Covid-19 Patient : ਸੂਬੇ ਵਿੱਚ ਕੋਰੋਨਾ ਦੇ ਕੇਸ ਬਹੁਤ ਵੱਡੀ ਗਿਣਤੀ ਵਿੱਚ ਵੱਧ ਰਹੇ ਹਨ। ਪੰਜਾਬ ਸਰਕਾਰ ਵੱਲੋਂ ਕੁਝ ਦਿਨ ਪਹਿਲਾਂ ਹੀ ਇਹ ਫੈਸਲਾ ਲਿਆ ਗਿਆ ਸੀ ਕਿ ਕੋਵਿਡ-19 ਮਰੀਜ਼ਾਂ ਦੇ ਘਰਾਂ ਦੇ ਬਾਹਰ ਆਈਸੋਲੇਸ਼ਨ ਪੋਸਟਰਾਂ ਨੂੰ ਹਟਾ ਦਿੱਤਾ ਜਾਵੇਗਾ। ਇਸੇ ਤਹਿਤ ਇੱਕ ਹੋਰ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਫੈਸਲਾ ਲਿਆ ਹੈ ਕਿ ਕੋਵਿਡ-19 ਮਰੀਜ਼ ਦੀ ਰਿਪੋਰਟ ਪਾਜੀਟਿਵ ਆਉਣ ‘ਤੇ ਉਸ ਨੂੰ ਗੁਪਤ ਰੱਖਿਆ ਜਾਵੇਗਾ। ਰਿਪੋਰਟ ਪਾਜੀਟਿਵ ਆਉਣ ਤੋਂ ਬਾਅਦ ਲੋਕਾਂ ਵੱਲੋਂ ਕੋਵਿਡ-19 ਮਰੀਜ਼ ਨੂੰ ਹੀਣ ਦੀ ਭਾਵਨਾ ਨਾਲ ਦੇਖਿਆ ਜਾਂਦਾ ਹੈ ਤੇ ਲੋਕ ਵੀ ਉਸ ਤੋਂ ਦੂਰ ਭੱਜਦੇ ਹਨ। ਇਸੇ ਮਕਸਦ ਨਾਲ ਪੰਜਾਬ ਸਰਕਾਰ ਵੱਲੋਂ ਇਹ ਫੈਸਲਾ ਲਿਆ ਗਿਆ ਹੈ। ਸੂਬਾ ਸਰਕਾਰ ਨੇ ਦੱਸਿਆ ਕਿ ਜੇਕਰ ਕਿਸੇ ਮਰੀਜ਼ ਦੀ ਰਿਪੋਰਟ ਪਾਜੀਟਿਵ ਆਉਂਦੀ ਹੈ ਤਾਂ ਸਿਹਤ ਅਧਿਕਾਰੀ ਤੋਂ ਇਲਾਵਾ ਹੋਰ ਕਿਸੇ ਨੂੰ ਵੀ ਇਸ ਬਾਰੇ ਨਹੀਂ ਦੱਸਿਆ ਜਾਵੇਗਾ।
Home ਮੌਜੂਦਾ ਪੰਜਾਬੀ ਖਬਰਾਂ ਪੰਜਾਬ ਸਰਕਾਰ ਦਾ ਫੈਸਲਾ : Covid-19 ਪਾਜੀਟਿਵ ਮਰੀਜ਼ਾਂ ਦੀ ਰਿਪੋਰਟ ਨੂੰ ਰੱਖਿਆ ਜਾਵੇਗਾ ਗੁਪਤ
ਪੰਜਾਬ ਸਰਕਾਰ ਦਾ ਫੈਸਲਾ : Covid-19 ਪਾਜੀਟਿਵ ਮਰੀਜ਼ਾਂ ਦੀ ਰਿਪੋਰਟ ਨੂੰ ਰੱਖਿਆ ਜਾਵੇਗਾ ਗੁਪਤ
Sep 07, 2020 4:05 pm
ਹਰ ਵੇਲੇ Update ਰਹਿਣ ਲਈ ਸਾਨੂੰ Facebook 'ਤੇ like ਤੇ See first ਕਰੋ .