Chief Minister ended his isolation : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ਼ਨੀਵਾਰ ਨੂੰ ਕੋਰੋਨਾ ਰਿਪੋਰਟ ਨੈਗੇਟਿਵ ਆਉਣ ਤੋਂ ਬਾਅਦ ਆਪਣੀ ਪਿਛਲੇ ਹਫਤੇ ਤੋਂ ਚੱਲ ਰਹੀ ਆਈਸੋਲੇਸ਼ਨ ਨੂੰ ਖਤਮ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਮੁੱਖ ਮੰਤਰੀ 28 ਅਗਸਤ ਨੂੰ ਹੋਏ ਵਿਧਾਨ ਸਭਾ ਦੇ ਸੈਸ਼ਨ ਵਿਚ ਦੋ ਕਾਂਗਰਸੀ ਵਿਧਾਇਕਾਂ ਨਿਰਮਲ ਸਿੰਘ ਅਤੇ ਕੁਲਬੀਰ ਸਿੰਘ ਜ਼ੀਰਾ ਦੇ ਸੰਪਰਕ ਵਿੱਚ ਆਏ ਸਨ, ਜਿਨ੍ਹਾਂ ਦੀ ਬਾਅਦ ਵਿੱਚ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਸੀ। ਇਸ ਤੋਂ ਬਾਅਦ ਮੁੱਖ ਮੰਤਰੀ ਨੇ ਆਪਣੇ ਆਪ ਨੂੰ ਆਈਸੋਲੇਟ ਕਰ ਲਿਆ ਸੀ।
ਮੰਤਰੀਆਂ, ਕਾਂਗਰਸੀ ਵਿਧਾਇਕਾਂ ਅਤੇ ਸੀਨੀਅਰ ਅਧਿਕਾਰੀਆਂ ਦੀ ਉੱਚ ਪੱਧਰੀ ਵਰਚੁਅਲ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਕੈਪਟਨ ਅਮਰਿੰਦਰ ਨੇ ਗੱਲਬਾਤ ਦੌਰਾਨ ਖੁਲਾਸਾ ਕੀਤਾ ਕਿ ਅੱਜ ਉਨ੍ਹਾਂ ਨੇ ਆਪਣਾ ਕੋਵਿਡ ਟੈਸਟ ਕਰਵਾਇਆ ਹੈ ਜਿਸ ਵਿਚ ਉਨ੍ਹਾਂ ਦੀ ਰਿਪੋਰਟ ਨੈਗੇਟਿਵ ਆਈ ਹੈ। ਦੱਸਣਯੋਗ ਹੈ ਕਿ ਕੋਰੋਨਾ ਮਹਾਮਾਰੀ ਦੇ ਫੈਲਣ ਤੋਂ ਬਾਅਦ ਹੁਣ ਤੱਕ ਤਿੰਨ ਵਾਰ ਆਪਣਾ ਕੋਵਿਡ ਟੈਸਟ ਕਰਵਾ ਚੁੱਕੇ ਹਨ।