Punjab police seize : ਫਾਜ਼ਿਲਕਾ : ਪੰਜਾਬ ਪੁਲਿਸ ਵਲੋਂ ਪਿਛਲੇ ਕੁਝ ਦਿਨਾਂ ਤੋਂ ਗੈਰ-ਕਾਨੂੰਨੀ ਅਨਸਰਾਂ ਖਿਲਾਫ ਸਰਚ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਅਧੀਨ ਪੁਲਿਸ ਵਲੋਂ ਥਾਂ-ਥਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ ਤੇ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾ ਰਿਹਾ ਹੈ। ਇਸੇ ਮੁਹਿੰਮ ਤਹਿਤ ਅੱਜ ਫਾਜ਼ਿਲਕਾ ਦੇ ਸੈਕਟਰ ਤੋਂ BSF ਦੀ 181 ਬਟਾਲੀਅਨ ਨੇ ਭਾਰਤ-ਪਾਕਿ ਸਰਹੱਦ ‘ਤੇ 14.790 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਹ ਹੈਰੋਇਨ ਬੀ. ਐੱਸ. ਐੱਫ. ਵਲੋਂ ਖਾਨਪੁਰ ਚੈੱਕ ਪੋਸਟ ਤੋਂ ਬਰਾਮਦ ਕੀਤੀ ਗਈ। ਕੌਮਾਂਤਰੀ ਬਾਜ਼ਾਰ ਵਿਚ ਇਸ ਹੈਰੋਇਨ ਦੀ ਕੀਮਤ 74 ਕਰੋੜ ਰੁਪਏ ਦੱਸੀ ਜਾ ਰਹੀ ਹੈ।
ਬੀ. ਐੱਸ. ਐੱਫ. ਵਲੋਂ ਅੱਜ ਸਵੇਰੇ ਹੈਰੋਇਨ ਦੇ 14 ਪੈਕੇਟ ਫੜੇ ਗਏ। ਮਿਲੀ ਜਾਣਕਾਰੀ ਮੁਤਾਬਕ ਇਹ ਹੈਰੋਇਨ ਪੀਲੀ ਐਡਸਿਵ ਟੇਪ ਨਾਲ ਢਕੀ ਹੋਈ ਸੀ। ਜਵਾਨਾਂ ਨੂੰ ਇਹ ਹੈਰੋਇਨ ਕਿਸਾਨਾਂ ਦੇ ਖੇਤਾਂ ‘ਚੋਂ ਕੰਢੇਦਾਰ ਤਾਰ ਦੇ ਹੇਠਾਂ ਦੱਬੀ ਹੋਈ ਮਿਲੀ। ਇਸ ਤੋਂ ਪਹਿਲਾਂ ਵੀ ਪੰਜਾਬ ਪੁਲਿਸ ਨੇ ਪਾਕਿਸਤਾਨੀ ਸਮਗਲਰਾਂ ਦੀਆਂ ਨਾਕਾਮ ਕੋਸ਼ਿਸ਼ਾਂ ਨੂੰ ਅਸਫਲ ਕੀਤਾ ਹੈ। ਪੰਜਾਬ ਪੁਲਿਸ ਵਲੋਂ ਅਜੇ ਵੀ ਸਰਚ ਮੁਹਿੰਮ ਜਾਰੀ ਹੈ ਤੇ ਜਲਦ ਹੀ ਦੋਸ਼ੀਆਂ ਨੂੰ ਵੀ ਗ੍ਰਿਫਤਾਰ ਕਰ ਲਿਆ ਜਾਵੇਗਾ ਤੇ ਉਨ੍ਹਾਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।