Sri Damdama Sahib: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੰਪੂਰਨਤਾ ਦਿਵਸ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਕਥਾ ਕੀਰਤਨ ਕੀਤੇ ਗਏ ਜਿਸ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਸਮੇਤ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਉਚੇਚੇ ਤੌਰ ਤੇ ਸ਼ਮੂਲੀਅਤ ਕੀਤੀ।
ਇਸ ਮੌਕੇ ਕੀਤੇ ਗਏ ਗੁਰਮਤਿ ਸਮਾਗਮ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਦੀ ਵਧਾਈ ਦਿੰਦੇ ਹੋਏ ਦੱਸਿਆ ਕਿ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪੂਰਨਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਘਰ ਦੇ ਲਿਖਾਰੀ ਭਾਈ ਮਨੀ ਸਿੰਘ ਤੋਂ ਕਰਵਾਈ ਸੀ। ਜਿਸ ਨੂੰ ਲੈ ਕੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸੰਪੂਰਨਤਾ ਦਿਵਸ ਮਨਾਏ ਗਏ ਹਨ ਬੇਸ਼ੱਕ ਕਰੋਨਾ ਵਾਇਰਸ ਨੂੰ ਲੈ ਕੇ ਵੱਡੇ ਇਕੱਠ ਨਹੀਂ ਕੀਤੇ ਗਏ ਹਨ। ਫਿਰ ਵੀ ਦੀਵਾਨ ਸਜਾਏ ਗਏ ਹਨ ਸ੍ਰੀ ਅਖੰਡ ਪਾਠ ਸਾਹਿਬਾਂ ਦੇ ਭੋਗ ਪਾਏ ਗਏ ਹਨ ਤੇ ਕਥਾ ਕੀਰਤਨ ਕੀਤਾ ਗਿਆ।