New decree issued : ਜਲੰਧਰ : ਪੰਜਾਬ ਸਰਕਾਰ ਵੱਲੋਂ ਕਿਸਾਨਾਂ ਲਈ ਇੱਕ ਨਵਾਂ ਹੁਕਮਨਾਮਾ ਜਾਰੀ ਕੀਤਾ ਗਿਆ ਹੈ ਜਿਸ ਅਧੀਨ ਸਰਕਾਰ ਨੇ ਕੰਬਾਈਨ ਹਾਰਵੈਸਟਰ ‘ਤੇ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ ਲਗਾਉਣ ਨੂੰ ਲਾਜ਼ਮੀ ਕਰ ਦਿੱਤਾ ਹੈ। ਇਹ ਫੈਸਲਾ ਸੂਬਾ ਸਰਕਾਰ ਵੱਲੋਂ ਪਰਾਲੀ ਸਾੜਨ ਕਾਰਨ ਹੋਣ ਵਾਲੇ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਲਿਆ ਗਿਆ ਹੈ। ਸਰਕਾਰ ਨੇ ਬੀਤੇ ਦਿਨੀਂ ਹੀ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੇ ਸਖਤ ਨਿਰਦੇਸ਼ ਦਿੱਤੇ ਹਨ। ਸੂਬਾ ਵਿੱਚ ਝੋਨੇ ਦੀ ਕਟਾਈ ਹੋਣ ਨੂੰ ਬਸ ਕੁਝ ਹੀ ਸਮਾਂ ਬਚਿਆ ਹੈ ਇਸੇ ਲਈ ਹੁਣ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਸਖਤ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਪਰਾਲੀ ਨੂੰ ਸਾੜਨ ਤੋਂ ਰੋਕਿਆ ਜਾ ਸਕੇ।
ਕਾਹਨ ਸਿੰਘ ਪੰਨੂੰ ਖੇਤੀਬਾੜੀ ਵਿਭਾਗ ਦੇ ਸਕੱਤਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਦੇ ਕਿਸਾਨਾਂ ਵੱਲੋਂ ਕੰਬਾਈਨ ਹਾਰਵੈਸਟਰ ‘ਤੇ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ ਨਹੀਂ ਲਾਗੂ ਨਹੀਂ ਕੀਤਾ ਜਾਂਦਾ ਕਿਉਂਕਿ ਇਸ ਨਾਲ ਪੈਸਾ ਤੇ ਸਮਾਂ ਦੋਵੇਂ ਚੀਜ਼ਾਂ ਬਰਬਾਦ ਹੁੰਦੀਆਂ ਹਨ। ਪੰਜਾਬ ਵਿੱਚ ਝੋਨੇ ਦੀ ਕਟਾਈ ਲਗਭਗ ਸ਼ੁਰੂ ਹੀ ਹੋਣ ਵਾਲੀ ਹੈ ਤੇ ਸੂਬੇ ਵਿੱਚ 67 ਲੱਖ ਏਕੜ ਜ਼ਮੀਨ ਝੋਨੇ ਦੀ ਕਾਸ਼ਤ ਅਧੀਨ ਹੈ ਤੇ ਨਾਲ ਹੀ ਪੰਜਾਬ ਦੇ ਕਿਸਾਨਾਂ ਨੂੰ ਇਸ ਗੱਲ ਲਈ ਵੀ ਪਾਬੰਦ ਕੀਤਾ ਗਿਆ ਹੈ ਕਿ ਉਹ ਬਿਨਾਂ ਐੱਸ. ਐੱਮ. ਐੱਸ. ਤੋਂ ਕੰਬਾਈਨ ਨਾਲ ਫਸਲ ਦੀ ਕਟਾਈ ਨਹੀਂ ਕਰ ਸਕਦੇ ਹਨ ਤੇ ਜੇਕਰ ਕਿਸੇ ਕਿਸਾਨ ਵੱਲੋਂ ਅਜਿਹਾ ਕੀਤਾ ਜਾਂਦਾ ਹੈ ਤਾਂ ਉਸ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।
ਸੁਪਰ ਸਟਰਾਅ ਮੈਨੇਜਮੈਂਟ ਸਿਸਟਮ ਕਿਸਾਨਾਂ ਲਈ ਬਹੁਤ ਹੀ ਫਾਇਦੇਮੰਦ ਹੈ। ਇਸ ਰਾਹੀਂ ਝੋਨੇ ਦੀ ਕਟਾਈ ਕਰਨ ਤੋਂ ਬਾਅਦ ਜਿਹੜੀ ਰਹਿੰਦ-ਖੂੰਹਦ ਬਚ ਜਾਂਦੀ ਹੈ ਉਹ ਖੇਤ ਵਿੱਚ ਹੀ ਖਿਲਰ ਜਾਂਦੀ ਹੈ ਤੇ ਉਸ ਨੂੰ ਅੱਗ ਲਗਾਉਣ ਦੀ ਜ਼ਰੂਰਤ ਨਹੀਂ ਪੈਂਦੀ ਤੇ ਇਸ ਨਾਲ ਕਿਸਾਨ ਅਗਲੀ ਫਸਲ ਦੀ ਬੀਜਾਈ ਵੀ ਬਹੁਤ ਹੀ ਆਸਾਨ ਤਰੀਕੇ ਨਾਲ ਕਰ ਸਕਦੇ ਹਨ, ਜਿਸ ਨਾਲ ਕਿਸਾਨਾਂ ਨੂੰ ਪੇਸ਼ ਆਉਣ ਵਾਲੀ ਸਮੱਸਿਆ ਹੱਲ ਹੋ ਜਾਵੇਗੀ।