Srinagar Pantha Chowk encounter: ਜੰਮੂ-ਕਸ਼ਮੀਰ ਤੋਂ ਅੱਤਵਾਦੀਆਂ ਦਾ ਖਾਤਮਾ ਜਾਰੀ ਹੈ। ਸ਼ਨੀਵਾਰ ਦੇਰ ਰਾਤ ਨੂੰ ਅੱਤਵਾਦੀਆਂ ਨੇ ਸੀਆਰਪੀਐਫ ਅਤੇ ਪੁਲਿਸ ਦੇ ਸਾਂਝੇ ਸਟੈਂਡ ‘ਤੇ ਸ੍ਰੀਨਗਰ ਦੇ ਪੰਥ ਚੌਕ ‘ਤੇ ਫਾਇਰਿੰਗ ਕਰ ਦਿੱਤੀ ਸੀ। ਇਸ ਤੋਂ ਬਾਅਦ ਪੂਰੇ ਇਲਾਕੇ ਨੂੰ ਸੁਰੱਖਿਆ ਬਲਾਂ ਨੇ ਘੇਰ ਲਿਆ ਸੀ । ਤਲਾਸ਼ੀ ਮੁਹਿੰਮ ਦੌਰਾਨ ਅੱਤਵਾਦੀਆਂ ਨੇ ਦੁਬਾਰਾ ਫਾਇਰਿੰਗ ਕੀਤੀ । ਇਸ ਤੋਂ ਬਾਅਦ ਉਨ੍ਹਾਂ ਨੂੰ ਮੂੰਹਤੋੜ ਜਵਾਬ ਦਿੱਤਾ ਗਿਆ। ਇਸ ਮੁੱਠਭੇੜ ਵਿੱਚ ਤਿੰਨ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਗਿਆ ਹੈ । ਦੋਨੋਂ ਪਾਸਿਓਂ ਹੋ ਰਹੀ ਫਾਇਰਿੰਗ ਵਿੱਚ ਜੰਮੂ-ਕਸ਼ਮੀਰ ਪੁਲਿਸ ਦੇ ਏਐਸਆਈ ਬਾਬੂ ਰਾਮ ਦੀ ਸ਼ਹੀਦ ਹੋ ਗਏ।
ਦਰਅਸਲ, ਇਹ ਮੁੱਠਭੇੜ ਸ੍ਰੀਨਗਰ ਜ਼ਿਲ੍ਹੇ ਦੇ ਪੰਥ ਚੌਕ ਖੇਤਰ ਵਿੱਚ ਹੋਇਆ। ਇੱਕ ਪੁਲਿਸ ਅਧਿਕਾਰੀ ਨੇ ਇਸ ਸਬੰਧੀ ਦੱਸਿਆ ਕਿ ਮਾਰੇ ਗਏ ਅੱਤਵਾਦੀਆਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ। ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਗਿਆ ਹੈ। ਅਧਿਕਾਰੀ ਅਨੁਸਾਰ ਮੁਕਾਬਲਾ ਖਤਮ ਹੋ ਗਿਆ ਹੈ। ਤਿੰਨੋਂ ਅੱਤਵਾਦੀ ਮਾਰੇ ਗਏ ਹਨ । ਅੱਤਵਾਦੀਆਂ ਦੀ ਪਛਾਣ ਨਹੀਂ ਹੋ ਸਕੀ ਹੈ ਤੇ ਖੇਤਰ ਵਿੱਚ ਸਰਚ ਆਪ੍ਰੇਸ਼ਨ ਜਾਰੀ ਹੈ।
ਦੱਸਿਆ ਜਾਂਦਾ ਹੈ ਕਿ 29-30 ਅਗਸਤ ਦੀ ਦੇਰ ਰਾਤ ਤਿੰਨ ਅੱਤਵਾਦੀਆਂ ਨੇ ਜੰਮੂ-ਕਸ਼ਮੀਰ ਪੁਲਿਸ ਅਤੇ ਸੀਆਰਪੀਐਫ ਦੀ ਸਾਂਝੀ ਟੀਮ ‘ਤੇ ਹਮਲਾ ਕੀਤਾ। ਇਹ ਅੱਤਵਾਦੀ ਬਾਈਕ ‘ਤੇ ਸਵਾਰ ਹੋ ਕੇ ਆਏ ਸਨ । ਗੌਰਤਲਬ ਹੈ ਕਿ ਜੰਮੂ-ਕਸ਼ਮੀਰ ਵਿੱਚ ਫੌਜੀ ਬਲ ਅੱਤਵਾਦੀਆਂ ਖਿਲਾਫ ਮੁਹਿੰਮ ਚਲਾ ਰਹੇ ਹਨ । ਰਾਜ ਦੇ ਕੁਝ ਖੇਤਰਾਂ ਤੋਂ ਹਰ ਰੋਜ਼ ਮੁਕਾਬਲੇ ਦੀਆਂ ਖ਼ਬਰਾਂ ਆ ਰਹੀਆਂ ਹਨ। ਦੱਸ ਦੇਈਏ ਕਿ ਪਿਛਲੇ ਦੋ ਦਿਨਾਂ ਵਿੱਚ ਮੁੱਠਭੇੜ ਦੀ ਇਹ ਤੀਜੀ ਘਟਨਾ ਹੈ। ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਦੀ ਅੱਤਵਾਦੀਆਂ ਨਾਲ ਪਹਿਲਾਂ 28 ਅਤੇ ਫਿਰ 29 ਅਗਸਤ ਨੂੰ ਮੁੱਠਭੇੜ ਹੋਈ ਸੀ ।