Delhi No power tariff: ਨਵੀਂ ਦਿੱਲੀ: ਕੋਰੋਨਾ ਸੰਕਟ ਦੇ ਵਿਚਕਾਰ ਦਿੱਲੀ ਵਿੱਚ ਬਿਜਲੀ ਦੀਆਂ ਨਵੀਆਂ ਦਰਾਂ ਦਾ ਐਲਾਨ ਕੀਤਾ ਗਿਆ ਹੈ। ਦਿੱਲੀ ਬਿਜਲੀ ਰੈਗੂਲੇਟਰੀ ਕਮਿਸ਼ਨ ਡੀਈਆਰਸੀ ਨੇ ਸਾਲ 2020-21 ਲਈ ਨਵੀਆਂ ਟੈਰਿਫ ਦਰਾਂ ਦਾ ਐਲਾਨ ਕੀਤਾ ਹੈ। ਜਿਸ ਤੋਂ ਬਾਅਦ ਨਵੀਆਂ ਦਰਾਂ ਅਗਲੇ ਮਹੀਨੇ 1 ਸਤੰਬਰ ਤੋਂ ਲਾਗੂ ਹੋਣਗੀਆਂ। ਡੀਈਆਰਸੀ ਨੇ ਸ਼ੁੱਕਰਵਾਰ ਨੂੰ ਐਲਾਨ ਕਰਦਿਆਂ ਕਿਹਾ ਕਿ ਕੋਰੋਨਾ ਵਾਇਰਸ ਮਹਾਂਮਾਰੀ ਦੇ ਮੱਦੇਨਜ਼ਰ ਘਰੇਲੂ ਖਪਤਕਾਰਾਂ ਲਈ ਬਿਜਲੀ ਦੀਆਂ ਦਰਾਂ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ ਹੈ।
ਦਰਅਸਲ, ਦਿੱਲੀ ਬਿਜਲੀ ਰੈਗੂਲੇਟਰੀ ਕਮਿਸ਼ਨ ਡੀਈਆਰਸੀ ਨੇ ਕਿਹਾ ਕਿ ਇਸ ਸਾਲ ਦਿੱਲੀ ਵਿੱਚ ਬਿਜਲੀ ਦਰਾਂ ਵਿੱਚ ਕੋਈ ਵਾਧਾ ਨਹੀਂ ਹੋਇਆ ਹੈ, ਪਰ ਪੈਨਸ਼ਨ ਟਰੱਸਟ ਸਰਚਾਰਜ ਵਿੱਚ ਵਾਧਾ ਕੀਤਾ ਗਿਆ ਹੈ। ਇਸ ਤਰ੍ਹਾਂ ਨਾਲ ਇਸ ਸਰਚਾਰਜ ਨੂੰ 3.80% ਤੋਂ ਵਧਾ ਕੇ 5% ਕੀਤਾ ਗਿਆ ਹੈ। ਇਸ ਵਾਧੇ ਤੋਂ ਪਹਿਲਾਂ ਖਪਤਕਾਰਾਂ ਦਾ ਬਿੱਲ ਥੋੜ੍ਹਾ ਜ਼ਿਆਦਾ ਆਵੇਗਾ। ਹਾਲਾਂਕਿ, ਮਸ਼ਰੂਮ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਕਮਿਸ਼ਨ ਨੇ ਮਸ਼ਰੂਮ ਫਾਰਮਿੰਗ ਸ਼੍ਰੇਣੀ ਵਿੱਚ ਬਿਜਲੀ ਦੀ ਦਰ 6.50 ਰੁਪਏ / ਕਿਲੋਵਾਟ ਤੋਂ ਘਟਾ ਕੇ 3.50 / ਕਿਲੋਵਾਟ ਕਰ ਦਿੱਤੀ ਹੈ।
ਉੱਥੇ ਹੀ ਦੂਜੇ ਪਾਸੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬਿਜਲੀ ਦੇ ਰੇਟ ਨਾ ਵਧਾਉਣ ਲਈ ਦਿੱਲੀ ਦੇ ਲੋਕਾਂ ਨੂੰ ਵਧਾਈ ਦਿੱਤੀ ਅਤੇ ਟਵੀਟ ਕੀਤਾ, ‘ਦਿੱਲੀ ਦੇ ਲੋਕਾਂ ਨੂੰ ਵਧਾਈਆਂ। ਇੱਕ ਪਾਸੇ ਜਿੱਥੇ ਦੇਸ਼ ਭਰ ਵਿੱਚ ਬਿਜਲੀ ਦਰਾਂ ਵਿੱਚ ਹਰ ਸਾਲ ਵਾਧਾ ਹੋ ਰਿਹਾ ਹੈ, ਉੱਥੇ ਹੀ ਦਿੱਲੀ ਵਿੱਚ ਲਗਾਤਾਰ ਛੇਵੇਂ ਸਾਲ ਬਿਜਲੀ ਦਰਾਂ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ ਅਤੇ ਕੁਝ ਖੇਤਰਾਂ ਵਿੱਚ ਰੇਟ ਵੀ ਘਟਾਏ ਗਏ ਹਨ । ਇਹ ਇਤਿਹਾਸਕ ਹੈ। ਅਜਿਹਾ ਇਸ ਲਈ ਹੋ ਰਿਹਾ ਹੈ ਕਿਉਂਕਿ ਤੁਸੀਂ ਦਿੱਲੀ ਵਿੱਚ ਇੱਕ ਇਮਾਨਦਾਰ ਸਰਕਾਰ ਬਣਾਈ।