ban on international flights extended: ਨਵੀਂ ਦਿੱਲੀ: ਕੋਰੋਨਾ ਵਾਇਰਸ ਦੇ ਵੱਧ ਰਹੇ ਮਾਮਲਿਆਂ ਵਿਚਾਲੇ ਕੇਂਦਰ ਸਰਕਾਰ ਨੇ ਅੰਤਰਰਾਸ਼ਟਰੀ ਯਾਤਰਾ ਅਤੇ ਵੀਜ਼ਾ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਨਵੇਂ ਨਿਯਮਾਂ ਅਨੁਸਾਰ ਨਿਰਧਾਰਤ ਅੰਤਰਰਾਸ਼ਟਰੀ ਵਪਾਰਕ ਯਾਤਰੀ ਉਡਾਣ ਸੇਵਾ 30 ਸਤੰਬਰ ਰਾਤ 11:59 ਵਜੇ ਤੱਕ ਰੱਦ ਕੀਤੀ ਰਹੇਗੀ। ਡੀਜੀਸੀਏ ਨੇ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਇਸ ਪਾਬੰਦੀ ਦਾ ਕਾਰਗੋ ਦੀਆਂ ਸਾਰੀਆਂ ਉਡਾਣਾਂ ਅਤੇ ਡੀਜੀਸੀਏ ਦੁਆਰਾ ਮਨਜ਼ੂਰਸ਼ੁਦਾ ਵਿਸ਼ੇਸ਼ ਜਹਾਜ਼ਾਂ ਨੂੰ ਪ੍ਰਭਾਵਿਤ ਨਹੀਂ ਕਰੇਗੀ। ਤੁਹਾਨੂੰ ਦੱਸ ਦੇਈਏ ਕਿ ਵੰਦੇ ਭਾਰਤ ਮਿਸ਼ਨ ਦੇ ਤਹਿਤ ਅੰਤਰ ਰਾਸ਼ਟਰੀ ਯਾਤਰੀ ਉਡਾਣਾਂ ਸਿਰਫ ਕੁੱਝ ਚੋਣਵੇਂ ਰੂਟਾਂ ‘ਤੇ ਚਲਾਈਆਂ ਜਾ ਰਹੀਆਂ ਹਨ। ਤੁਹਾਨੂੰ ਦੱਸ ਦੇਈਏ ਕਿ ਪੂਰੀ ਦੁਨੀਆ ਕੋਰੋਨਾ ਖਿਲਾਫ ਲੜਾਈ ਲੜ ਰਹੀ ਹੈ, ਜਿਥੇ ਦੁਨੀਆ ‘ਚ ਕੋਵਿਡ ਇਨਫੈਕਸ਼ਨਾਂ ਦੀ ਗਿਣਤੀ ਡਾਹੀ ਕਰੋੜ ਤੋਂ ਵੀ ਜ਼ਿਆਦਾ ਹੋ ਗਈ ਹੈ, ਫਿਰ ਭਾਰਤ ‘ਚ ਇਹ ਅੰਕੜਾ 36 ਲੱਖ ਤੋਂ ਜ਼ਿਆਦਾ ਹੋ ਗਿਆ ਹੈ। ਇਸ ਲਈ, ਸਰਕਾਰ ਇੱਕ ਵਾਰ ਫਿਰ ਉਨ੍ਹਾਂ ਸਾਰੇ ਰੂਟਾਂ ਨੂੰ ਰੋਕਣ ਦੀ ਕੋਸ਼ਿਸ਼ ਕਰ ਰਹੀ ਹੈ ਜਿੱਥੋਂ ਕੋਰੋਨਾ ਦੇ ਕੇਸਾਂ ਵਿੱਚ ਵਾਧਾ ਹੋਣ ਦੀ ਸੰਭਾਵਨਾ ਹੈ।
ਤੁਹਾਡੀ ਜਾਣਕਾਰੀ ਲਈ ਦੱਸ ਦੇਈਏ ਕਿ ਸਿਹਤ ਮੰਤਰਾਲੇ ਦੁਆਰਾ ਸੋਮਵਾਰ ਸਵੇਰੇ (ਐਤਵਾਰ ਸਵੇਰੇ 8 ਵਜੇ ਤੋਂ ਸੋਮਵਾਰ ਸਵੇਰੇ 8 ਵਜੇ ਤੱਕ) ਜਾਰੀ ਕੀਤੇ ਗਏ ਅੰਕੜਿਆਂ ਦੇ ਅਨੁਸਾਰ, ਦੇਸ਼ ਵਿੱਚ ਸੰਕਰਮਿਤ ਵਿਅਕਤੀਆਂ ਦੀ ਕੁੱਲ ਗਿਣਤੀ 36,21,245 ਹੋ ਗਈ ਹੈ। ਪਿੱਛਲੇ 24 ਘੰਟਿਆਂ ਵਿੱਚ 78,512 ਨਵੇਂ ਕੇਸ ਆਏ ਹਨ ਜਦੋਂ ਕਿ 971 ਲੋਕਾਂ ਦੀ ਮੌਤ ਹੋ ਗਈ ਹੈ। ਜਿਸ ਤੋਂ ਬਾਅਦ ਮਰਨ ਵਾਲਿਆਂ ਦੀ ਕੁੱਲ ਗਿਣਤੀ 64,469 ਹੋ ਗਈ ਹੈ। ਕੋਰੋਨਾ ਦੇ ਇਸ ਸਮੇਂ ਦੇਸ਼ ਵਿੱਚ 7,81,975 ਕੇਸ ਸਰਗਰਮ ਹਨ। ਪਿੱਛਲੇ 24 ਘੰਟਿਆਂ ਵਿੱਚ 60,868 ਮਰੀਜ਼ ਲਾਗ ਰਹਿਤ ਹੋ ਗਏ ਹਨ। ਜਦਕਿ ਹੁਣ ਤੱਕ 27,74,801 ਲੋਕ ਇਸ ਵਾਇਰਸ ਨੂੰ ਹਰਾਉਣ ਵਿੱਚ ਕਾਮਯਾਬ ਰਹੇ ਹਨ।