The 48-year : ਕੋਰੋਨਾ ਦਾ ਕਹਿਰ ਪੰਜਾਬ ‘ਚ ਦਿਨੋ-ਦਿਨ ਵਧ ਰਿਹਾ ਹੈ। ਹਰ ਦੇਸ਼ ਇਸ ਵਿਰੁੱਧ ਆਪਣੀ ਜੰਗ ਲੜ ਰਿਹਾ ਹੈ ਤੇ ਇਸ ਵਾਇਰਸ ਨਾਲ ਲੜਨ ਲਈ ਵੈਕਸੀਨ ਲੱਭਣ ‘ਚ ਲੱਗਾ ਹੋਇਆ ਹੈ ਪਰ ਅਜੇ ਕਿਸੇ ਨੂੰ ਵੀ ਇਸ ‘ਚ ਸਫਲਤਾ ਹਾਸਲ ਨਹੀਂ ਹੋਈ ਹੈ। ਵੈਕਸੀਨ ਨਾ ਮਿਲਣ ਕਾਰਨ ਰੋਜ਼ਾਨਾ ਵੱਡੀ ਗਿਣਤੀ ਵਿਚ ਪਾਜੀਟਿਵ ਕੇਸ ਸਾਹਮਣੇ ਆ ਰਹੇ ਹਨ ਤੇ ਮੌਤਾਂ ਦਾ ਅੰਕੜਾ ਵੀ ਵਧ ਰਿਹਾ ਹੈ। ਪੰਜਾਬ ਪੁਲਿਸ ਦੇ ਨੌਜਵਾਨ ਬਹੁਤ ਤਨਦੇਹੀ ਨਾਲ ਆਪਣੀ ਜਾਨ ਜੋਖਿਮ ਵਿਚ ਪਾ ਕੇ ਆਪਣੀ ਡਿਊਟੀ ਨੂੰ ਨਿਭਾ ਰਹੇ ਹਨ। ਪੰਜਾਬ ਪੁਲਿਸ ਦੇ ਬਹੁਤ ਸਾਰੇ ਨੌਜਵਾਨ ਕੋਰੋਨਾ ਦੀ ਭੇਟ ਚੜ੍ਹ ਚੁੱਕੇ ਹਨ।
ਅੱਜ ਜਿਲ੍ਹਾ ਫਿਰੋਜ਼ਪੁਰ ਤੋਂ ਬੁਰੀ ਖਬਰ ਆਈ ਹੈ ਕਿ ਉਥੇ ਏ. ਐੱਸ. ਆਈ. ਗੁਰਬਖਸ਼ ਸਿੰਘ (48 ਸਾਲ) ਦੀ ਅੱਜ ਕੋਰੋਨਾ ਨਾਲ ਮੌਤ ਹੋ ਗਈ। ਉਨ੍ਹਾਂ ਦਾ ਲੁਧਿਆਣਾ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਇਲਾਜ ਚੱਲ ਰਿਹਾ ਸੀ। ਉਨ੍ਹਾਂ ਨੇ ਕਾਫੀ ਸਾਲ ਫਿਰੋਜ਼ਪੁਰ ਵਿਖੇ ਆਪਣੀ ਡਿਊਟੀ ਨਿਭਾਈ ਤੇ ਪਹਿਲਾਂ ਉਨ੍ਹਾਂ ਨੂੰ ਨਵਾਂਸ਼ਹਿਰ ਵਿਖੇ ਸ਼ਿਫਟ ਕੀਤਾ ਗਿਆ ਸੀ ਤੇ ਬਾਅਦ ਵਿਚ ਜਗਰਾਓਂ ਵਿਖੇ ਉਨ੍ਹਾਂ ਦਾ ਤਬਾਦਲਾ ਕਰ ਦਿੱਤਾ ਗਿਆ ਜਿਥੇ ਉਨ੍ਹਾਂ ਦੀ ਰਿਪੋਰਟ ਪਾਜੀਟਿਵ ਆਉਣ ਤੋਂ ਬਾਅਦ ਹਸਪਤਾਲ ‘ਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ ਪਰ ਬੀਤੀ ਰਾਤ ਤਬੀਅਤ ਜ਼ਿਆਦਾ ਖਰਾਬ ਹੋਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ।
ਪੰਜਾਬ ‘ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਕਲ ਕੋਰੋਨਾਵਾਇਰਸ ਦੇ 1555 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 49378 ਹੋ ਗਈ ਹੈ। ਕਲ ਕੋਰੋਨਾਵਾਇਰਸ ਨਾਲ 51 ਮੌਤਾਂ ਹੋਣ ਦੀ ਵੀ ਖ਼ਬਰ ਸਾਹਮਣੇ ਆਈ ਹੈ।ਸੂਬੇ ‘ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 1307 ਹੋ ਗਈ ਹੈ।