4.3 magnitude earthquake hits: ਅੰਡੇਮਾਨ ਅਤੇ ਨਿਕੋਬਾਰ ਆਈਲੈਂਡਜ਼ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਭੂਚਾਲ ਦੇ ਝਟਕੇ ਐਤਵਾਰ ਸਵੇਰੇ 6.38 ਵਜੇ ਮਹਿਸੂਸ ਕੀਤੇ ਗਏ । ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਦੇ ਅਨੁਸਾਰ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ਤੇ 4.3 ਮਾਪੀ ਗਈ ਹੈ । ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਦੇ ਅਨੁਸਾਰ ਇਸਦੀ ਡੂੰਘਾਈ 82 ਕਿਲੋਮੀਟਰ ਸੀ।
ਇਸ ਤੋਂ ਇਲਾਵਾ ਮਹਾਂਰਾਸ਼ਟਰ ਦੇ ਪਾਲਘਰ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 2.5 ਮਾਪੀ ਗਈ। ਐਨਸੀਐਸ ਦੇ ਅਨੁਸਾਰ, ਇਸਦੀ ਡੂੰਘਾਈ 5 ਕਿਲੋਮੀਟਰ ਦਰਜ ਕੀਤੀ ਗਈ ਹੈ।
ਦੱਸਿਆ ਜਾ ਰਿਹਾ ਹੈ ਕਿ ਪਾਲਘਰ ਵਿੱਚ ਸਵੇਰੇ 4.58 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਨਿਕੋਬਾਰ ਤੋਂ ਲੈ ਕੇ ਅਰੁਣਾਚਲ ਤੱਕ ਭੂਚਾਲ ਨੇ ਹਿਲਾ ਕੇ ਰੱਖ ਦਿੱਤਾ। ਉੱਤਰ-ਪੂਰਬੀ ਰਾਜ ਅਰੁਣਾਚਲ ਪ੍ਰਦੇਸ਼ ਦੇ ਤਵਾਂਗ ਵਿੱਚ ਭੂਚਾਲ ਦੀ ਤੀਬਰਤਾ 3.4 ਮਾਪੀ ਗਈ ਹੈ । ਤਵਾਂਗ ਵਿੱਚ ਸਵੇਰੇ 7.30 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।
ਗੌਰਤਲਬ ਹੈ ਕਿ ਪਿਛਲੇ ਦੋ ਦਿਨਾਂ ਤੋਂ ਮਹਾਂਰਾਸ਼ਟਰ ਦੇ ਵੱਖ-ਵੱਖ ਇਲਾਕਿਆਂ ਵਿੱਚ ਧਰਤੀ ਕੰਬ ਰਹੀ ਹੈ। 4 ਸਤੰਬਰ ਨੂੰ ਮਹਾਂਰਾਸ਼ਟਰ ਦੀ ਰਾਜਧਾਨੀ ਮੁੰਬਈ ਅਤੇ 5 ਸਤੰਬਰ ਨੂੰ ਮਹਾਂਰਾਸ਼ਟਰ ਦੇ ਨਾਸਿਕ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਹਾਲਾਂਕਿ, ਇਸ ਦੌਰਾਨ ਕਿਤੋਂ ਵੀ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।