New guidelines issued : ਕੋਰੋਨਾ ਵਾਇਰਸ ਮਹਾਮਾਰੀ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਵਿੱਚ ਹੁਣ ਪੁਲਿਸ ਕਰਮਚਾਰੀ ਵੀ ਸਾਵਧਾਨ ਹੋ ਗਏ ਹਨ ਅਤੇ ਮਾਸਕ ਨਾ ਪਹਿਨਣ ਵਾਲਿਆਂ ਦੇ ਚਾਲਾਨ ਕੱਟ ਰਹੇ ਹਨ। ਹਾਲਾਂਕਿ ਕੁਝ ਲੋਕਾਂ ਨੇ ਪੁਲਿਸ ਵੱਲੋਂ ਜ਼ਬਰਦਸਤੀ ਚਾਲਾਨ ਕੱਟੇ ਜਾਣ ਦੀਆਂ ਗੱਲਾਂ ਵੀ ਕਹੀਆਂ ਹਨ। ਹੁਣੇ ਜਿਹੇ ਕਈ ਸੂਬਿਆਂ ਵਿੱਚ ਕਾਰ ‘ਚ ਇਕੱਲੇ ਜਾ ਰਹੇ ਵਿਅਕਤੀ ਨੂੰ ਵੀ ਮਾਸਕ ਪਹਿਨਣ ਨੂੰ ਕਿਹਾ ਜਾ ਰਿਹਾ ਹੈ ਤੇ ਨਾਲ ਹੀ ਉਨ੍ਹਾਂ ਲੋਕਾਂ ਦੇ ਚਾਲਾਨ ਵੀ ਕੱਟੇ ਗਏ ਹਨ।
ਇਸ ਦੌਰਾਨ ਪੰਜਾਬ ਸਰਕਾਰ ਵੱਲੋਂ 4 ਪਹੀਆ ਵਾਲੀ ਕੋਈ ਵੀ ਗੱਡੀ ਚਲਾਉਣ ਵਾਲੇ ਲੋਕਾਂ ਲਈ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ। ਨਵੇਂ ਦਿਸ਼ਾ ਨਿਰਦੇਸ਼ਾਂ ਤਹਿਤ ਚਾਰ ਪਹੀਏ ਵਾਲੀ ਕੋਈ ਵੀ ਗੱਡੀ ਚਲਾਉਣ ਵਾਲੇ ਇਕੱਲੇ ਵਿਅਕਤੀ ਲਈ ਮਾਸਕ ਪਾਉਣਾ ਲਾਜ਼ਮੀ ਨਹੀਂ ਹੋਵੇਗਾ। ਇਸ ਦੇ ਨਾਲ ਹੀ ਕਾਰ ‘ਚੋਂ ਬਾਹਰ ਨਿਕਲਣ ਲੱਗਿਆ ਮਾਸਕ ਪਾਉਣਾ ਜ਼ਰੂਰੀ ਹੋਵੇਗਾ। ਜੇਕਰ ਕੋਈ ਵੀ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਾਰ ‘ਚੋਂ ਬਾਹਰ ਬਿਨ੍ਹਾਂ ਮਾਸਕ ਪਾਏ ਨਿਕਲਦਾ ਹੈ ਤਾਂ ਉਸਨੂੰ 500 ਰੁਪਏ ਦਾ ਜੁਰਮਾਨਾਂ ਕੀਤਾ ਜਵੇਗਾ।