Union Minister Somprakash lashed : ਚੰਡੀਗੜ੍ਹ : ਪੰਜਾਬ ਵਿਚ ਦਲਿਤ ਵਿਦਿਆਰਥੀਆਂ ਲਈ ਕੇਂਦਰੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਯੋਜਨਾ ਵਿਚ 63.91 ਕਰੋੜ ਰੁਪਏ ਦੇ ਸਾਹਮਣੇ ਆਏ ਘਪਲੇ ਵਿਚ ਪੰਜਾਬ ਸਰਕਾਰ ਦੇ ਸਮਾਜਿਕ ਨਿਆਂ ਸਸ਼ਕਤੀਕਰਨ ਤੇ ਘੱਟਗਿਣਤੀ ਵਿਭਾਗ ਦੇ ਮੰਤਰੀ ਸਾਦੂ ਸਿੰਘ ਧਰਮਸੋਤ ਅਤੇ ਉਕਤ ਵਿਭਾਗ ਦੇ ਅਧਿਕਾਰੀਆਂ ’ਤੇ ਦੋਸ਼ ਲੱਗੇ ਹਨ। ਇਸ ਮਾਮਲੇ ਵਿਚ ਕੇਂਦਰੀ ਮੰਤਰੀ ਸੋਮਪ੍ਰਕਾਸ਼ ਨੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਕੋਰੋਨਾ ਕਾਲ ਵਿਚ ਵੀ ਪੰਜਾਬ ਵਿਚ ਵੱਡੇ-ਵੱਡੇ ਘਪਲੇ ਹੋ ਰਹੇ ਹਨ।
ਕੇਂਦਰੀ ਉਦਯੋਗ ਤੇ ਵਣਜ ਰਾਜ ਮੰਤਰੀ ਸੋਮਪ੍ਰਕਾਸ਼ ਨੇ ਸਮਾਜਿਕ ਨਿਆਂ ਸਸ਼ਕਤੀਕਰਨ ਤੇ ਘੱਟਗਿਣਤੀ ਵਿਭਾਗ ਦੇ ਮੰਤਰੀ ਸਾਧੂ ਸਿੰਘ ਧਰਮਸੋਟ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਹੈ। ਸੋਮਪ੍ਰਕਾਸ਼ ਨੇ ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰੀ ਡਾ. ਥਾਵਰ ਚੰਦ ਗਹਿਲੋਤ ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚਿੱਠੀ ਲਿਖ ਕੇ ਮੰਗ ਕੀਤੀ ਹੈ ਕਿ ਇਸ ਮਾਮਲੇ ਵਿਚ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਕਿਉਂਕਿ ਇਹ ਇਕ ਵੱਡਾ ਘਪਲਾ ਹੈ ਅਤੇ ਇਸ ਵਿਚ ਖੁਦ ਮੰਤਰੀ ਦਾ ਨਾਂ ਆਇਆ ਹੈ, ਜਿਸ ਦੀ ਜਾਂਚ ਅਡਿਸ਼ਨਲ ਚੀਫ ਸੈਕਟਰੀ ਪੱਧਰ ਦੇ ਅਦਿਕਾਰੀ ਨੇ ਕੀਤੀ ਹੈ। ਮੰਤਰੀ ਸੋਮਪ੍ਰਕਾਸ਼ ਨੇ ਕਿਹਾ ਕਿ ਜਦੋਂ ਇਹ ਘਪਲਾ ਹੋਇਆ ਉਸ ਸਮੇਂ ਫਗਵਾੜਾ ਦੇ ਮੌਜੂਦਾ ਵਿਧਾਇਕ ਉਕਤ ਵਿਭਾਗ ਦੇ ਨਿਰਦੇਸ਼ਕ ਦੇ ਅਹੁਦੇ ’ਤੇ ਤਾਇਨਾਤ ਸਨ। ਉਨ੍ਹਾਂ ਖਦਸ਼ਾ ਪ੍ਰਗਟਾਇਆ ਕਿ ਉਨ੍ਹਾਂ ਦੀ ਦੇਖਰੇਖ ਵਿਚ ਹੀ ਇਸ ਸਾਰੇ ਘਪਲੇ ਨੂੰ ਅੰਜਾਮ ਦਿੱਤਾ ਗਿਆ। ਉਨ੍ਹਾਂਕਿਹਾ ਕਿ ਮੰਤਰੀ ਨੂੰ ਤੁਰੰਤ ਬਰਖਾਸਤ ਕਰ ਦੇਣਾ ਚਾਹੀਦਾ ਹੈ ਕਿਉਂਕਿ ਮੰਤਰੀ ਨੇ ਗਰੀਬ ਤੇ ਦਲਿਤ ਬੱਚਿਆਂ ਦਾ ਹੱਕ ਮਾਰਿਆ ਹੈ।
