Arrest of former DGP Saini : ਚੰਡੀਗੜ੍ਹ : ਆਈਏਐਸ ਦੇ ਬੇਟੇ ਬਲਵੰਤ ਸਿੰਘ ਮੁਲਤਾਨੀ ਦੇ ਅਗਵਾ ਤੇ ਕਤਲ ਕੇਸ ਵਿਚ ਮੋਹਾਲੀ ਦੀ ਅਦਾਲਤ ਨੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਵੱਡੀ ਰਾਹਤ ਦਿੰਦੇ ਹੋਏ ਸੈਣੀ ਦੀ ਗ੍ਰਿਫਤਾਰੀ ’ਤੇ 1 ਸਤੰਬਰ ਤੱਕ ਰੋਕ ਲਗਾ ਦਿੱਤੀ ਹੈ। ਹਾਲਾਂਕਿ ਇਸ ਤੋਂ ਪਹਿਲਾਂ ਇਹ ਰੋਕ 27 ਤੱਕ ਸੀ, ਪਰ ਜਦੋਂ ਸਾਬਕਾ ਡੀਜੀਪੀ ਨੇ ਇਸ ਨੂੰ ਅੱਗੇ ਵਧਾਉਣ ਦੀ ਦਲੀਲ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਖਿਲਾਫ ਕੇਸ ਨੂੰ ਰੱਦ ਕੀਤਾ ਜਾਵੇ ਤਾਂ ਅਦਾਲਤ ਨੇ ਉਨ੍ਹਾਂ ਦੀ ਗ੍ਰਿਫਤਾਰੀ ’ਤੇ ਰੋਕ ਲਗਾਉਣ ਸਬੰਧੀ ਫੈਸਲਾ ਰਿਜ਼ਰਵ ਰਖ ਲਿਆ ਜਿਸ ਨੂੰ 29 ਸਤੰਬਰ ਨੂੰ ਸੁਣਾਇਆ ਜਾਣਆ ਸੀ, ਪਰ ਮੋਹਾਲੀ ਪੁਲਿਸ ਦੇ ਸਪੈਸ਼ਲ ਆਪ੍ਰੇਸ਼ਨ ਗਰੁੱਪ ਨੇ ਸ਼ੁੱਕਰਵਾਰ ਨੂੰ ਸਵੇਰੇ 5.30 ਵਜੇ ਹੀ ਉਨ੍ਹਾਂ ਦੇ ਚੰਡੀਗੜ੍ਹ ਸਥਿਤ ਰਿਹਾਇਸ਼ ’ਤੇ ਛਾਪਾ ਮਾਰਿਆ। ਇਹੀ ਨਹੀਂ, ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਮੋਹਾਲੀ, ਹਿਮਾਲ ਪ੍ਰਦੇਸ਼ ਅਤੇ ਦਿੱਲੀ ਦੇ ਫਾਰਮ ਹਾਊਸ ’ਤੇ ਵੀ ਛਾਪਾ ਮਾਰਿਆ ਗਿਆ ਪਰ ਉਹ ਨਹੀਂ ਮਿਲੇ।
ਇਨ੍ਹਾਂ ਛਾਪਿਆਂ ਨੂੰ ਦੇਖਦੇ ਹੋਏ ਸੁਮੇਧ ਸੈਣੀ ਨੇ ਵਕੀਲ ਨੇ ਮੋਹਾਲੀ ਅਦਾਲਤ ਨੂ ਬੇਨਤੀ ਕੀਤੀ ਕਿ ਜਦੋਂ ਤੱਕ ਅਦਾਲਤ ਸੈਣੀ ਦੀ ਜ਼ਮਾਨਤ ’ਤੇ ਆਪਣਆ ਫੈਸਲਾ ਨਹੀਂ ਸੁਣਾਉਂਦੀ ਉਦੋਂ ਤੱਕ ਉਨ੍ਹਾਂ ਦੀ ਜ਼ਮਾਨਤ ਦੀ ਮਿਆਦ ਨੂੰ ਵਧਾਇਆ ਜਾਵੇ, ਕਿਉਂਕਿ ਪੁਲਿਸ ਨੇ ਉਨ੍ਹਾਂ ਦੀ ਗ੍ਰਿਫਾਤਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਸੈਣੀ ਦੇ ਵਕੀਲ ਏਪੀਐਸ ਧਿਓਲ ਦਾ ਦਾਅਵਾ ਹੈ ਕਿ ਅਦਾਲਤ ਨੇ ਆਪਣੇ ਫੈਸਲੇ ਨੂੰ ਇਕ ਸਤੰਬਰ ਤੱਕ ਵਧਾ ਦਿੱਤਾ ਹੈ ਮਤਲਬ ਪੁਲਿਸ ਹੁਣ ਉਨ੍ਹਾਂ ਨੂੰ ਇਕ ਸਤੰਬਰ ਤੱਕ ਗ੍ਰਿਫਤਾਰ ਨਹੀਂ ਕਰ ਸਕੇਗੀ।
ਜ਼ਿਕਰਯੋਗ ਹੈ ਕਿ ਸੁਮੇਧ ਸੈਣੀ ਨੇ 1991 ਵਿਚ ਆਪਣੇ ਉਪਰ ਹੋਏ ਅੱਤਵਾਦੀ ਹਮਲੇ ਦੇ ਮਾਮਲੇ ਵਿਚ ਸਾਬਕਾ ਆਈਏਐਸ ਦਰਸ਼ਨ ਸਿੰਘ ਮੁਲਤਾਨੀ ਦੇ ਪੁੱਤਰ ਬਲਵੰਤ ਸਿੰਘ ਮੁਲਤਾਨੀ ਨੂੰ ਗ੍ਰਿਫਤਾਰ ਕਰ ਲਿਆ ਸੀ। ਪੁਲਿਸ ਨੇ ਉਸ ਨੂੰ ਹਿਰਾਸਤ ਵਿਚ ਰਖਿਆ ਅਤੇ ਬਾਅਦ ਵਿਚ ਉਸ ਨੂੰ ਫਰਾਰ ਐਲਾਨ ਦਿੱਤਾ। ਉਸ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਸੀ ਕਿ ਬਲਵੰਤ ਦੀ ਮੌਤ ਪੁਲਿਸ ਟਾਰਚਰ ਨਾਲ ਹੋਈ ਹੈ। 2008 ਵਿਚ ਪੰਜਾਬ-ਹਰਿਆਣਾ ਹਾਈਕੋਰਟ ਦੀਆਂ ਹਿਦਾਇਤਾਂ ’ਤੇ ਚੰਡੀਗੜ੍ਹ ਸੀਬੀਆਈ ਨੇ ਇਸ ਮਾਮਲੇ ਵਿਚ ਪ੍ਰੀਮਿਲਨਰੀ ਇਨਕੁਆਰੀ ਸ਼ੁਰੂ ਕੀਤੀ। ਇਸ ਤੋਂ ਬਾਅਦ 2008 ਵਿਚ ਸੀਬੀਆਈ ਨੇ ਸੈਣੀ ਖਿਲਾਫ ਕੇਸ ਦਰਜ ਕਰ ਲਿਆ। ਹਾਲਾਂਕਿ ਬਾਅਦ ਵਿਚ ਸੁਪਰੀਮ ਕੋਰਟ ਨੇ ਟੈਕਨੀਕਲ ਗ੍ਰਾਊਂਡ ’ਤੇ ਇਸ ਐਫਆਈਆਰ ਨੂੰ ਖਾਰਿਜ ਕਰ ਦਿੱਤਾ ਸੀ। ਪਰ ਨਵੇਂ ਫੈਕਟਸ ਸਾਹਮਣੇ ਆਉਣ ’ਤੇ ਸੈਣੀ ਖਇਲਾਫ ਅਗਵਾ, ਸਬੂਤ ਮਿਟਾਉਣ, ਗਲਤ ਤਰੀਕੇ ਨਾਲ ਜੇਲ੍ਹ ’ਚ ਰਖਣ, ਅਪਰਾਧਿਕ ਸਾਜ਼ਿਸ਼ ਅਧੀਨ ਮਾਮਲਾ ਦਰਜ ਕੀਤਾ ਗਿਆ।