Satnam Khattar Death News: ਅੱਜ ਪੰਜਾਬ ਦੇ ਮਸ਼ਹੂਰ ਬਾਡੀ ਬਿਲਡਰ ਸਤਨਾਮ ਖੱਟੜਾ ਦੀ ਦਿਲ ਦਾ ਦੌਰਾ ਪੈਣ ਕਰਕੇ ਮੌਤ ਹੋ ਗਈ। ਜਿਸ ਤੋਂ ਬਾਅਦ ਫੈਂਸ ਨੂੰ ਕਾਫ਼ੀ ਤਕੜਾ ਝਟਕਾ ਲੱਗਾ ਹੈ। ਦੱਸ ਦੇਈਏ ਸਥਾਨਿਕ ਸ਼ਹਿਰ ਦੇ ਨਜ਼ਦੀਕ ਪੈਂਦੇ ਪਿੰਡ ਭੱਲਮਾਜਰਾ ਦੇ ਪ੍ਰਸਿੱਧ ਬਾਡੀ ਬਿਲਡਰ ਦੀ ਉਮਰ ਮਹਿਜ਼ 30 ਸਾਲ ਸੀ। 30 ਸਾਲ ਦੀ ਉਮਰ ਵਿੱਚ ਹੀ ਉਹ ਇਸ ਦੁਨੀਆਂ ਨੂੰ ਅਲਵਿਦਾ ਕਹਿ ਗਏ। ਉਨ੍ਹਾਂ ਦੀ ਮੌਤ ਤੋਂ ਬਾਅਦ ਪੂਰੀ ਇੰਡਸਟਰੀ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਜਿਵੇਂ ਕਿ ਦੱਸਿਆ ਜਾ ਰਿਹਾ ਹੈ ਕਿ ਸਤਨਾਮ ਖੱਟੜਾ ਦੀ ਮੌਤ ‘ਦਿਲ ਦਾ ਦੌਰਾ’ ਪੈਣ ਕਾਰਨ ਹੋਈ ਹੈ ਪਰ ਸਾਰਿਆਂ ਦੇ ਮਨ ‘ਚ ਇਹੀ ਸਵਾਲ ਉੱਠ ਰਿਹਾ ਹੈ ਕਿ ਇਹ ਕਿਵੇਂ ਹੋ ਸਕਦਾ ਹੈ ਕਿ ਇੱਕ ਬਾਡੀ ਬਿਲਡਰ, ਜੋ ਬਿਲਕੁਲ ਫਿੱਟ ਤੇ ਤੰਦਰੁਸਤ ਹੈ, ਉਸ ਦਾ ਦਿਲ ਕਮਜ਼ੋਰ ਕਿਵੇਂ ਹੋ ਸਕਦਾ ਹੈ? ਅਜਿਹੀਆਂ ਹੀ ਗੱਲਾਂ ‘ਤੇ ਸਵਾਲ-ਜਵਾਬ ਕਰਦਿਆਂ ਸਤਨਾਮ ਖੱਟੜਾ ਦੇ ਕਰੀਬੀ ਦੋਸਤ ਨੇ ਕੁਝ ਗੱਲਾਂ ਸਾਂਝੀਆਂ ਕੀਤੀਆਂ ਹਨ।
ਸਤਨਾਮ ਖੱਟੜਾ ਦੇ ਕਰੀਬੀ ਨੇ ਦੱਸਿਆ ਹੈ ਕਿ ਬੀਤੇ ਦਿਨੀਂ ਉਨ੍ਹਾਂ ਦੇ ਸੈੱਲ ਬਹੁਤ ਜ਼ਿਆਦਾ ਘੱਟ ਗਏ ਸਨ, ਜਿਸ ਕਰਕੇ ਉਨ੍ਹਾਂ ਦੀ ਮੌਤ ਹੋਈ ਹੈ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਸਾਡੇ ਖ਼ੇਤਰ ਦੇ ਹਰ ਤੀਜੇ ਘਰ ‘ਚ ਇਹ ਬੀਮਾਰੀ ਹੈ। ਹਾਲਾਂਕਿ ਸਤਨਾਮ ਖੱਟੜਾ ਦੇ ਦੋਸਤ ਗੁਰਪ੍ਰੀਤ ਦੇ ਪਰਿਵਾਰਕ ਮੈਂਬਰ ਦੇ ਵੀ ਸੈੱਲ ਘਟੇ ਹੋਏ ਹਨ।
ਦੱਸਿਆ ਜਾਂਦਾ ਹੈ ਕਿ ਸਤਨਾਮ ਰੋਜ਼ਾਨਾ 20 ਕਿਲੋ ਮੀਟਰ ਦੌੜਦਾ ਸੀ। ਉਹ ਆਪਣੀ ਸਿਹਤ ਪ੍ਰਤੀ ਇੰਨੇ ਜ਼ਿਆਦਾ ਸੁਚੇਤ ਸਨ ਕਿ ਆਪਣੀ ਹਰ ਖਾਣ-ਪੀਣ ਵਾਲੀ ਚੀਜ਼ ‘ਤੇ ਖ਼ਾਸ ਧਿਆਨ ਦਿੰਦੇ ਸਨ। ਸਤਨਾਮ ਖੱਟੜਾ ਦੇ ਦੋਸਤ ਗੁਰਪ੍ਰੀਤ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਸਾਲ 2011 ‘ਚ ਮੈਂ ਤੇ ਸਤਨਾਮ ਖੱਟੜਾ ਇਕੱਠੇ ਕਬੱਡੀ ਖੇਡਣ ਕੇਨੈਡਾ ਗਏ ਸਨ। ਇਸ ਤੋਂ 1-2 ਸਾਲ ਬਾਅਦ ਹੀ ਸਤਨਾਮ ਖੱਟੜਾ ਨੇ ਬਾਡੀ ਬਿਲਡਰ ਬਣਨ ਦਾ ਸਫ਼ਰ ਸ਼ੁਰੂ ਕੀਤਾ। 2 ਸਾਲਾ ‘ਚ ਸਤਨਾਮ ਖੱਟੜਾ ਨੇ ਬਾਡੀ ਬਿਲਡਰ ਵਜੋਂ ਇਨ੍ਹੀਂ ਪ੍ਰਸਿੱਧੀ ਖੱਟੀ ਕਿ ਪੰਜਾਬ ਦਾ ਹਰ ਨੌਜਵਾਨ ਉਨ੍ਹਾਂ ਨੂੰ ਜਾਣਨ ਲੱਗਾ। ਸਤਨਾਮ ਖੱਟੜਾ ਅਜਿਹਾ ਸਿਤਾਰਾ ਸੀ, ਜਿਸ ਨੇ ਹਰ ਖ਼ੇਤਰ ‘ਚ ਪ੍ਰਸਿੱਧੀ ਖੱਟੀ। ਲੇਕਿਨ ਉਨ੍ਹਾਂ ਦੀ ਮੌਤ ਦਾ ਕਾਰਨ ਉਨ੍ਹਾਂ ਦੇ ਸੈਲਾਂ ਦਾ ਘੱਟ ਜਾਣਾ ਹੈ।