Justice Fatehdeep Singh : 29 ਸਾਲ ਪੁਰਾਣੇ ਬਲਵੰਤ ਸਿੰਘ ਮੁਲਤਾਨੀ ਅਗਵਾ ਤੇ ਹੱਤਿਆ ਮਾਮਲੇ ਵਿੱਚ ਨਾਮਜ਼ਦ ਪੰਜਾਬ ਦੇ ਸਾਬਕਾ ਡੀ. ਜੀ. ਪੀ. ਸੁਮੇਧ ਸਿੰਘ ਸੈਣੀ ਦੀ ਜ਼ਮਾਨਤ ‘ਤੇ ਅੱਜ ਪੰਜਾਬ ਐਂਡ ਹਰਿਆਣਾ ਹਾਈਕੋਰਟ ਦੇ ਜਸਟਿਸ ਫਤਿਹਦੀਪ ਸਿੰਘ ਸੁਣਵਾਈ ਕਰਨਗੇ। ਵਧੀਕ ਜਿਲ੍ਹਾ ਤੇ ਸੈਸ਼ਨ ਜੱਜ ਜੱਜ ਰਜਨੀਸ਼ ਗਰਗ ਦੀ ਅਦਾਲਤ ਵੱਲੋਂ ਸੈਣੀ ਦੀ ਜ਼ਮਾਨਤ ਰੱਦ ਕਰਨ ਤੋਂ ਬਾਅਦ ਉਨ੍ਹਾਂ ਨੇ ਪੰਜਾਬ ਐਂਡ ਹਰਿਆਣਾ ਹਾਈਕੋਰਟ ਦੀ ਸ਼ਰਨ ਲੈ ਕੇ ਜ਼ਮਾਨਤ ਦੀ ਮੰਗ ਕੀਤੀ ਸੀ। ਇਸ ਦੀ ਸੁਣਵਾਈ ਪਿਛਲੇ ਹਫਤੇ ਸ਼ੁੱਕਰਵਾਰ ਨੂੰ ਜਸਟਿਸ ਸੁਵੀਰ ਸਹਿਗਲ ਕੋਲ ਹੋਣੀ ਸੀ ਪਰ ਉਨ੍ਹਾਂ ਨੇ ਸੁਣਵਾਈ ਕਰਨ ਤੋਂ ਇਨਕਾਰ ਕਰਦੇ ਹੋਏ ਮਾਮਲੇ ਨੂੰ ਚੀਫ ਜਸਟਿਸ ਨੂੰ ਭੇਜ ਦਿੱਤਾ ਸੀ ਕਿ ਇਸ ਨੂੰ ਕਿਸੇ ਦੂਜੇ ਬੈਂਚ ਨੂੰ ਸੁਣਵਾਈ ਲਈ ਭੇਜ ਦਿੱਤਾ ਜਾਵੇ।
ਬੁੱਧਵਾਰ ਨੂੰ ਜਸਟਿਸ ਅਮੋਲ ਰਤਨ ਸਿੰਘ ਨੇ ਸੈਣੀ ਦੀ ਇਸ ਮਾਮਲੇ ‘ਚ ਸੀ. ਬੀ. ਆਈ. ਜਾਂ ਪੰਜਾਬ ਤੋਂ ਬਾਹਰ ਕਿਸੇ ਹੋਰ ਨਿਰਪੱਖ ਏਜੰਸੀ ਤੋਂ ਜਾਂਚ ਕਰਾਉਣ ਦੀ ਮੰਗ ‘ਤੇ ਸੁਣਵਾਈ ਤੋਂ ਇਨਕਾਰ ਕਰ ਦਿੱਤਾ ਸੀ। ਹਾਈਕੋਰਟ ਦੇ ਜੱਜ ਬਣਨ ਤੋਂ ਪਹਿਲਾਂ ਜਸਟਿਸ ਅਨਮੋਲ ਪੰਜਾਬ ਸਰਕਾਰ ਵੱਲੋਂ ਹਾਈਕੋਰਟ ‘ਚ ਪੈਰਵੀ ਕਰਦੇ ਰਹੇ ਹਨ। ਜਸਟਿਸ ਸੁਵੀਰ ਸਹਿਗਲ ਵੀ ਹਾਈਕੋਰਟ ਦੇ ਜੱਜ ਬਣਨ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਹਾਈਕੋਰਟ ਵਿੱਚ ਪੈਰਵੀ ਕਰ ਰਹੇ ਸਨ। ਪਟੀਸ਼ਨ ‘ਚ ਸੈਣੀ ਨੇ ਕਿਹਾ ਕਿ ਇੱਕ ਰਿਟਾਇਰਡ ਪੁਲਿਸ ਮੁਲਾਜ਼ਮ ਗੁਰਮੀਤ ਸਿੰਘ ਪਿੰਕੀ ਦੇ ਦੋਸ਼ ਤੋਂ ਬਾਅਦ ਉਨ੍ਹਾਂ ਖਿਲਾਫ 29 ਸਾਲ ਪੁਰਾਣੇ ਮਾਮਲੇ ‘ਚ FIR ਦਰਜ ਕੀਤੀ ਗਈ ਹੈ। ਇਹ ਸਾਰਾ ਮਾਮਲਾ ਰਾਜਨੀਤਕ ਰੰਜਿਸ਼ ਕਾਰਨ ਉਨ੍ਹਾਂ ਨੂੰ ਫਸਾਉਣ ਲਈ ਕੀਤਾ ਗਿਆ ਹੈ। ਪਟੀਸ਼ਨ ‘ਚ ਮੋਹਾਲੀ ਅਦਾਲਤ ਦੇ ਫੈਸਲੇ ਨੂੰ ਚੁਣੌਤੀ ਦਿੰਦੇ ਹੋਏ ਜ਼ਮਾਨਤ ਦਿੱਤੇ ਜਾਣ ਦੀ ਮੰਗ ਕੀਤੀ ਗਈ ਹੈ।
ਸਾਲ 1991 ‘ਚ ਸੁਮੇਧ ਸਿੰਘ ਸੈਣੀ ਹੁਣ ਚੰਡੀਗੜ੍ਹ ਦੇ SSP ਸਨ ਉਦੋਂ ਇਥੋਂ ਦੇ ਇਕ ਅੱਤਵਾਦੀ ਹਮਲੇ ਦੀ ਜਾਂਚ ਦੌਰਾਨ ਪੁਲਿਸ ਨੇ ਬਲਵੰਤ ਸਿੰਘ ਮੁਲਤਾਨੀ ਨੂੰ ਹਿਰਾਸਤ ‘ਚ ਲਿਆ ਸੀ। ਦੋਸ਼ ਹੈ ਕਿ ਸੈਣੀ ਦੇ ਹੁਕਮ ਸਨ ਕਿ ਪੁਲਿਸ ਨੇ ਸੈਕਟਰ 11 ਏਤ1 7 ਦੇ ਥਾਣੇ ‘ਚ ਉਸ ਨੂੰ ਬੁਰੀ ਤਰ੍ਹਾਂ ਟਾਰਚਰ ਕੀਤਾ ਸੀ। ਬਾਅਦ ‘ਚ ਉਸ ਦੀ ਲਾਸ਼ ਨੂੰ ਪੁਲਿਸ ਨੇ ਠਿਕਾਣੇ ਲਗਾ ਦਿੱਤਾ ਸੀ।