The youths climbed : ਪੰਜਾਬ ਪੁਲਿਸ ਵਲੋਂ ਕੋਰੋਨਾ ਵਾਇਰਸ ਕਾਰਨ ਥਾਂ-ਥਾਂ ‘ਤੇ ਨਾਕੇ ਦਿੱਤੇ ਜਾ ਰਹੇ ਹਨ ਤਾਂ ਜੋ ਲੋਕਾਂ ਕੋਲੋਂ ਪ੍ਰਸ਼ਾਸਨਿਕ ਨਿਯਮਾਂ ਦੀ ਪਾਲਣਾ ਕਰਵਾਈ ਜਾ ਸਕੇ ਪਰ ਕੁਝ ਸ਼ਰਾਰਤੀ ਅਨਸਰਾਂ ਵਲੋਂ ਪੁਲਿਸ ਨਾਲ ਬਦਸਲੂਕੀ ਕੀਤੀ ਜਾਂਦੀ ਹੈ। ਅਜਿਹਾ ਹੀ ਇਕ ਮਾਮਲਾ ਜਿਲ੍ਹਾ ਮੋਗਾ ਤੋਂ ਸਾਹਮਣੇ ਆਇਆ ਹੈ ਜਿਥੇ ਮੋਗਾ ਜ਼ਿਲ੍ਹਾ ਦੇ ਥਾਣਾ ਫਤਿਹਗੜ੍ਹ ਪੰਜਤੂਰ ਦੀ ਪੁਲਸ ਵੱਲੋਂ ਮੱਖੂ ਰੋਡ ਤੇ ਨਾਕਾ ਲਗਾ ਕੇ ਆ ਰਹੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ ਤਾਂ ਕੁਝ ਨੌਜਵਾਨ ਸਵਿਫਟ ਡਿਜ਼ਾਇਰ ਉੱਪਰ ਸਵਾਰ ਹੋ ਕੇ ਆ ਰਹੇ ਸਨ ਜਿਨ੍ਹਾਂ ਨੂੰ ਰੋਕਣ ਲਈ ਏਐੱਸਆਈ ਸ੍ਰੀ ਰਾਮ ਨੇ ਇਸ਼ਾਰਾ ਕੀਤਾ ਤਾਂ ਉਕਤ ਨੌਜਵਾਨਾਂ ਨੇ ਏਐੱਸਆਈ ਦੇ ਉਪਰ ਗੱਡੀ ਚੜ੍ਹਾ ਦਿੱਤੀ ।
ਜਾਣਕਾਰੀ ਦਿੰਦੇ ਹੋਏ ਡੀਐਸਪੀ ਧਰਮਕੋਟ ਸੁਬੇਗ ਸਿੰਘ ਨੇ ਦੱਸਿਆ ਕੇ ਏ ਐੱਸ ਆਈ ਦੀਆਂ ਦੋਵੇਂ ਲੱਤਾਂ ਫੈਕਚਰ ਹੋ ਗਈਆਂ ਹਨ ਅਤੇ ਦੋਸ਼ੀਆਂ ਨੂੰ ਜਲਦੀ ਪੇਸ਼ ਕਰਨ ਦਾ ਉਨ੍ਹਾਂ ਦਾਅਵਾ ਵੀ ਕੀਤਾ ਉਨ੍ਹਾਂ ਇਹ ਵੀ ਖੁਲਾਸਾ ਕੀਤਾ ਕਿ ਆਮ ਚੈਕਿੰਗ ਚੱਲ ਰਹੀ ਸੀ ਤਾਂ ਤੇਜ਼ ਰਫਤਾਰ ਆ ਰਹੀ ਸਵਿਫਟ ਡਿਜ਼ਾਇਰ ਨੇ ਏਐੱਸਆਈ ਦੇ ਉੱਤੇ ਸਿੱਧੀ ਗੱਡੀ ਚਾੜ੍ਹ ਦਿੱਤੀ ਜਿਸ ਨਾਲ ਉਸਦੀਆਂ ਦੋਨੋਂ ਲੱਤਾਂ ਫਰੈਕਚਰ ਹੋ ਗਈਆਂ ਅਤੇ ਜਲਦੀ ਦੋਸ਼ੀਆਂ ਨੂੰ ਟਰੇਸ ਕਰ ਲਿਆ ਜਾਵੇਗਾ। ਅਜਿਹੇ ਸ਼ਰਾਰਤੀ ਅਨਸਰਾਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ ਤੇ ਉਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।