ludhiana corona positive cases: ਲੁਧਿਆਣਾ (ਤਰਸੇਮ ਭਾਰਦਵਾਜ)-ਸ਼ਹਿਰ ‘ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਅੱਜ ਸਿਹਤ ਵਿਭਾਗ ਦੇ ਅੰਕੜੇ ਮੁਤਾਬਕ ਸ਼ਹਿਰ ‘ਚ 19 ਲੋਕਾਂ ਦੀ ਜਾਨ ਕੋਰੋਨਾ ਵਾਇਰਸ ਨੇ ਲੈ ਲਈ ਹੈ ਜਦਕਿ 224 ਨਵੇਂ ਮਾਮਲੇ ਸਾਹਮਣੇ ਆਏ ਹਨ। ਸਿਵਲ ਸਰਜਨ ਲੁਧਿਆਣਾ ਡਾ. ਰਾਜੇਸ਼ ਬੱਗਾ ਨੇ ਕੋਰੋਨਾ ਵਾਇਰਸ ਦੇ ਅੱਜ ਦੇ ਮਾਮਲਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਨੇ ਦੱਸਿਆ ਹੈ ਕਿ ਮ੍ਰਿਤਕ 19 ਲੋਕਾਂ ‘ਚੋਂ 15 ਮੌਤਾਂ ਜ਼ਿਲ੍ਹਾ ਲੁਧਿਆਣਾ ਨਾਲ ਸਬੰਧਤ ਹਨ ਜਦਕਿ 1 ਮੌਤ ਜ਼ਿਲ੍ਹਾ ਹੁਸ਼ਿਆਰਪੁਰ, 1 ਮੌਤ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ, 1 ਮੌਤ ਜ਼ਿਲ੍ਹਾ ਮੋਗਾ ਤੇ 1 ਮੌਤ ਜ਼ਿਲ੍ਹਾ ਫ਼ਰੀਦਕੋਟ ਨਾਲ ਸਬੰਧਿਤ ਹੈ।
ਜ਼ਿਕਰਯੋਗ ਹੈ ਕਿ ਹੁਣ ਤੱਕ ਮਹਾਨਗਰ ‘ਚ 10,222 ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ ਜਦਕਿ 413 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।ਹੁਣ ਜ਼ਿਲ੍ਹੇ ਭਰ ‘ਚ 1729 ਸਰਗਰਮ ਮਾਮਲੇ ਹਨ। ਇਸ ਤੋਂ ਇਲਾਵਾ ਮੌਜੂਦਾ ਸਮੇਂ ਦੌਰਾਨ 5985 ਲੋਕ ਹੋਮ ਆਈਸੋਲੇਸ਼ਨ ‘ਚ ਰਹਿ ਰਹੇ ਹਨ। ਹੁਣ ਤੱਕ ਜ਼ਿਲ੍ਹੇ ਭਰ ‘ਚੋਂ 1,23,260 ਸੈਂਪਲ ਲਏ ਜਾ ਚੁੱਕੇ ਹਨ।