Accused of spreading : ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਕੋਰੋਨਾ ਵਾਇਰਸ ਬਾਰੇ ਸੋਸ਼ਲ ਮੀਡੀਆ ਗਰੁੱਪਾਂ ਵਿੱਚ ਚੱਲ ਰਹੀ ਗੁੰਮਰਾਹਕੁੰਨ ਤੇ ਕੂੜ ਪ੍ਰਚਾਰ ਨਾਲ ਭਰੀ ਆਡੀਉ-ਵੀਡੀਓਜ਼ ਦਾ ਗੰਭੀਰ ਨੋਟਿਸ ਲੈਂਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਸਿਵਲ ਸਰਜਨਾਂ ਨੂੰ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਹੋਰ ਦੱਸਿਆ ਕਿ ਇਸ ਲਈ DGP ਦਿਨਕਰ ਗੁਪਤਾ ਨੇ ਵੀ ਸਮੂਹ ਜਿਲ੍ਹਾ ਅਫਸਰਾਂ ਨੂੰ ਵੀ ਤੁਰੰਤ ਕਾਰਵਾਈ ਕਰਨ ਦੀਆਂ ਹਦਾਇਤਾਂ ਦੇ ਦਿੱਤੀਆਂ ਹਨ ਜਿਸ ਤਹਿਤ ਪੁਲਿਸ ਵਿਭਾਗ ਦੇ ਸਾਇਬਰ ਵਿੰਗ ਨੇ ਦੋਸ਼ੀਆਂ ਦਾ ਪਤਾ ਲਗਾਉਣ ਲਈ ਤਫਤੀਸ਼ ਜੰਗੀ ਪੱਧਰ ਤੇ ਸ਼ੁਰੂ ਕਰ ਦਿੱਤੀ ਹੈ।
ਇਸੇ ਅਧੀਨ ਕੱਲ ਜਿਲ੍ਹਾ ਪਟਿਆਲਾ ਤੇ ਥਾਣਾ ਤ੍ਰਿਪੜੀ ਵਿਖੇ ਆਈ.ਪੀ.ਸੀ. ਦੀ ਧਾਰਾ 188 ਅਤੇ ਆਫ਼ਤ ਪ੍ਰਬੰਧਨ ਐਕਟ ਦੀ ਧਾਰਾ 54 ਤਹਿਤ ਦਰਜ ਕੀਤੇ ਗਏ। ਪਹਿਲੇ ਮਾਮਲੇ ਚ ਗਰੀਸ਼ ਭੱਟ ਪੁੱਤਰ ਪਰਮਾਨੰਦ ਭੱਟ ਵਾਸੀ ਰਣਜੀਤ ਨਗਰ ਨੂੰ ਨਾਮਜ਼ਦ ਕੀਤਾ ਗਿਆ ਹੈ। ਇਸ ਵਿਅਕਤੀ ਨੇ ਇੰਸਟਾਗ੍ਰਾਮ
ਤੇ ਕੋਰੋਨਾ ਮਹਾਂਮਾਰੀ ਬਾਰੇ ਇੱਕ ਝੂਠਾ ਵੀਡੀਓ ਅਪਲੋਡ ਕੀਤਾ ਸੀ ਪੁਲਿਸ ਨੇ ਇਸ ਨੂੰ ਗ੍ਰਿਫ਼ਤਾਰ ਕਰਕੇ ਇਸਦਾ ਫੋਨ ਆਦਿ ਜ਼ਬਤ ਕਰ ਲਿਆ ਹੈ। ਇਸੇ ਤਰ੍ਹਾਂ ਪਟਿਆਲਾ ਦੇ ਥਾਣਾ ਸਿਵਲ ਲਾਈਨਜ ਵਿਖੇ ਸਰਬਜੋਤ ਸਿੰਘ ਸੋਨੂੰ ਪੁੱਤਰ ਘੁਲਵਿੰਦਰ ਸਿੰਘ ਵਾਸੀ ਗੋਬਿੰਦ ਨਗਰ ਨੂੰ ਨਾਮਜ਼ਦ ਕਰਦੇ ਗ੍ਰਿਫ਼ਤਾਰ ਕੀਤਾ ਗਿਆ ਹੈ।