Union Home Minister Amit Shah recovers: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਹੁਣ ਪੂਰੀ ਤਰ੍ਹਾਂ ਠੀਕ ਹੋ ਗਏ ਹਨ ਅਤੇ ਉਨ੍ਹਾਂ ਨੂੰ ਜਲਦੀ ਹੀ ਹਸਪਤਾਲ ਤੋਂ ਛੁੱਟੀ ਮਿਲ ਸਕਦੀ ਹੈ। ਇਹ ਜਾਣਕਾਰੀ ਸ਼ਨੀਵਾਰ ਨੂੰ ਆਲ ਇੰਡੀਆ ਇੰਸਟੀਟਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼) ਨੇ ਦਿੱਤੀ ਹੈ। ਗ੍ਰਹਿ ਮੰਤਰੀ ਨੂੰ ਪਿੱਛਲੇ ਦਿਨੀਂ ਕੋਰੋਨਾ ਸੰਕਰਮਿਤ ਪਾਇਆ ਗਿਆ ਸੀ। ਉਨ੍ਹਾਂ ਨੂੰ ਗੁਰੂਗਰਾਮ ਦੇ ਮੇਦਾਂਤਾ ਹਸਪਤਾਲ ਵਿੱਚ ਇਲਾਜ ਤੋਂ ਬਾਅਦ ਪੋਸਟ ਕੋਵਿਡ ਦੀ ਦੇਖਭਾਲ ਲਈ ਏਮਜ਼ ਵਿੱਚ ਦਾਖਲ ਕਰਵਾਇਆ ਗਿਆ ਸੀ। ਕੇਂਦਰੀ ਗ੍ਰਹਿ ਮੰਤਰੀ ਨੂੰ 18 ਅਗਸਤ ਨੂੰ ਦਿੱਲੀ ਦੇ ਏਮਜ਼ ਵਿੱਚ ਦਾਖਲ ਕਰਵਾਇਆ ਗਿਆ ਸੀ।
ਉਨ੍ਹਾਂ ਨੂੰ ਓਲਡ ਪ੍ਰਾਈਵੇਟ ਵਾਰਡ ‘ਚ ਰੱਖਿਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਏਮਜ਼ ਦੇ ਡਾਇਰੈਕਟਰ ਡਾ: ਰਣਦੀਪ ਗੁਲੇਰੀਆ ਦੀ ਨਿਗਰਾਨੀ ਹੇਠ ਕੀਤਾ ਗਿਆ ਹੈ। ਉਹ ਥਕਾਵਟ ਅਤੇ ਸਰੀਰ ਵਿੱਚ ਦਰਦ ਮਹਿਸੂਸ ਕਰ ਰਹੇ ਸੀ। ਏਮਜ਼ ਮੀਡੀਆ ਅਤੇ ਪ੍ਰੋਟੋਕੋਲ ਵਿਭਾਗ ਦੁਆਰਾ ਜਾਰੀ ਪ੍ਰੈਸ ਬਿਆਨ ਦੇ ਅਨੁਸਾਰ, ਉਨ੍ਹਾਂ ਨੂੰ ਦੀ ਵੀ ਇੱਕ ਕੋਰੋਨਾ ਜਾਂਚ ਕੀਤੀ ਗਈ, ਜੋ ਕਿ ਨਕਾਰਾਤਮਕ ਆਈ ਹੈ। 2 ਅਗਸਤ ਨੂੰ 55 ਸਾਲਾ ਸ਼ਾਹ ਨੇ ਟਵਿੱਟਰ ਰਾਹੀਂ ਦੇਸ਼ ਨੂੰ ਦੱਸਿਆ ਕਿ ਉਹ ਕੋਰੋਨਾ ਨਾਲ ਸੰਕਰਮਿਤ ਪਾਏ ਗਏ ਹਨ। ਫਿਰ ਉਨ੍ਹਾਂ ਨੂੰ ਗੁਰੂਗਰਾਮ ਦੇ ਮੇਦਾਂਤਾ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਕੋਰੋਨਾ ਦੀ ਰਿਪੋਰਟ ਦੇ ਨਕਾਰਾਤਮਕ ਆਉਣ ਤੋਂ ਬਾਅਦ ਉਨ੍ਹਾਂ ਨੂੰ ਇੱਥੋਂ ਛੁੱਟੀ ਦੇ ਦਿੱਤੀ ਗਈ ਸੀ।