new cases come: ਜਿਲ੍ਹਾ ਜਲੰਧਰ ਵਿਖੇ ਕੋਰੋਨਾ ਭਿਆਨਕ ਹੁੰਦਾ ਜਾ ਰਿਹਾ ਹੈ। ਰੋਜ਼ਾਨਾ ਵੱਡੀ ਗਿਣਤੀ ਵਿੱਚ ਪਾਜੀਟਿਵ ਕੇਸ ਤਾਂ ਸਾਹਮਣੇ ਆ ਹੀ ਰਹੇ ਹਨ, ਨਾਲ ਹੀ ਮਰਨ ਵਾਲਿਆਂ ਦਾ ਅੰਕੜਾ ਵੀ ਲਗਾਤਾਰ ਵਧਦਾ ਜਾ ਰਿਹਾ ਹੈ। ਅੱਜ ਜਿਲ੍ਹੇ ਵਿੱਚ ਕੋਰੋਨਾ ਨਾਲ 4 ਲੋਕਾਂ ਦੀ ਮੌਤ ਹੋ ਗਈ ਅਤੇ 147 ਨਵੇਂ ਪਾਜੀਟਿਵ ਕੇਸ ਸਾਹਮਣੇ ਆਏ ਹਨ। ਜਲੰਧਰ ਵਿਖੇ ਕੋਰੋਨਾ ਪੀੜਤਾਂ ਦੀ ਗਿਣਤੀ 6770 ਹੋ ਗਈ ਹੈ ਤੇ ਐਕਟਿਵ ਕੇਸ 2152 ਹਨ। ਹੁਣ ਤਕ ਜਲੰਧਰ ਵਿਚ 175 ਲੋਕ ਕੋਰੋਨਾ ਕਾਰਨ ਆਪਣੀ ਜਾਨ ਗੁਆ ਚੁੱਕੇ ਹਨ ਪਰ ਇੰਝ ਲੱਗਦਾ ਹੈ ਕਿ ਸਿਹਤ ਵਿਭਾਗ ਇਸ ਗੱਲ ਤੋਂ ਬਿਲਕੁਲ ਬੇਪ੍ਰਵਾਹ ਹੈ ਕਿਉਂਕਿ ਉਨ੍ਹਾਂ ਵਲੋਂ ਇਕ ਦਿਨ ‘ਚ ਸਿਰਫ 89 ਲੋਕਾਂ ਦੇ ਸੈਂਪਲ ਲਏ ਜਾ ਰਹੇ ਹਨ ਜਦ ਕਿ ਰੋਜ਼ਾਨਾ ਜਿਲ੍ਹੇ ਵਿਚ ਨਵੇਂ ਕੇਸ 150 ਤੋਂ 200 ਦੇ ਵਿਚਕਾਰ ਆ ਰਹੇ ਹਨ।
ਇਸੇ ਤਰ੍ਹਾਂ ਕੱਲ ਵੀ ਜਿਲ੍ਹੇ ਵਿਚ 187 ਕੋਰੋਨਾ ਦੇ ਕੇਸਾਂ ਦੀ ਪੁਸ਼ਟੀ ਹੋਈ ਸੀ। ਸੋਮਵਾਰ ਨੂੰ 388 ਲੋਕਾਂ ਦੀ ਰਿਪੋਰਟ ਨੈਗੇਟਿਵ ਮਿਲੀ ਸੀ ਤੇ 103 ਲੋਕਾਂ ਨੂੰ ਤੰਦਰੁਸਤ ਹੋਣ ਤੋਂ ਬਾਅਦ ਘਰਾਂ ਨੂੰ ਵਾਪਸ ਭੇਜ ਦਿੱਤਾ ਗਿਆ ਸੀ। ਜਿਲ੍ਹੇ ਵਿੱਚ ਹੁਣ ਤੱਕ 67011 ਵਿਅਕਤੀਆਂ ਦੇ ਸੈਂਪਲ ਲਏ ਜਾ ਚੁੱਕੇ ਹਨ ਜਿਨ੍ਹਾਂ ਵਿੱਚੋਂ 60337 ਦੀ ਰਿਪੋਰਟ ਨੈਗੇਟਿਵ ਆਈ। 6623 ਪਾਜੀਟਿਵ ਆਏ ਤੇ ਰਾਹਤ ਭਰੀ ਗੱਲ ਇਹ ਹੈ ਕਿ 4300 ਵਿਅਕਤੀਆਂ ਨੂੰ ਛੁੱਟੀ ਵੀ ਦੇ ਦਿੱਤੀ ਗਈ। ਜਿਲ੍ਹੇ ਵਿੱਚ ਐਕਟਿਵ ਕੇਸਾਂ ਦੀ ਗਿਣਤੀ 2152 ਤਕ ਜਾ ਪੁੱਜੀ ਹੈ।
ਪੰਜਾਬ ‘ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ। ਕੱਲ ਕੋਰੋਨਾਵਾਇਰਸ ਦੇ 1541 ਨਵੇਂ ਕੇਸ ਸਾਹਮਣੇ ਆਏ ਹਨ। ਸੂਬੇ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 53992 ਹੋ ਗਈ ਹੈ। ਕੱਲ ਕੋਰੋਨਾਵਾਇਰਸ ਨਾਲ 50 ਮੌਤਾਂ ਹੋਈਆਂ ਹਨ। ਸੂਬੇ ‘ਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਕੁੱਲ੍ਹ ਗਿਣਤੀ 1453 ਹੋ ਗਈ ਹੈ। 474 ਲੋਕ ਵੈਂਟੀਲੇਟਰ ‘ਤੇ ਹਨ। 77 ਲੋਕਾਂ ਨੂੰ ਸਾਹ ਲੈਣ ‘ਚ ਤਕਲੀਫ ਹੋ ਰਹੀ ਹੈ। ਕੱਲ ਸੋਮਵਾਰ ਨੂੰ 1541 ਨਵੇਂ ਮਰੀਜ਼ ਸਾਹਮਣੇ ਆਏ ਹਨ। ਹੁਣ ਤੱਕ 37027 ਮਰੀਜ਼ ਸਿਹਤਯਾਬ ਹੋਏ ਹਨ। ਸੂਬੇ ‘ਚ ਕੁੱਲ 15512 ਐਕਟਿਵ ਕੇਸ ਹਨ। ਜਦਕਿ 37027 ਲੋਕ ਸਿਹਤਯਾਬ ਹੋ ਚੁੱਕੇ ਹਨ।