ludhiana weather alert rain: ਲੁਧਿਆਣਾ (ਤਰਸੇਮ ਭਾਰਦਵਾਜ)- ਮਹਾਨਗਰ ‘ਚ ਇਨ੍ਹਾਂ ਦਿਨਾਂ ਦੌਰਾਨ ਬਾਰਿਸ਼ ਦਾ ਸਿਲਸਿਲਾ ਜਾਰੀ ਹੈ। ਇੱਥੇ ਆਏ ਦਿਨ ਹੀ ਬਾਰਿਸ਼ ਹੁੰਦੀ ਰਹਿੰਦੀ ਹੈ, ਜਿਸ ਨਾਲ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਰਾਹਤ ਮਿਲ ਰਹੀ ਹੈ। ਹੁਣ ਮੌਸਮ ਵਿਭਾਗ ਵੱਲੋਂ ਤਾਜ਼ਾ ਭਵਿੱਖਬਾਣੀ ਜਾਰੀ ਕੀਤੀ ਗਈ ਹੈ ਕਿ ਫਿਰ ਮੌਸਮ ਬਦਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਦੱਸਿਆ ਹੈ ਕਿ ਮੰਗਲਵਾਰ ਅਤੇ ਬੁੱਧਵਾਰ ਨੂੰ ਮੌਸਮ ਬਦਲਣ ਦੀ ਸੰਭਾਵਨਾ ਹੈ ਅਤੇ 2 ਦਿਨ ਬਾਰਿਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ ਵੱਧ ਤੋਂ ਵੱਧ ਤਾਪਮਾਨ ਵੀ 32-33 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 25-26 ਡਿਗਰੀ ਰਹਿਣ ਦੀ ਸੰਭਾਵਨਾ ਹੈ।
ਜ਼ਿਕਰਯੋਗ ਹੈ ਕਿ ਬੀਤੇ ਦਿਨ ਭਾਵ ਸ਼ਨੀਵਾਰ ਨੂੰ ਵੀ ਸ਼ਹਿਰ ‘ਚ ਬੱਦਲ ਛਾਏ ਰਹੇ ਅਤੇ ਕੁਝ ਥਾਵਾਂ ‘ਤੇ ਤੇਜ਼ ਬਾਰਿਸ਼ ਵੀ ਹੋਈ। ਇਸ ਦੇ ਨਾਲ ਹਲਕੀ ਬਾਰਿਸ਼ ਹੋਣ ਨਾਲ ਵੀ ਮੌਸਮ ਬਦਲਿਆ। ਇਸ ਤੋਂ ਤਾਪਮਾਨ ‘ਚ ਵੀ ਬਦਲਾਅ ਹੋਇਆ। ਸ਼ਹਿਰ ‘ਚ 20 ਐੱਮ.ਐੱਮ ਬਾਰਿਸ਼ ਦਰਜ ਕੀਤੀ ਗਈ। ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਦਰਜ ਕੀਤਾ ਗਿਆ ਅਤੇ ਘੱਟ ਤੋਂ ਘੱਟ ਤਾਪਮਾਨ 25.6 ਡਿਗਰੀ ਦਰਜ ਕੀਤਾ ਗਿਆ।