ਉਥੇ ਹੀ ਪੰਜਾਬ ਵਿਚ ਜ਼ਹਿਰੀਲੀ ਸ਼ਰਾਬ ਦੇ ਮਾਮਲੇ ਨੂੰ ਲੈ ਕੇ ਗੱਲਬਾਤ ਕਰਦਿਆਂ ਮੰਤਰੀ ਸੋਮਪ੍ਰਕਾਸ਼ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਸ ਨਾਲ ਹੋਈਆਂ ਮੌਤਾਂ ਦਾ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਉਨ੍ਹਾਂ ਨੂੰ ਨੈਤਿਕ ਜ਼ਿੰਮੇਵਾਰੀ ਲੈਣੀ ਚਾਹੀਦੀ ਸੀ। ਜ਼ਹਿਰੀਲੀ ਸ਼ਰਾਬ ਪੀਣ ਨਾਲ ਜਿਥੇ 100 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ ਉਥੇ ਕਈ ਲੋਕ ਅਜੇ ਵੀ ਵੱਖ-ਵੱਖ ਹਸਪਤਾਲਾਂ ਵਿਚ ਜ਼ਿੰਦਗੀ ਮੌਤ ਦੀ ਲੜਾਈ ਲੜ ਰਹੇ ਹਨ। ਉਨ੍ਹਾਂ ਕਿਹਾ ਕਿ ਅਜੇ ਵੀ ਪੰਜਾਬ ਵਿਚ ਕਈ ਥਾਵਾਂ ’ਤੇ ਸ਼ਰਾਬ ਬਣਾਉਣ ਵਾਲੀਆਂ ਫੈਕਟਰੀਆਂ ਚੱਲ ਰਹੀਆੰ ਹਨ, ਜਿਨ੍ਹਾਂ ’ਤੇ ਕੈਪਟਨ ਸਰਕਾਰ ਨੇ ਕੋਈ ਕਾਰਵਾਈ ਨਹੀਂ ਕੀਤੀ। ਉਨ੍ਹਾਂ ਕਿਹਾ ਜਦੋਂ ਸ਼ਰਾਬ ਮਾਮਲੇ ਨੂੰ ਲੈ ਕੇ ਈਡੀ ਨੇ ਪੰਜਾਬ ਸਰਾਕਰ ਤੋਂ ਜਾਣਕਾਰੀ ਲਈ ਗੱਲਬਾਤ ਕੀਤੀ ਤਾਂ ਪੰਜਾਬ ਸਰਕਾਰ ਵੱਲੋਂ ਕੋਈ ਜਾਣਕਾਰੀ ਮੁਹੱਈਆ ਨਹੀਂ ਕਰਵਾਈ ਗਈ ਕਿਉਂਕਿ ਫੈਕਟਰੀਆਂ ਸਰਕਾਰ ਦੇ ਮੰਤਰੀਆਂ, ਵਿਧਾਇਕਾਂ ਤੇ ਪੁਲਿਸ ਦੀ ਮਿਲੀਭੁਗਤ ਨਾਲ ਚੱਲ ਰਹੀਆਂ ਹਨ। ਇਸ ਸਬੰਧੀ ਮੰਤਰੀ ਸੋਮਪ੍ਰਕਾਸ਼ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਸੌਂਪ ਇਸ ਮਾਮਲੇ ’ਚ ਸੀਬੀਆਈ ਜਾਂਚ ਦੀ ਮੰਗ ਕੀਤੀ। ਸੋਮਪ੍ਰਕਾਸ਼ ਨੇ ਗਰੀਬ ਕਲਿਆਣ ਅੰਨ ਯੋਜਨਾ ਅਧੀਨ ਰਾਸ਼ਨ ਵੰਡ ਵਿਚ ਹੋਏ ਕਥਿਤ ਘਪਲੇ ਨੂੰ ਲੈ ਕੇ ਸੀਬੀਆਈ ਜਾਂਚ ਲਈ ਅਮਿਤ ਸ਼ਾਹ ਅਤੇ ਕੇਂਦਰੀ ਖੁਰਕਾ ਤੇ ਜਨਤਕ ਵਿਬਾਗ ਦੇ ਮੰਤਰੀ ਰਾਮਵਿਲਾਸ ਪਾਸਵਾਨ ਨੂੰ ਚਿੱਠੀ ਲਿਖ ਕੇ ਸੀਬੀਆਈ ਜਾਂਚ ਦੀ ਅਤੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ।