨ ਸੈਸ਼ਨ ‘ਚ 117 ਵਿਧਾਇਕਾਂ ‘ਚੋਂ ਸਿਰਫ 52 ਵਿਧਾਇਕ ਹੀ ਸ਼ਾਮਲ ਹੋਏ।
ਅੱਜ ਹੋਏ ਵਿਧਾਨ ਸਭਾ ਸੈਸ਼ਨ ਵਿਚ ਅਕਾਲੀ ਦਲ ਨੇ ਹਿੱਸਾ ਨਹੀਂ ਲਿਆ ਅਤੇ ਜਿਹੜੇ ਵਿਧਾਇਕ ਸੈਸ਼ਨ ‘ਚ ਸ਼ਾਮਲ ਹੋਏ। ਆਮ ਆਦਮੀ ਪਾਰਟਡੀ ਦੇ ਵਿਧਾਇਕਾਂ ਨੂੰ ਵਿਧਾਨ ਸਭਾ ਸੈਸ਼ਨ ‘ਚ ਜਾਣ ਤੋਂ ਰੋਕ ਲਿਆ ਗਿਆ ਜਿਸ ਦੇ ਵਿਰੋਧ ‘ਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਪੀ. ਪੀ. ਈ. ਕਿੱਟਾਂ ਪਾ ਕੇ ਪ੍ਰਦਰਸ਼ਨ ਕੀਤਾ। ਕੁਲਤਾਰ ਸਿੰਘ ਸੰਧਵਾ ਨੇ ਕਿਹਾ ਕਿ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਤੁਰੰਤ ਅਸਤੀਫ਼ਾ ਦੇਣਾ ਚਾਹੀਦਾ ਹੈ। ਇਸ ਤੇ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਮੈਂ ਕਿਸੇ ਵੀ ਜਾਂਚ ਲਈ ਤਿਆਰ ਹਾਂ।
64 ਕਰੋੜ ਰੁਪਏ ਦੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਘਪਲੇ ‘ਚ ਸ਼ਾਮਲ ਸਾਧੂ ਸਿੰਘ ਧਰਮਸੌਤ ਦੀ ਰਿਹਾਇਸ਼ ‘ਤੇ ਆਪ ਆਗੂਆਂ ਵਲੋਂ ਧਰਨਾ ਲਗਾਇਆ ਗਿਆ ਹੈ ਤੇ ਭਾਜਪਾ ਆਗੂਆਂ ਵਲੋਂ ਵੀ ਧਰਮਸੋਤ ਦਾ ਪੁਤਲਾ ਫੂਕ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਭਾਜਪਾ ਜਿਲ੍ਹਾ ਪਟਿਆਲਾ ਦੇ ਜਨਰਲ ਸਕੱਤਰ ਯੋਗੇਸ਼ ਖੱਤਰੀ ਅਤੇ ਪੰਜਾਬ ਯੁਵਾ ਮੋਰਚਾ ਦੇ ਸਕੱਤਰ ਵਿਸ਼ਾਲ ਸ਼ਰਮਾ ਨੇ ਦੱਸਿਆ ਕਿ ਸਾਧੂ ਸਿੰਘ ਧਰਮਸੋਤ ਨੇ ਗਰੀਬ ਬੱਚਿਆਂ ਦਾ ਵਜ਼ੀਫਾ ਖੋਹਿਆ ਹੈ। ਇਸ ਦੀ ਸੀ. ਬੀ. ਆਈ. ਜਾਂਚ ਹੋਣੀ ਚਾਹੀਦੀ ਹੈ ਤੇ ਉਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।