Shots fired in : ਅੰਮ੍ਰਿਤਸਰ : ਪੰਜਾਬ ਸਰਕਾਰ ਵੱਲੋਂ ਕੋਰੋਨਾ ਦੇ ਵਧਦੇ ਹੋਏ ਕੇਸਾਂ ਨੂੰ ਧਿਆਨ ਵਿਚ ਰੱਖਦੇ ਹੋਏ ਸੂਬੇ ਵਿੱਚ ਰਾਤ ਦਾ ਕਰਫਿਊ ਲਗਾਇਆ ਗਿਆ ਹੈ ਤੇ ਪੁਲਿਸ ਵਾਲਿਆਂ ਵੱਲੋਂ ਰਾਤ ਦੇ ਸਮੇਂ ਕਰਫਿਊ ਦੌਰਾਨ ਸਖਤ ਨਿਗਰਾਨੀ ਕੀਤੀ ਜਾਂਦੀ ਹੈ ਪਰ ਇੰਝ ਲੱਗਦਾ ਹੈ ਕਿ ਸ਼ਰਾਰਤੀ ਅਨਸਰਾਂ ਨੂੰ ਪੁਲਿਸ ਵਾਲਿਆਂ ਦਾ ਭੋਰਾ ਵੀ ਡਰ ਨਹੀਂ ਰਿਹਾ ਹੈ ਤਾਂ ਉਹ ਗਲਤ ਹਰਕਤਾਂ ਨੂੰ ਵੀ ਅੰਜਾਮ ਦੇ ਰਹੇ ਹਨ। ਜਿਲ੍ਹਾ ਅੰਮ੍ਰਿਤਸਰ ਵਿਖੇ ਕਲ ਦੇਰ ਰਾਤ ਗੋਲੀ ਚੱਲਣ ਦੀ ਖਬਰ ਮਿਲੀ ਹੈ। ਪੁਲਿਸ ਨੂੰ ਉਥੇ ਨੇੜੇ ਰਹਿੰਦੇ ਕੁਝ ਵਿਅਕਤੀਆਂ ਨੇ ਸੂਚਿਤ ਕੀਤਾ ਤੇ ਸਾਰੀ ਘਟਨਾ ਬਾਰੇ ਦੱਸਿਆ। ਉਨ੍ਹਾਂ ਦੱਸਿਆ ਕਿ ਸ਼ੇਰਾਂ ਨਾਂ ਦਾ ਵਿਅਕਤੀ ਜੋ ਕਿ ਨਸ਼ੇ ਕਰਦਾ ਹੈ ਰਾਤ ਨੂੰ ਨਸ਼ਾ ਲੈਣ ਲਈ ਕਰਲੋ ਦੇ ਚੌਕ ਗਿਆ ਪਰ ਉਸ ਨੂੰ ਉਥੇ ਨਸ਼ਾ ਨਹੀਂ ਮਿਲਿਆ ਜਿਸ ਕਾਰਨ ਉਸ ਦੀ ਉਥੇ ਕੁਝ ਲੋਕਾਂ ਨਾਲ ਕਿਹਾ-ਸੁਣੀ ਹੋ ਗਈ। ਉਸ ਮੌਕੇ ਤਾਂ ਦੋਵਾਂ ਧਿਰਾਂ ਵਿਚਾਲੇ ਸਮਝੌਤਾ ਹੋ ਗਿਆ ਪਰ ਬਾਅਦ ਵਿਚ ਰਾਤ ਨੂੰ ਕੁਝ ਅਣਪਛਾਤੇ ਵਿਅਕਤੀਆਂ ਨੇ ਸ਼ੇਰਾ ਦੇ ਘਰ ‘ਤੇ ਗੋਲੀਆਂ ਚਲਾ ਦਿੱਤੀਆਂ।
ਪੁਲਿਸ ਵੱਲੋਂ ਨੇ ਜਦੋਂ ਸ਼ੇਰਾ ਦੇ ਪਰਿਵਾਰਕ ਮੈਂਬਰਾਂ ਤੋਂ ਪੁੱਛਗਿਛ ਕੀਤੀ ਤਾਂ ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਨੇ ਹਮਲਾਵਰਾਂ ਨੂੰ ਦੇਖਿਆ ਤਾਂ ਇਲਾਕਾ ਵਾਸੀਆਂ ਨੇ ਉਨ੍ਹਾਂ ‘ਤੇ ਇੱਟਾਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਜਿਸ ਕਾਰਨ ਹਮਲਾਵਰ ਉਥੋਂ ਭੱਜ ਗਏ। ਪੁਲਿਸ ਨੂੰ ਮੌਕੇ ਤੋਂ ਗੋਲੀ ਦਾ ਖੋਲ ਵੀ ਮਿਲਿਆ ਤੇ ਜਦੋਂ ਪੁਲਿਸ ਨੂੰ ਇਸ ਗੱਲ ਦਾ ਪਤਾ ਲੱਗਾ ਕਿ ਹਮਲਾਵਰ ਉਥੇ ਹੀ ਕਿਸੇ ਦੇ ਘਰ ਲੁਕੇ ਹੋਏ ਹਨ ਤਾਂ ਉਨ੍ਹਾਂ ਨੇ ਜਲਦ ਹੀ ਮੁਲਜ਼ਮਾਂ ਨੂੰਕਾਬੂ ਕਰ ਲਿਆ ਤੇ ਉਨ੍ਹਾਂ ਕੋਲੋਂ ਗੋਲੀ ਦਾ ਖੋਲ ਅਤੇ ਦਾਤਰ ਬਰਾਮਦ ਹੋਇਆ। ਪੁਲਿਸ ਵਲੋਂ 3 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਤੇ ਜਾਂਚ ਕੀਤੀ ਜਾ ਰਹੀ ਹੈ।