ਜਿਸ ਨੇ ਇਕ ਫੇਸਬੁੱਕ ਗਰੁੱਪ ਵਿੱਚ ਪੋਸਟ ਪਾ ਕੇ ਪਿੰਡਾਂ ਵਿੱਚ ਕੋਵਿਡ-19 ਦੇ ਟੈਸਟ ਕਰਨ ਲਈ ਸੈਂਪਲ ਲੈਣ ਅਤੇ ਕੋਵਿਡ ਬਾਰੇ ਪ੍ਰਚਾਰ ਜਾਂਦੀਆਂ ਸਿਹਤ ਵਿਭਾਗ ਦੀਆਂ ਟੀਮਾਂ ਅਤੇ ਕੋਰੋਨਾ ਯੋਧਿਆਂ ਬਾਰੇ ਭਰਮ ਭੁਲੇਖੇ ਪੈਦਾ ਕਰਕੇ ਅਫ਼ਵਾਹਾਂ ਫੈਲਾਈਆਂ ਸਨ।
ਉਨ੍ਹਾਂ ਕਿਹਾ ਹੁਣ ਤੱਕ ਸਿਹਤ ਵਿਭਾਗ ਦੇ ਲਗਭਗ 836 ਮੁਲਾਜ਼ਮ ਕਰੋਨਾ ਤੋਂ ਪ੍ਰਭਾਵਿਤ ਹੋਏ ਹਨ ਜਦਕਿ ਇਕ ਰਿਪੋਰਟ ਅਨੁਸਾਰ 2 ਮੁਲਾਜ਼ਮਾਂ ਦੀ ਮੌਤ ਹੋਈ ਹੈ। ਪੁਲਿਸ ਵਿਭਾਗ ਦੇ ਲਗਭਗ 1650 ਮੁਲਾਜ਼ਮ ਪ੍ਰਭਾਵਿਤ ਹੋਏ ਹਨ ਅਤੇ 13 ਮੁਲਾਜ਼ਮਾਂ ਦੀ ਮੌਤ ਹੋ ਚੁੱਕੀ ਹੈ। ਸਿਹਤ ਮੰਤਰੀ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਅਫਵਾਹਾਂ ਵਿਚ ਵਿਸ਼ਵਾਸ਼ ਨਾ ਕਰਨ ਅਤੇ ਜੇਕਰ ਕਿਸੇ ਅਜਿਹੇ ਸ਼ਰਾਰਤੀ ਵਿਅਕਤੀ ਦਾ ਪਤਾ ਲਗਦਾ ਹੈ ਜੋ ਕੋਰੋਨਾ ਸਬੰਧੀ ਲੋਕਾਂ ਨੂੰ ਗੁੰਮਰਾਹ ਕਰ ਰਿਹਾ ਹੈ ਜਾਂ ਕੋਰੋਨਾ ਦੀ ਦਵਾਈ ਬਣਾਉਣ ਦਾ ਦਾਅਵਾ ਕਰਦਾ ਹੈ ਤਾਂ ਇਸ ਦੀ ਸੂਚਨਾ ਤੁਰੰਤ ਸਿਹਤ ਜਾਂ ਪੁਲਿਸ ਵਿਭਾਗ ਨੂੰ ਕਰੋ ਤਾਂ ਜੋ ਇਨ੍ਹਾਂ ਦੋਸ਼ਿਆਂ ਖਿਲਾਫ ਸ਼ਖਤ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਜਿਵੇਂ ਕਿ ਅਜੇ ਤੱਕ ਕੋਰੋਨਾ ਸਬੰਧੀ ਕੋਈ ਵੈਕਸੀਨ ਨਹੀਂ ਆਈ ਹੈ ਅਤੇ ਇਸ ਲਈ ਸਾਨੂੰ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਕੇ ਹੀ ਆਪਣੇ ਆਪ ਤੇ ਆਪਣੇ ਪਰਿਵਾਰ ਨੂੰ ਸੁਰੱਖਿਅਤ ਕਰ ਸਕਦੇ ਹਾਂ।