ludhiana corona positive cases: ਲੁਧਿਆਣਾ ‘ਚ ਖਤਰਨਾਕ ਕੋਰੋਨਾਵਾਇਰਸ ਕਾਰਨ ਸਥਿਤੀ ਬੇਕਾਬੂ ਹੁੰਦੀ ਜਾ ਰਹੀ ਹੈ। ਬੀਤੇ ਦਿਨ ਭਾਵ ਐਤਵਾਰ ਨੂੰ 300 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ, ਜਿਨ੍ਹਾਂ ‘ਚੋਂ 273 ਲੁਧਿਆਣਾ ਦੇ ਅਤੇ ਬਾਕੀ ਹੋਰ ਜ਼ਿਲ੍ਹਿਆਂ ਦੇ ਰਹਿਣ ਵਾਲੇ ਹਨ ਜਦਕਿ 17 ਲੋਕਾਂ ਦੀ ਮੌਤ ਹੋਈ, ਜਿਨ੍ਹਾਂ ‘ਚੋਂ 15 ਲੁਧਿਆਣਾ ਦੇ ਅਤੇ ਬਾਕੀ ਹੋਰ ਜ਼ਿਲ੍ਹਿਆਂ ਦੇ ਹਨ।
ਦੱਸਣਯੋਗ ਹੈ ਕਿ ਹੁਣ ਤੱਕ 10039 ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ ਹੈ, ਜਿਨ੍ਹਾਂ ‘ਚੋਂ 7927 ਮਰੀਜ਼ ਠੀਕ ਹੋ ਚੁੱਕੇ ਹਨ ਅਤੇ 2455 ਸਰਗਰਮ ਮਾਮਲੇ ਹਨ। ਜ਼ਿਲ੍ਹੇ ਭਰ ‘ਚੋਂ 393 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹੁਣ ਤੱਕ ਜ਼ਿਲ੍ਹੇ ‘ਚੋਂ 1,21,909 ਸੈਂਪਲ ਲਏ ਜਾ ਚੁੱਕੇ ਹਨ। ਇਹ ਵੀ ਦੱਸਿਆ ਜਾਂਦਾ ਹੈ ਕਿ ਮੌਜੂਦਾ ਸਮੇਂ ਦੌਰਾਨ 6019 ਲੋਕਾਂ ਨੂੰ ਇਕਾਂਤਵਾਸ ਕੀਤਾ ਗਿਆ ਹੈ ਅਤੇ ਹੁਣ ਤੱਕ ਕੁੱਲ 34159 ਲੋਕਾਂ ਇਕਾਂਤਵਾਂਸ ਕੀਤੇ ਗਏ ਹਨ।