Young Akali leader shot : ਬਠਿੰਡਾ: ਪੰਜਾਬ ‘ਚ ਹੁਣ ਵਧਦੀ ਅਪਰਾਧ ਪ੍ਰਬਿਰਤੀ ਦੇ ਚੱਲਦਿਆਂ ਅਪਰਾਧੀਆਂ ਨੂੰ ਕਾਨੂੰਨ ਦਾ ਵੀ ਕੋਈ ਡਰ ਨਹੀਂ ਰਿਹਾ, ਜਿਸ ਦੇ ਚੱਲਦਿਆਂ ਕਤਲ, ਚੋਰੀ ਡਕੈਤੀ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ। ਹੁਣ ਇੱਕ ਕਤਲ ਦਾ ਮਾਮਲਾ ਬਠਿੰਡਾ ਤੋਂ ਸਾਹਮਣੇ ਆਇਆ ਹੈ, ਜਿਥੇ ਇਕ ਅਕਾਲੀ ਲੀਡਰ ਦੀ ਕੁਝ ਅਣਪਛਾਤੇ ਵਿਅਕਤੀਆਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਮ੍ਰਿਤਕ ਦੀ ਸੁਖਨ ਸੰਧੂ ਵਜੋਂ ਹੋਈ ਹੈ, ਜੋਕਿ ਲਾਲ ਸਿੰਘ ਬਸਤੀ ਦਾ ਰਹਿਣ ਵਾਲਾ ਸੀ।
ਮਿਲੀ ਜਾਣਕਾਰੀ ਮੁਤਾਬਕ ਅਕਾਲੀ ਆਗੂ ਬਠਿੰਡਾ ’ਚ ਆਪਣੀ ਐਕਟਿਵਾ ’ਤੇ ਸਵਾਰ ਹੋ ਕੇ ਸ਼ਨੀਵਾਰ ਦੇਰ ਰਾਤ ਨੂੰ ਠੰਡੀ ਸੜਕ ’ਤੇ ਜਾ ਰਿਹਾ ਸੀ। ਇਸੇ ਦੌਰਾਨ ਕੁਝ ਨੌਜਵਾਨਾਂ ਨੇ ਉਸ ਨੂੰ ਘੇਰ ਕੇ ਉਸ ਦੇ ਸਿਰ ’ਚ ਗੋਲੀ ਮਾਰ ਦਿੱਤੀ, ਜਿਸ ਨਾਲ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਦੋਸ਼ੀ ਉਸ ਕੋਲੋਂ 40 ਹਜ਼ਾਰ ਰੁਪਏ ਅਤੇ ਰਿਵਾਲਵਰ ਲੁੱਟ ਕੇ ਲੈ ਗਏ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ।
ਦੱਸਣਯੋਗ ਹੈ ਕਿ ਸੁਖਣ ਸਿੰਘ ਫਾਈਨਾਂਸ ਦਾ ਕੰਮ ਕਰਦਾ ਸੀ ਅਤੇ ਆਪਣੇ ਮਾਪਿਆਂ ਦਾ ਇਕਲੌਤਾ ਸਹਾਰਾ ਸੀ। ਕੁਝ ਮਹੀਨੇ ਪਹਿਲਾਂ ਹੀ ਉਸ ਦੀ ਬੈਣ ਨਿਊਜ਼ੀਲੈਂਡ ਤੋਂ ਪਰਤੀ ਸੀ ਅਤੇ ਉਹ ਆਪਣੀ ਭੈਣ ਦੇ ਵਿਆਹ ਲਈ ਮੁੰਡਾ ਲੱਭ ਰਿਹਾ ਸੀ। ਸੁਖਣ ਦੇ ਦੋਸਤ ਨੇ ਦਾਅਵਾ ਕੀਤਾ ਕਿ ਇਹ ਕਤਲ ਦਾ ਮਾਮਲਾ ਹੈ। ਕਿਉਂਕਿ ਜੇਕਰ ਇਹ ਕਤਲ ਲੁੱਟ ਕਾਰਨ ਕੀਤਾ ਗਿਆ ਹੁੰਦਾ ਤਾਂ ਉਸ ਦੇ ਹੱਥੋਂ ਗਹਿਣ ਵੀ ਲਿਜਾਏ ਜਾਂਦੇ ਪਰ ਉਹ ਗਹਿਣੇ ਸਹੀ-ਸਲਾਮਤ ਹਨ। ਦੱਸਣਯੋਗ ਹੈ ਕਿ ਸੁਖਨ ਸੰਧੂ ਅਕਾਲੀ ਦਲ ਨਾਲ ਲੰਮੇ ਸਮੇਂ ਤੋਂ ਜੁੜਿਆ ਹੋਇਆ ਸੀ ਤੇ ਇੱਕ ਨੌਜਵਾਨ ਸਰਗਰਮ ਆਗੂ ਸੀ। ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੀਆਂ ਸਰਗਰਮੀਆਂ ਵਿੱਚ ਉਹ ਵੱਧ-ਚੜ੍ਹ ਕੇ ਹਿੱਸਾ ਲੈਂਦਾ ਸੀ।