quarantined corona positive couple complaint: ਲੁਧਿਆਣਾ (ਤਰਸੇਮ ਭਾਰਦਵਾਜ)- ਸ਼ਹਿਰ ‘ਚ ਖਤਰਨਾਕ ਕੋਰੋਨਾਵਾਇਰਸ ਦੇ ਖਤਰੇ ਦੇ ਨਾਲ ਸਿਹਤ ਵਿਭਾਗ ਦੀਆਂ ਲਾਪਰਵਾਹੀਆਂ ਵੀ ਵੇਖਣ ਨੂੰ ਸਾਹਮਣੇ ਆ ਰਹੀਆਂ ਹਨ। ਹੁਣ ਤਾਜ਼ਾ ਮਾਮਲਾ ਮਹਾਨਗਰ ਦੇ ਚੰਡੀਗੜ੍ਹ ਰੋਡ ਸਥਿਤ ਮੁੰਡੀਆ ਖੁਰਦ ਦੇ ਮੁਹੱਲਾ ਲਹਰੀ ਨਗਰ ਤੋਂ ਸਾਹਮਣੇ ਆਇਆ ਹੈ, ਜਿੱਥੇ ਰਹਿਣ ਵਾਲੇ ਪਤੀ-ਪਤਨੀ ਦੀ ਰਿਪੋਰਟ ਪਾਜ਼ੀਟਿਵ ਮਿਲਣ ਤੋਂ ਬਾਅਦ ਵੀ ਕਈ ਘੰਟਿਆਂ ਤੱਕ ਸਿਹਤ ਵਿਭਾਗ ਦੀ ਟੀਮ ਦੋਵਾਂ ਨੂੰ ਨਾ ਤਾ ਹਸਪਤਾਲ ਲੈ ਕੇ ਗਈ ਅਤੇ ਨਾ ਹੀ ਕੁਆਰੰਟਾਈਨ ਕੀਤਾ। ਦੱਸ ਦੇਈਏ ਕਿ ਪਤੀ-ਪਤਨੀ ਫੋਕਲ ਪੁਆਇੰਟ ਦੀ ਇਕ ਫੈਕਟਰੀ ‘ਚ ਕੰਮ ਕਰਦੇ ਹਨ।
ਇਸ ਗੱਲ ਦਾ ਜਦੋਂ ਨਜ਼ਦੀਕ ਦੇ ਰਹਿਣ ਵਾਲੇ ਲੋਕਾਂ ਨੂੰ ਪਤਾ ਲੱਗਿਆ ਤਾਂ ਉਨ੍ਹਾਂ ਨੇ ਸਿਹਤ ਵਿਭਾਗ ਦੀ ਹੈਲਪਲਾਈਨ ਨੰਬਰ 104 ‘ਤੇ ਫੋਨ ਕੀਤਾ ਪਰ ਫਿਰ ਵੀ ਸਿਹਤ ਵਿਭਾਗ ਦੀ ਟੀਮ ਕਈ ਘੰਟਿਆਂ ਦੇ ਇੰਤਜ਼ਾਰ ਤੋਂ ਬਾਅਦ ਪਹੁੰਚੀ। ਇਸ ਤੋਂ ਬਾਅਦ ਇਲਾਕੇ ਦੇ ਲੋਕਾਂ ਨੇ ਡੀ.ਸੀ.ਵਰਿੰਦਰ ਕੁਮਾਰ ਸ਼ਰਮਾ ਅਤੇ ਸੀ.ਪੀ ਰਾਕੇਸ਼ ਅਗਰਵਾਲ ਨੂੰ ਵੱਟਸਐਪ ‘ਤੇ ਇਸ ਪੂਰੇ ਮਾਮਲੇ ਦੀ ਜਾਣਕਾਰੀ ਦਿੱਤੀ। ਇਸ ਤੋਂ ਬਾਅਦ ਬੁੱਧਵਾਰ ਸ਼ਾਮ 4 ਵਜੇ ਦੋਵਾਂ ਨੂੰ ਸਿਹਤ ਵਿਭਾਗ ਦੀ ਲੈ ਕੇ ਗਈ।
ਦੱਸਣਯੋਗ ਹੈ ਕਿ ਜ਼ਿਲ੍ਹੇ ਭਰ ‘ਚ ਹੁਣ ਤੱਕ 11,160 ਪੀੜਤ ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ, ਜਦਕਿ 444 ਲੋਕ ਦਮ ਤੋੜ ਚੁੱਕੇ ਹਨ। ਜ਼ਿਲ੍ਹੇ ‘ਚ ਹੁਣ ਤੱਕ 2108 ਸਰਗਰਮ ਮਾਮਲੇ ਹਨ ਅਤੇ 8608 ਲੋਕਾਂ ਕੋਰੋਨਾ ਨੂੰ ਮਾਤ ਦੇ ਕੇ ਠੀਕ ਹੋ ਚੁੱਕੇ ਹਨ। ਜ਼ਿਲ੍ਹੇ ਭਰ ‘ਚੋਂ ਹੁਣ ਤੱਕ 77.13 ਫੀਸਦੀ ਮਰੀਜ਼ ਕੋਰੋਨਾ ਨੂੰ ਮਾਤ ਦੇ ਸਿਹਤਯਾਬ ਹੋ ਚੁੱਕੇ ਹਨ। ਸ਼ਹਿਰ ‘ਚੋਂ ਹੁਣ ਤੱਕ 1,25,120 ਸੈਂਪਲ ਲਏ ਜਾ ਚੁੱਕੇ ਹਨ, ਜਿਨ੍ਹਾਂ ‘ਚੋਂ 1,23,807 ਸੈਂਪਲਾਂ ਦੀ ਰਿਪੋਰਟ ਮਿਲ ਚੁੱਕੀ ਹੈ ਅਤੇ 1,12,056 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਅਤੇ 1313 ਸੈਂਪਲਾਂ ਦੀ ਰਿਪੋਰਟ ਹਾਲੇ ਵੀ ਪੈਡਿੰਗ ਹੈ।